ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)– ਦਿੱਲੀ ਦੀ ਭਾਜਪਾ ਮੁੱਖ ਮੰਤਰੀ ਰੇਖਾ ਗੁਪਤਾ ਨੇ ਬੀਤੇ ਦਿਨੀਂ ਆਪਣੀ ਕੈਬਨਿਟ ਸਮੇਤ ਰੋਹਾਨੀਅਤ ਦੇ ਕੇਂਦਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਵੀ ਕੀਤੀ, ਜਿਥੇ ਉਹਨਾਂ ਨੂੰ ਆਦਰ ਮਾਣ ਸਤਿਕਾਰ ਦੇਣ ਦੇ ਨਾਲ ਨਾਲ ਜਥੇਦਾਰ ਸਾਹਿਬ ਨੇ ਰੇਖਾ ਗੁਪਤਾ ਦੇ ਨੋਟਿਸ ‘ਚ ਲਿਆਂਦਾ ਕਿ ਸਾਬਕਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦੀ ਅਣਗਹਿਲੀ ਤੇ ਸਿਖਾਂ ਨਾਲ ਬੇਗਾਨਗੀ ਕਰਕੇ ਲੰਮੇ ਸਮੇਂ ਤੋਂ ਜੇਲ੍ਹ ‘ਚ ਬੰਦ ਪ੍ਰੋਫ਼ੈਸਰ
ਦੇਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨਹੀਂ ਹੋ ਸਕੀ ? ਅਗਰ ਤੁਸੀਂ ਉਸ ਫਾਇਲ ਤੇ ਦਸਤਖ਼ਤ ਕਰ ਦੇਵੋ ਤਾਂ ਤਾਂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਹੋ ਸਕਦੀ ਹੈ, ਮੁੱਖ ਮੰਤਰੀ ਰੇਖਾ ਗੁਪਤਾ ਜੀ ਨੇ ਹੱਥ ਜੋੜ ਬੜੀ ਨਿਮਰਤਾ ਨਾਲ ਜਥੇਦਾਰ ਸਾਹਿਬ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਨੂੰ ਦਿੱਲੀ ਦਫ਼ਤਰ ਜਾਂ ਕੇ ਯੌਕੀਨੀ ਬਣਾਉਣਗੇ,ਹੁਣ ਪੰਜਾਬ ਟੀ ਵੀ ਤੇ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ ਕਿ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ ਪ੍ਰੋ ਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਕਰ ਸਕਦੇ ਹਨ, ਕਿਉਂਕਿ ਬੀਤੇ ਦਿਨੀਂ ਹਰਮੰਦਰ ਸਾਹਿਬ ਅੰਮ੍ਰਿਤਸਰ ਸਾਹਿਬ ਨਤਮਸਤਕ ਹੋਣ ਸਮੇਂ ਰੇਖਾ ਗੁਪਤਾ ਜੀ ਅਕਾਲ ਤਖ਼ਤ ਸਾਹਿਬ ਤੋਂ ਮਿਲੇ ਸਤਿਕਾਰ ਨੂੰ ਮੁੱਖ ਰੱਖ ਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਕਰਕੇ ਜਿਥੇ ਪੰਜਾਬੀਆਂ ‘ਚ ਆਪਣੀ ਹਰਮਨਪਿਆਰਤਾ ਵਧਾ ਸਕਦੇ ਹਨ ,ਉਥੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸਾਇਨ ਨਾ ਕਰਨ ਵਾਲੇ ਆਪਣੇ ਸਿਆਸੀ ਵਿਰੋਧੀ ਆਪ ਸੁਪਰੀਮੋ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪ੍ਰਤੀ ਪੰਜਾਬੀਆਂ ‘ਚ ਨਫ਼ਰਤ ਪੈਦਾ ਕਰਨ ਲਈ ਕਾਮਯਾਬ ਹੋ ਸਕਦੇ ਹਨ,ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਦੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਂ ਕੈਬਨਿਟ ਸਮੇਤ ਸਤਿਗੁਰੂ ਜੀ ਦਾ ਸ਼ੁਕਰਾਨਾਂ ਕਰਨ ਵਾਲ਼ੀ ਧਰਮੀ ਨੀਤੀ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਤੇ ਆਦੇਸ਼ ਮੁਤਾਬਕ ਪੈਡਿੰਗ ਪਈ ਫ਼ਾਇਲ ਤੇ ਜਲਦੀ ਦਸਤਖ਼ਤ ਕੀਤੇ ਜਾਣ ਤਾਂ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾ ਸਕੇ, ਕਿਉਂਕਿ ਇਹ ਵਾਹਦਾ ਤੁਸੀਂ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਕੀਤੇ ਸੀ,ਜਿਸ ਨੂੰ ਮੁੱਖ ਰੱਖ ਕੇ ਰੇਖਾ ਗੁਪਤਾ ਜੀ ਨੂੰ ਲੰਮੇ ਸਮੇਂ ਤੋਂ ਜੇਲ੍ਹ ‘ਚ ਬੰਦ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲੀ ਫਾਈਲ ਤੇ ਸਾਇਨ ਕਰਨ ਦੀ ਲੋੜ ਤੇ ਜ਼ੋਰ ਦੇਣ ਚਾਹੀਦੀ ਹੈ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਟੀ ਵੀ ਤੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਚੱਲ ਰਹੀਆਂ ਖਬਰਾਂ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਦੇ ਬਰਾਬਰ ਹੈ ਇਸ ਕਰਕੇ ਦਿੱਲੀ ਮੁੱਖ ਮੰਤਰੀ ਰੇਖਾ ਗੁਪਤਾ ਜੀ ਨੂੰ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਬੇਨਤੀ ਕਰਦੀ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰਾਖੀ ਖਾਤਰ ਆਪਣੀ ਸ਼ਹਾਦਤ ਦਿੱਤੀ ਸੀ ਅਤੇ ਤੁਸੀਂ ਆਪਣੀ ਕੈਬਨਿਟ ਸਮੇਤ ਸਤਿਗੁਰੂ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਦੇ ਸ਼ੁਕਰਾਨਾ ਲਈ ਆਏ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਆਦੇਸ਼ ਅਤੇ ਕੀਤੇ ਵਾਅਦੇ ਅਨੁਸਾਰ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਲ਼ੀ ਪੈਡਿੰਗ ਪਈ ਫਾਇਲ ਤੇ ਸਾਇਨ ਕਰਕੇ ਆਪਣੀ ਇਸ ਫੇਰੀ ਨੂੰ ਇਤਿਹਾਸਕ ਬਣਾਉਣ ਦੀ ਲੋੜ ਤੇ ਜੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਆਦਿ ਆਗੂ ਹਾਜਰ ਸਨ ।


