ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ‘ਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਤੇ ਮਾਤਾ ਗੁੱਜਰ ਕੌਰ ਜੀ ਦੀ ਇਤਿਹਾਸਕ ਕੁਰਬਾਨੀ ਨੂੰ ਸਮਰਪਿਤ ਫੈਸੀ ਡਰੈੱਸ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ ਸੀ ਅਤੇ ਜਥੇਦਾਰ ਅਕਾਲ ਤਖ਼ਤ ਸਾਹਿਬ, ਆਲ ਇੰਡੀਆ ਸਿੱਖ ਸਟੂਡੈਂਟਸ ਖਾਲਸਾ ਤੇ ਕਈ ਹੋਰ ਪੰਥਕ ਆਗੂਆਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਖਤ ਵਿਰੋਧ ਅਤੇ ਅਜਿਹਾ ਨਾ ਕਰਨ ਦੀ ਬੇਨਤੀ ਦੇ ਨਾਲ ਨਾਲ ਸਪੱਸ਼ਟ ਕੀਤਾ ਸੀ ਕਿ ਇਹ ਸ਼ਹੀਦੀ ਪੰਦਰਵਾੜਾ ਹੈ ਅਤੇ ਇਸ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੀਆਂ ਧਰਮੀਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਇਸ ਕਰਕੇ ਸਰਕਾਰ ਅਜਿਹੀ ਸਿੱਖ ਵਿਰੋਧੀ ਕਾਰਵਾਈ ਕਰਨ ਦੀ ਬਜਾਏ ਸ਼ਹੀਦੀ ਪੰਦਰਵਾੜੇ ਦੌਰਾਨ ਸਕੂਲੀ ਬੱਚਿਆਂ ਨੂੰ ਸਾਹਿਬ ਯਾਦਿਆ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਮਹਾਨ ਇਤਿਹਾਸਕ ਸ਼ਹਾਦਤ ਦੀ ਰੋਸ਼ਨੀ ਵਿੱਚ ਧਾਰਮਿਕ ਪ੍ਰੋਗ੍ਰਾਮ ਕਰਨ ਦੀ ਲੋੜ ਤੇ ਜ਼ੋਰ ਦੇਵੇ,ਸਰਕਾਰ ਨੇ ਲੋਕਾਂ ਦੇ ਵਿਰੋਧ ਨੂੰ ਮੁੱਖ ਰੱਖਦਿਆਂ ਹੁਣ ਫੈਸੀ ਡਰੈੱਸ ਮੁਕਾਬਲੇ ਵਾਲੇ ਪ੍ਰੋਗਰਾਮਾਂ ਤੋਂ ਯੂ ਟਰਨ ਲੈਂਦਿਆਂ 24 ਤੋਂ 26 ਦਸੰਬਰ ਤੱਕ ਸਾਹਿਬ ਯਾਦਿਆ ਤੇ ਮਾਤਾ ਗੁਜ਼ਰ ਕੌਰ ਜੀ ਦੀ ਸ਼ਹਾਦਤ ਦੀ ਰੋਸ਼ਨੀ ‘ਚ ਤਿੰਨ ਦਿਨ ਸਕੂਲਾਂ ਵਿੱਚ ਬੱਚਿਆਂ ਦਾ ਧਾਰਮਿਕ ਸੈਸ਼ਨ ਕਰਨ ਦਾ ਐਲਾਨ ਰਾਜ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਰ ਦਿੱਤਾ ਗਿਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬੱਚਿਆਂ ਦਾ ਧਾਰਮਿਕ ਸੈਸ਼ਨ ਬੁਲਾਕੇ ਸਾਹਿਬ ਯਾਦਿਆ ਤੇ ਮਾਤਾ ਗੁਜ਼ਰ ਕੌਰ ਦੀ ਮਹਾਨ ਸਹਾਦਤੀ ਇਤਿਹਾਸ ਤੋਂ ਜਾਣੂ ਕਰਵਾਉਣ ਲਈ 24 ਤੋਂ 26 ਦਸੰਬਰ ਤੱਕ ਦਿੱਤੇ ਧਾਰਮਿਕ ਪ੍ਰੋਗਰਾਮ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾਂ ਸ਼ਲਾਘਾਯੋਗ ਫੈਸਲਾ ਮੰਨਦੀ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਿਖਿਆ ਮੰਤਰੀ ਹਰਜੋਤ ਬੈਂਸ ਵੱਲੋਂ 24 ਤੋਂ 26 ਦਸੰਬਰ ਤੱਕ ਸਾਹਿਬ ਯਾਦਿਆ ਤੇ ਮਾਤਾ ਗੁਜ਼ਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸਕੂਲਾਂ ਵਿੱਚ ਬੱਚਿਆਂ ਨੂੰ ਸ਼ਹੀਦੀ ਇਤਿਹਾਸ ਨਾਲ ਜੋੜਨ ਵਾਲੀ ਨੀਤੀ ਦਾ ਸਵਾਗਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਦਿੱਤੇ ਪ੍ਰੋਗਰਾਮ ਦੀ ਪੰਜਾਬ ਦੇ ਧਰਮੀ ਲੋਕਾਂ ਸਵਾਗਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਦੱਸਿਆ ਜਾ ਰਿਹਾ ਹੈ ਅਤੇ ਸਰਕਾਰ ਨੂੰ ਧਾਰਮਿਕ ਸਮਾਗਮਾਂ ਸਮੇਂ ਸਿੱਖੀ ਰਹਿਤ ਮਰਯਾਦਾ ਤੇ ਸਿੱਖੀ ਸਿਧਾਂਤਾਂ ਨੂੰ ਮੁੱਖ ਰੱਖਦਿਆਂ ਇਹ ਪ੍ਰੋਗਰਾਮ ਕਰਨੇ ਚਾਹੀਦੇ ਹਨ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਜਿਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਕੂਲਾਂ ਵਿੱਚ 24 ਤੋਂ 26 ਦਸੰਬਰ ਤੱਕ ਬੱਚਿਆਂ ਨੂੰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਦੇ ਸ਼ਹੀਦੀ ਇਤਿਹਾਸ ਨਾਲ ਜੋੜਨ ਧਾਰਮਿਕ ਸੈਸਨ ਦੱਸਣ ਦੀ ਸ਼ਲਾਘਾ ਕਰਦੀ ਹੋਈ ਹੈ ਉਥੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕਰਦੀ ਕਿ ਸ਼ਹੀਦੀ ਪੰਦਰਵਾੜੇ ਦੌਰਾਨ ਸਾਹਿਬ ਯਾਦਿਆ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਰੋਜ਼ਾਨਾ ਗਿਆਰਾਂ ਜਪੁਜੀ ਸਾਹਿਬ ਤੇ ਗਿਆਰਾਂ ਚੌਪਾਈ ਸਾਹਿਬ ਦੇ ਪਾਠ ਕਰਕੇ ਕੇ ਘਰਾਂ ਵਿੱਚ ਸਾਦਾ ਭੋਜਨ ਛਕਣ ਦੀ ਲੋੜ ਤੇ ਜੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਆਦਿ ਆਗੂ ਹਾਜਰ ਸਨ ।।


