ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਪਿਛਲੇ ਸਾਲਾਂ ਤੋਂ ਸ਼ਹੀਦੀ ਪੰਦਰਵਾੜੇ ਦੌਰਾਨ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਕੇਂਦਰ ਦੀ ਭਾਜਪਾਈ ਸਰਕਾਰ ਵੱਲੋਂ ਬਾਲ ਦਿਵਸ ਵਜੋਂ ਮਨਾਏ ਜਾ ਰਹੇ ਹਨ ਅਤੇ ਹਰ ਸਾਲ ਇਨ੍ਹਾਂ ਸਮਾਗਮਾਂ ਦਾ ਨਾਂ ਬਦਲ ਕੇ ਇਸ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਵਜੋਂ ਮਨਾਉਣ ਦੀ ਮੰਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਬੁੱਧੀਜੀਵੀ,ਪੰਥਕ ਆਗੂਆਂ ਤੇ ਹੋਰਾਂ ਵੱਲੋਂ ਕੀਤੀ ਜਾਂਦੀ ਰਹੀ, ਪਰ ਕੇਂਦਰ ਦੀ ਭਾਜਭਾਈ ਸਰਕਾਰ ਇਸ ਦੀ ਪ੍ਰਵਾਹ ਨਹੀਂ ਕਰ ਰਹੀ ਸੀ, ਭਾਵੇਂ ਕਿ ਸਰਕਾਰ ਆਪਣੀ ਪੱਧਰ ਸਾਹਿਬ ਯਾਦਿਆ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਚੰਗੇ ਉਪਰਾਲੇ ਕਰਦੀ ਹੈ ਪਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਸ਼ਹਾਦਤ ਨੂੰ ਨਾਰਮਲ ਤੌਰ ਤੇ ਬਾਲ ਦਿਵਸ ਵਜੋਂ ਮਨਾਉਣਾ ਸਿੱਖ ਵਿਰੋਧੀ ਵਰਤਾਰਾ ਤੇ ਸਿੱਖੀ ਸਿਧਾਂਤਾਂ ਦੀ ਉਲੰਘਣਾ ਵਾਲੀ ਕਾਰਵਾਈ ਕਿਹਾ ਜਾ ਸਕਦਾ ਹੈ, ਜਿਸ ਨੂੰ ਮੁੱਖ ਰੱਖਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਵਾਰ ਅਕਾਲ ਤਖ਼ਤ ਸਾਹਿਬ ਦੇ ਸੈਕਟਰੀਏਟ ਤੋਂ ਚਿੱਠੀ ਪੱਤਰਾਂ ਰਾਹੀਂ ਪੰਜਾਬ ਦੇ ਸਾਰੇ ਰਾਜ ਤੇ ਲੋਕ ਸਭਾ ਦੇ ਮੈਂਬਰਾਂ ਦੇ ਕੇਂਦਰੀ ਮੰਤਰੀ ਪੁਰੀ ਆਦਿ ਨੂੰ ਆਦੇਸ਼ ਜਾਰੀ ਕੀਤੇ ਸਨ ਕਿ ਉਹ ਪ੍ਰਧਾਨ ਮੰਤਰੀ ਸਾਹਿਬ ਜੀ ਨੂੰ ਚਿੱਠੀ ਪੱਤਰਾਂ ਰਾਹੀਂ ਮੰਗ ਕਰਨ ਤੇ ਆਪਣੀਆ ਆਪਣੀਆਂ ਸਭਾਵਾਂ ‘ਚ ਇਸ ਮੁੱਦੇ ਉਠਾਉਣ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮਾਂ ਨੂੰ ਵੀਰਬਾਲ ਵਜੋਂ ਮਨਾਉਣਾ ਛੱਡ ਇਸ ਨੂੰ ਸ਼ਹੀਦੀ ਸਮਾਗਮ ਵਜੋਂ ਮਨਾਇਆ ਜਾਵੇ ,ਕਿਉਂਕਿ ਸਾਹਿਬ ਯਾਦਿਆ ਦੀ ਮਹਾਨ ਇਤਿਹਾਸਕ ਕੁਰਬਾਨੀ ਨੂੰ ਨਾਰਮਲ ਵੀਰ ਬਾਲ ਦੇ ਟਾਇਟਲ ਹੇਠ ਮਨਾਉਣ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਧਰਮੀਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ,ਜਥੇਦਾਰ ਸਾਹਿਬ ਦੇ ਹੁਕਮਾਂ ਹੇਠ ਰਾਜ ਸਭਾ ਮੈਂਬਰ ਤੇ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ, ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਕੰਗ ਤੇ ਹੋਰਾਂ ਸਾਰਿਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਆਮ ਅਤੇ ਨਾਰਮਲ ਵਿਚ ਲੈਕੇ ਬਾਲ ਦਿਵਸ ਵਜੋਂ ਨਾਂ ਮਨਾਇਆ ਜਾਵੇ ਸਗੋਂ ਛੋਟੇ ਸਾਹਿਬਯਾਦੇ ਸ਼ਹੀਦੀ ਸਮਾਗਮ ਦੇ ਤੌਰ ਤੇ ਮਨਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਦੇ ਰਾਜ ਤੇ ਲੋਕ ਸਭਾ ਦੇ ਮੈਂਬਰਾਂ ਦੇ ਨਾਲ ਨਾਲ ਕੇਂਦਰੀ ਮੰਤਰੀ ਸ੍ਰ ਪੁਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਸਾਹਿਬ ਯਾਦਿਆ ਦੇ ਸ਼ਹੀਦੀ ਸਮਾਗਮ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਟਾਇਟਲ ਬਦਲ ਕੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਵਜੋਂ ਮਨਾਉਣ ਲਈ ਲਿਖਿਆ ਚਿੱਠੀਆਂ ਦੀ ਪੂਰਨ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਭਾਵੇਂ ਕਿ ਆਪਣੇ ਵੱਲੋਂ ਪੰਦਰਵਾੜੇ ਦੌਰਾਨ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮਨਾ ਕੇ ਚੰਗ਼ਾ ਕਰ ਰਹੀ ਹੈ ਪਰ ਸਰਕਾਰ ਦੀ ਇਹ ਵੱਡੀ ਭੁੱਲ ਤੇ ਬੇਸਮਝੀ ਹੈ ਕਿ ਉਹ ਛੋਟੇ ਸਾਹਿਬਜ਼ਾਦਿਆਂ ਦੀ ਧਰਮ ਲਈ ਦਿੱਤੀ ਸਹਾਦਤ ਨੂੰ ਨਾਰਮਲ ਤੌਰ ਤੇ ਲੈਂਦਿਆਂ ਸਹਾਦਤੀ ਸਮਾਗਮਾਂ ਨੂੰ ਬਾਲ ਦਿਵਸ ਵਜੋਂ ਮਨਾ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ,ਭਾਈ ਖਾਲਸਾ ਨੇ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ,ਐਪੀ ਔਜਲਾ ਅੰਮ੍ਰਿਤਸਰ,ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਮਾਲੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਲਿੱਖੀਆਂ ਚਿੱਠੀਆਂ ਦਾ ਸਵਾਗਤ ਕਰਦੀ ਹੋਈ ਕੇਂਦਰ ਸਰਕਾਰ ਨੂੰ ਬੇਨਤੀ ਕਰਦੀ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮਾਂ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਟਾਇਟਲ ਬਦਲ ਕੇ ਛੋਟੇ ਸਾਹਿਬਜ਼ਾਦੇ ਸ਼ਹੀਦੀ ਸਮਾਗਮ ਵਜੋਂ ਮਨਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਅਤੇ ਫੈਡਰੇਸ਼ਨ ਨੂੰ ਉਮੀਦ ਹੈ ਕਿ ਉਹ ਸਿਖਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸਿੱਖ ਰਾਜ ਤੇ ਲੋਕ ਸਭਾ ਦੇ ਮੈਂਬਰਾਂ ਵੱਲੋਂ ਮਿਲੀਆਂ ਚਿਠੀਆਂ ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਲੋੜ ਤੇ ਜ਼ੋਰ ਦੇਣਗੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਮੇਤ ਕਈ ਫੈਡਰੇਸ਼ਨ ਕਾਰਕੁੰਨ ਹਾਜਰ ਸਨ ।


