ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)—ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵਲੋਂ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮੂਹ ਗੁਰਦੁਆਰਿਆਂ’ਚ ਅਖੰਡ ਪਾਠਾਂ ਦੇ ਭੋਗ, ਵੱਡੇ ਵੱਡੇ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਵੀ ਗੁਰੂ ਨਾਨਕ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਚਲ ਰਹੇ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਸ਼ਾਨਦਾਰ ਨਗਰ ਕੀਰਤਨ ਤੇ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਸਬੰਧੀ ਚਾਨਣਾ ਪਾ ਕੇ ਗੁਰਬਾਣੀ ਗੁਰੂ ਗਰੰਥ ਸਾਹਿਬ ਜੀ ਨਾਲ ਜੋੜਨ ਦੇ ਢੁੱਕਵੇਂ ਉਪਰਾਲੇ ਕੀਤੇ ਜਾ ਰਹੇ ਹਨ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਬਾਬਾ ਪਰਮਜੀਤ ਸਿੰਘ ਰਮੀਦੀ ਅਤੇ ਮੈਂਬਰ ਕੇਵਲ ਸਿੰਘ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਸਮਾਗਮ ਦੇ ਸਬੰਧ’ਚ ਗੁਰਦੁਆਰਾ ਸਾਹਿਬ ਵਿਖੇ ਚਲ ਰਹੇ ਪਰਸੋਂ ਦੇ ਰੋਜ ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਇਕ ਸ਼ਾਨਦਾਰ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨੁਮਾਈ ਹੇਠ ਬੈੱਡ ਵਾਜਿਆਂ ਤੇ ਸ਼ਬਦ ਕੀਰਤਨ ਰਾਹੀਂ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਤੋਂ ਰਵਾਨਾ ਹੋ ਕਿ ਰਮੀਦੀ ਪਿੰਡ ਦੇ ਸਮੂਹ ਗੁਰਦੁਆਰਿਆਂ ਵਿੱਚੋਂ ਨਕਮਸਤਕ ਹੋ ਕੇ ਗੁਰਦੁਆਰਾ ਸੰਤ ਸਰ ਸਾਹਿਬ ਵਿਖੇ ਪੁੱਜੇਗਾ ਪੁੱਜੇਗਾ ਜਿਥੇ ਪੰਥ ਪ੍ਰਸਿਧ ਰਾਗੀ ਢਾਡੀ ਕਥਾ ਵਾਚਕ ਪ੍ਰਚਾਰਕਾਂ ਤੋਂ ਕਈ ਸੰਤਾਂ ਮਹਾਪੁਰਸ਼ਾਂ ਵਲੋਂ ਹਾਜਰੀ ਲਵਾਂ ਕਿ ਸੰਗਤਾਂ ਨੂੰ ਗੁਰੂ ਨਾਨਕ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਸਬੰਧੀ ਚਾਨਣਾ ਪਾਇਆ ਜਾਵੇ ਗਾ ਸਮੂਹ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਜਾਵੇ ਗਾ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਪਰਮਜੀਤ ਸਿੰਘ ਰਮੀਦੀ ਪਰਧਾਨ ਕਸਮੀਰ ਸਿੰਘ, ਸੈਕਟਰੀ ਕੇਵਲ ਸਿੰਘ ਤੇ ਇੰਦਰਜੀਤ ਸਿੰਘ ਤੋਂ ਰਮੀਦੀ ਪਿੰਡ ਦੇ ਮੁੱਖ ਪ੍ਰਬੰਧਕ ਪਤਵੰਤੇ ਮੋਹਤਬਰ ਆਗੂ ਹੋਣ ਗੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣ ਗੇ ।