ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ

ਗੁਰਦਾਸਪੁਰ

ਤਿੰਨ ਦਿਨ 6,7 ਅਤੇ 8 ਦਸੰਬਰ ਨੂੰ ਵੱਖ-ਵੱਖ ਸਕੂਲਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ-ਵਿਦਿਆਰਥੀਆਂ ਪੂਰੇ ਉਤਸ਼ਾਹ ਨਾਲ ਲਿਆ ਹਿੱਸਾ

ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਤਿੰਨ ਦਿਨ 6,7 ਅਤੇ 8 ਦਸੰਬਰ 2025 ਨੂੰ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਵਿੱਚ ਪੈਨਲ ਐਡਵੋਕੇਟਜ਼ ਅਤੇ ਪੀ.ਐਲ.ਵੀ. ਦੀਆਂ 22 ਟੀਮਾਂ ਵੱਲੋਂ ਵੱਖਵੱਖ ਜਾਗਰੂਕਤਾ ਪ੍ਰੋਗਰਾਮ ਕਰਵਾਏ  ਗਏ। 

ਹਰਪ੍ਰੀਤ ਸਿੰਘ , ਸੀ.ਜੇ.ਐਮ- ਸਹਿਤ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ 6 ਦਸੰਬਰ ਨੂੰ ਸੈਂਟ ਵਾਰੀਅਰ ਸਕੂਲ, ਕਾਦੀਆਂ, ਜਿਲ੍ਹਾ ਗੁਰਦਾਸਪੁਰ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ  ਬੱਚਿਆਂ ਨੂੰ ਦੱਸਿਆ ਗਿਆ ਕਿ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਨਸ਼ਿਆਂ ਖਿਲਾਫ ਕੈਂਪੇਨ ਚਲਾਈ ਜਾ ਰਹੀ ਹੈ। ਇਹ ਕੈਂਪੇਨ 6 ਦਸੰਬਰ ਤੋਂ 6 ਜਨਵਰੀ 2026 ਤੱਕ ਚੱਲੇਗੀ ਅਤੇ ਇਸ ਕੈਂਪੇਨ ਦੌਰਾਨ ਵੱਖ ਵੱਖ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਆਦਿ ਵਿੱਚ ਵੱਖ ਵੱਖ ਤਰ੍ਹਾਂ ਦੇ ਜਾਗਰੁਕਤਾ ਪ੍ਰੋਗਰਾਮ ਕਰਵਾਏ ਜਾਣਗੇ। 

Leave a Reply

Your email address will not be published. Required fields are marked *