ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਹਿਰ ਵਿੱਚ ਕੱਢਿਆ ਗਿਆ ਨਗਰ ਕੀਰਤਨ

ਗੁਰਦਾਸਪੁਰ

ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ ’ਤੇ ਚੱਲਣਾ ਚਾਹੀਦਾ ਹੈ-ਚੇਅਰਮੈਨ ਬਹਿਲ
ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)–ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦਾਸਪੁਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗੁਵਾਈ ਹੇਠ ਕੱਢਿਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋਇਆ। ਸ਼ਹਿਰ ਵਾਸੀਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਗਤਕਾ ਪਾਰਟੀਆਂ ਵੱਲੋਂ ਗਤਕਾ ਦੇ ਜੌਹਰ ਵੀ ਦਿਖਾਏ ਗਏ। ਨਗਰ ਬੋਲੇ ਸੋ ਨਿਹਾਲ ਨਾਲ ਗੂੰਜ ਉੱਠਿਆ। ਨਗਰ ਕੀਰਤਨ ਨੂੰ ਲੈ ਕੇ ਸੰਗਤ ਵਿੱਚ ਭਾਰੀ ਉਤਸਾਹ ਸੀ। ਬੱਚਿਆ ਵੱਲੋਂ ਵੀ ਗਤਕੇ ਦੇ ਜੌਹਰ ਦਿਖਾਏ ਗਏ, ਜੋ ਕਿ ਆਪਣੇ ਵੱਲ ਨੂੰ ਆਕਰਸ਼ਿਤ ਕਰ ਰਹੇ ਸਨ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।


ਇਸ ਮੌਕੇ ਚੇਅਰਮੈਨ ਬਹਿਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਲੋਕਾਂ ਨੂੰ ਸੱਚ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨਾਂ ਨਾਪ ਜਪੋ, ਵੰਢ ਛੱਕੋ ਅਤੇ ਕਿਰਤ ਕਰੋ ਦਾ ਸੰਦੇਸ਼ ਦਿੱਤਾ ਗਿਆ ਸੀ। ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਹੋਏ ਉਪਦੇਸ਼ ’ਤੇ ਚੱਲ ਕੇ ਮਾਨਵਤਾ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ।

Leave a Reply

Your email address will not be published. Required fields are marked *