ਗੁਰਦਾਸਪੁਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚੋਂ ਬੀਤੀ ਸਾਮ ਤੱਕ 784734 ਮੀਟਰਕ ਟਨ ਝੋਨਾ ਖਰੀਦਿਆ ਗਿਆ

ਗੁਰਦਾਸਪੁਰ

ਖਰੀਦ ਕੀਤੇ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ ਪਾਏ ਗਏ 1590.81 ਕਰੋੜ ਰੁਪਏ : ਡਿਪਟੀ ਕਮਿਸ਼ਨਰ

ਗੁਰਦਾਸਪੁਰ, 11 ਨਵੰਬਰ (ਸਰਬਜੀਤ ਸਿੰਘ) – ਗੁਰਦਾਸਪੁਰ ਜ਼ਿਲੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਲਗਾਤਾਰ ਜਾਰੀ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 784734 ਮੀਟਰਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਖਰੀਦੇ ਗਈ ਝੋਨੇ ਦੀ ਫ਼ਸਲ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ 1590.81 ਕਰੋੜ ਦੀ ਰਾਸ਼ੀ ਜਮਾਂ ਕਰਵਾਈ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕੰਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਮੰਡੀਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਸਨ ਅਤੇ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਖਰੀਦ ਬਹੁਤ ਵਧੀਆ ਢੰਗ ਨਾਲ ਹੋਈ ਹੈ। ਉਨਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ’ਚ ਪਨਗ੍ਰੇਨ ਵੱਲੋਂ 294516 ਮੀਟਰਕ ਟਨ, ਮਾਰਕਫੈਡ ਵੱਲੋਂ 187125 ਮੀਟਰਕ ਟਨ, ਪਨਸਪ ਵੱਲੋਂ 166807 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 93424 ਮੀਟਰਕ ਟਨ ਅਤੇ ਐੱਫ਼.ਸੀ.ਆਈ ਵੱਲੋਂ 42862 ਮੀਟਿ੍ਰਕ ਟਨ ਝੋਨੇ ਦੀ ਫ਼ਸਲ ਖਰੀਦੀ ਗਈ ਹੈ।

ਓਧਰ ਇਸ ਵਾਰ ਮੰਡੀਆਂ ਵਿੱਚ ਹੋਈ ਝੋਨੇ ਦੀ ਖਰੀਦ ਤੋਂ ਕਿਸਾਨ ਅਤੇ ਆੜ੍ਹਤੀਏ ਪੂਰੀ ਤਰ੍ਹਾਂ ਖੁਸ਼ ਹਨ ਅਤੇ ਉਨ੍ਹਾਂ ਨੇ ਵਧੀਆ ਖਰੀਦ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।  

Leave a Reply

Your email address will not be published. Required fields are marked *