ਗੁਰਦਾਸਪੁਰ, 12 ਦਸੰਬਰ ( ਸਰਬਜੀਤ ਸਿੰਘ)–ਬੀਤੇ ਦਿਨੀਂ ਹਰਮਿੰਦਰ ਸਾਹਿਬ ਨੂੰ ਬੰਬ ਧਮਾਕੇ ਦੀਆਂ ਆਈਆਂ ਖਬਰਾਂ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਵੱਡੇ ਸਕੂਲਾਂ ਨੂੰ ਬੰਬ ਧਮਾਕੇ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨੂੰ ਮੁੱਖ ਰੱਖਦਿਆਂ ਅੰਮ੍ਰਿਤਸਰ ਪੁਲਸ ਪ੍ਰਸ਼ਾਸਨ ਨੇ ਜ਼ਿਲੇ ਦੇ ਸਾਰੇ ਸਕੂਲਾਂ ‘ਚ ਛੁੱਟੀ ਕਰ ਦਿੱਤੀ ਹੈ ਅਤੇ ਸਕੂਲਾਂ ‘ਚ ਸੁਰੱਖਿਅਤ ਬਲ ਇਸ ਦੀ ਪੂਰੀ ਤਰ੍ਹਾਂ ਜਾਂਚ ਵਿੱਚ ਜੁੱਟ ਗਏ ਹਨ, ਬੱਚਿਆਂ ਅਤੇ ਬੱਚਿਆਂ ਦੇ ਮਾਪਿਆਂ ਵਿੱਚ ਇਸ ਸਬੰਧੀ ਪੂਰੀ ਦਹਿਸ਼ਤ ਪਾਈਂ ਜਾ ਰਹੀ ਹੈ ਭਾਵੇਂ ਅੰਮ੍ਰਿਤਸਰ ਦੇ ਸਾਰੇ ਵੱਡੇ ਸਕੂਲਾਂ ਦੇ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਕਰ ਦਿੱਤੀ ਗਈ ਹੈ,ਬੱਚਿਆਂ ਦੇ ਮਾਪਿਆਂ ਸਮੇਤ ਲੋਕਾਂ ਦੀ ਮੰਗ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਦਾ ਪਤਾ ਲਾ ਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ,ਕਿਉਂਕਿ ਪਹਿਲਾਂ ਹਰਮੰਦਰ ਸਾਹਿਬ ਅੰਮ੍ਰਿਤਸਰ ਨੂੰ ਅਜਿਹੀਆਂ ਧਮਕੀਆਂ ਮਿਲੀਆਂ ਸਨ ਅਤੇ ਅਗਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਧਮਕੀਆਂ ਦਾ ਪਤਾ ਲਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਸੁਣਾਈ ਹੁੰਦੀ ਤਾਂ ਅੱਜ ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਵਾਲਿਆਂ ਧਮਕੀਆਂ ਨਹੀਂ ਸਨ ਮਿਲਨੀਆ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅੰਮ੍ਰਿਤਸਰ ਦੇ ਵੱਡੇ ਸਕੂਲਾਂ ਨੂੰ ਬੰਬ ਧਮਾਕਿਆ ਦੀਆਂ ਆਈਆਂ ਖਬਰਾਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਨ੍ਹਾਂ ਕਿਹਾ ਪੰਜਾਬ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਪੂਰੀ ਤਰ੍ਹਾਂ ਬੋਲਬਾਲਾ ਹੈ ਅਤੇ ਰਾਜ ਦਾ ਪੁਲਿਸ ਪ੍ਰਸ਼ਾਸਨ ਅਜਿਹੀਆਂ ਸਮਾਜ ਵਿਰੋਧੀ ਗਤੀਵਿਧੀਆਂ ਦੇ ਦੋਸ਼ੀ ਅਨਸਰਾਂ ਨੂੰ ਨੱਥ ਪਾਉਣ ‘ਚ ਬੁਰੀ ਤਰ੍ਹਾਂ ਅਸਫਲ ਦਿਸ ਰਹੀ ਹੈ ਅਤੇ ਪੰਜਾਬ ਦੇ ਲੋਕ ਸਹਿਮੇਂ ਹੋਏ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਸਮਾਜ ਵਿਰੋਧੀ ਅਨਸਰਾਂ ਦਾ ਰਾਜ’ਚ ਸਫ਼ਾਈਆਂ ਕੀਤਾ ਜਾਵੇ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਸ ਤੋਂ ਪਹਿਲਾਂ ਪਵਿੱਤਰ ਹਰਮੰਦਰ ਸਾਹਿਬ’ ਬੰਬ ਧਮਾਕੇ ਕਰਨ ਦੀਆਂ ਲਗਾਤਾਰ ਈਮੇਲ ਆਈਆਂ ਤੇ ਸ਼ਰਧਾ ਭਾਵਨਾਵਾਂ ਨਾਲ ਦੇਸ਼ਾਂ ਵਿਦੇਸ਼ਾਂ ਵਿੱਚੋਂ ਆਈਆਂ ਸ਼ਰਧਾਵਾਨ ਸਿੱਖ ਸੰਗਤਾਂ ਨੂੰ ਵੱਡੀ ਪ੍ਰਸ਼ਾਨੀ ਦਾ ਸਹਾਮਣਾ ਕਰਨਾ ਪਿਆ ਤੇ ਲੋਕਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚੀ, ਭਾਈ ਖਾਲਸਾ ਨੇ ਪੁਲਿਸ ਪ੍ਰਸ਼ਾਸਨ ਤੇ ਦੋਸ ਲਾਇਆ ਕਿ ਅਗਰ ਪੁਲਿਸ ਪ੍ਰਸ਼ਾਸਨ ਨੇ ਹਰਮੰਦਿਰ ਸਾਹਿਬ ‘ਚ ਧਮਾਕੇ ਕਰਨ ਵਾਲੀਆਂ ਈਮੇਲ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅੱਜ ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਧਮਾਕਿਆਂ ਦੀਆਂ ਧਮਕੀਆਂ ਨਹੀਂ ਸੀ ਆਉਣੀਆਂ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆਂ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅੰਮ੍ਰਿਤਸਰ ਦੇ ਵੱਡੇ ਸਕੂਲਾਂ ਨੂੰ ਬੰਬ ਧਮਾਕੇ ਦੀਆਂ ਆਈਆਂ ਧਮਕੀਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੋਈ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਨੂੰ ਬੇਨਤੀ ਕਰਦੀ ਹੈ ਕਿ ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਧਮਾਕਿਆਂ ਰਾਹੀਂ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਗਿਰਫ਼ਤਾਰ ਕਰਕੇ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕਰਦੀ ਹੋਈ ਰਾਜ ਦੇ ਲੋਕਾਂ ‘ਚ ਦਾਹਿਸਤ ਫੈਲਾਉਣ ਵਾਲੇ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਕਾਨੂੰਨ ਲਿਆਂਦਾ ਜਾਵੇ ਕਿਉਂਕਿ ਢਿੱਲੇ ਕਾਨੂੰਨ ਕਰਕੇ ਅਜਿਹੇ ਲੋਕ ਜੇਲ੍ਹਾਂ ਤੋਂ ਜਲਦੀ ਰਿਹਾਅ ਹੋ ਜਾਂਦੇ ਹਨ ਅਤੇ ਫਿਰ ਤੋਂ ਸਮਾਜ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋ ਜਾਂਦੇ ਹਨ, ਰਾਜ਼ ਦੇ ਲੋਕ ਇਨ੍ਹਾਂ ਲੋਕਾਂ ਤੋਂ ਪ੍ਰੇਸ਼ਾਨ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਆਪਣੀ ਬਣਦੀ ਮੁੱਖ ਡਿਊਟੀ ਮੁਤਾਬਕ ਰਾਜ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਵਿਸ਼ੇਸ਼ ਕਦਮ ਪੁੱਟੇ ਜਾਣ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾਵੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਸੁਰਿੰਦਰ ਸਿੰਘ ਕੂਹਜਾ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਅਤੇ ਭਾਈ ਬਲਕਾਰ ਸਿੰਘ ਦਾਰੇਵਾਲ ਹਾਜ਼ਰ ਸਨ ।


