ਫਿਲੌਰ, ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਦੁਆਬਾ ਖੇਤਰ’ਚ ਆਪਣੀਆਂ ਧਾਰਮਿਕ ਸਰਗਰਮੀਆਂ ਤੇ ਸਮਾਜ ਭਲਾਈ ਕੰਮਾਂ ਕਰਕੇ ਦੇਸ਼ਾਂ ਪ੍ਰਦੇਸਾਂ ‘ਚ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਲੁਧਿਆਣਾ ਦੇ ਮੁੱਖ ਪ੍ਰਬੰਧਕ ਅਤੇ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਆਗੂ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਬਾਬਾ ਜਰਨੈਲ ਸਿੰਘ ਜੀ ਹੋਰਾਂ ਵੱਲੋਂ ਇਸ ਅਸਥਾਨ ਤੇ ਜਿਥੇ ਸਮੂਹ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਪ੍ਰਕਾਸ਼ ਪੁਰਬ,ਸ਼ਹੀਦੀ ਦਿਹਾੜੇ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਏ ਜਾਂਦੇ ਹਨ,ਹਰ ਐਤਵਾਰ ਨੂੰ ਅਖੰਡ ਪਾਠਾਂ ਦੇ ਭੋਗਾਂ ਤੋਂ ਬਾਅਦ ਧਾਰਮਿਕ ਦੀਵਾਨਾਂ ਦੇ ਨਾਲ ਨਾਲ ਹਰ ਮਹੀਨੇ ਦੇ ਜੇਠੇ ਐਤਵਾਰ ਨੂੰ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗਾਂ ਉਪਰੰਤ ਸੰਗਤਾਂ ਨੂੰ ਧਾਰਮਿਕ ਸਮਾਗਮ’ਚ ਪਹੁੰਚੇ ਧਾਰਮਿਕ ਬੁਲਾਰਿਆਂ ਰਾਹੀਂ ! ਗੁਰਬਾਣੀ,ਆਦਿ ਗੁਰੂ ਗ੍ਰੰਥ ਸਾਹਿਬ ਤੇ ਸਿੱਖੀ ਦੇ ਸੁਨਹਿਰੀ ਵਿਲੱਖਣ ਇਤਿਹਾਸ ਨਾਲ ਜੋੜਨ ਦੀ ਧਰਮੀ ਲਹਿਹ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਤੇ ਗੁਰਦੁਆਰਾ ਸਿੰਘਾਂ ਸਾਹੀਦਾ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਫ਼ਿਲੌਰ ਵਿਖੇ ਤਿੰਨ ਸਹਿਜ ਸੰਪਟ ਪਾਠਾਂ ਦੇ ਸੰਪੂਰਨ ਭੋਗ ਤੋਂ ਬਾਅਦ ਮੁੱਖ ਪ੍ਰਬੰਧਕ ਸੰਤ ਸੁੱਖਵਿੰਦਰ ਸਿੰਘ ਜੀ ਨੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਯਾਦੇ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਸਮੂੰਹ ਸੰਗਤਾਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਤੇ ਉਹਨਾਂ ਦੇ ਜੀਵਨ ਇਤਿਹਾਸ ਤੇ ਸਹਾਦਤ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ, ਇਸ ਮੌਕੇ ਤੇ ਸਮੂਹ ਬੁਲਾਰਿਆਂ ਨੂੰ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ,ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਤੇ ਡਾਕਟਰ ਅਮਰਜੋਤ ਸਿੰਘ ਸੰਧੂ ਵੱਲੋਂ ਸਨਮਾਨਿਤ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸੰਪਟ ਪਾਠ ਅਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਸਨ ਉਨ੍ਹਾਂ ਦੱਸਿਆ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨੇ ਹੁਕਮ ਨਾਮੇ ਦੀ ਕਥਾ ਵਿਚਾਰ ਕਰਦਿਆਂ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸੰਗਤਾਂ ਨੂੰ ਰੌਸ਼ਨੀ ਪਾਈ ਤੇ ਸਮੂਹ ਪੰਥਕ ਬੁਲਾਰਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਥੇ ਵਰਨਣਯੋਗ ਹੈ ਕਿ ਗੁਰ ਨਾਨਕ ਦੇਵ ਮਹਾਰਾਜ ਜੀ ਦੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ ਵਿਖੇ ਵੀ ਅੰਮ੍ਰਿਤ ਵੇਲੇ ਬਾਵਾ ਸਿੰਘ ਦੇ ਕੀਰਤਨੀ ਜਥੇ ਵੱਲੋਂ ਬਾਬਾ ਫਤਹਿ ਸਿੰਘ ਜੀ ਦੇ ਜਨਮ ਦਿਹਾੜੇ ਤੇ ਖੁਸ਼ੀ ਦੇ ਸ਼ਬਦ ਪੜੇ ਗਏ, ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਬਾਬਾ ਫਤਹਿ ਸਿੰਘ ਜੀ ਜਨਮ ਦਿਹਾੜੇ ਦੀ ਵਧਾਈ ਦਿੱਤੀ ਤੇ ਆਖਿਆ ਅੱਜ ਨੌਜਵਾਨ ਪੀੜ੍ਹੀ ਨੂੰ ਬਾਬਾ ਫਤਹਿ ਸਿੰਘ ਜੀ ਦੇ ਜੀਵਨ ਇਤਿਹਾਸ ਨਾਲ ਜੋੜਨਾ ਸਮੇਂ ਦੀ ਮੰਗ ਹੈ ਇਸ ਮੌਕੇ ਜਗਤਾਰ ਸਿੰਘ ਮਾਣੂਕੇ, ਹਰਜੀਤ ਕੌਰ, ਜਸਵਿੰਦਰ ਸਿੰਘ ਕਨੇਡਾ, ਪਰਮਿੰਦਰ ਸਿੰਘ, ਡਾਕਟਰ ਅਮਰਜੋਤ ਸਿੰਘ ਸੰਧੂ, ਅਮਨਪ੍ਰੀਤ ਕੌਰ ਸੰਧੂ ਕਨੇਡਾ, ਕਰਮਜੀਤ ਕੌਰ,ਜੋਗਾ ਸਿੰਘ ਯੂਪੀ , ਬਾਬਾ ਦਾਰਾ ਸਿੰਘ, ਗੁਰਮੇਲ ਸਿੰਘ , ਬਲਦੇਵ ਸਿੰਘ, ਸਤਨਾਮ ਸਿੰਘ ਤੇ ਜਰਨੈਲ ਸਿੰਘ ਤੋਂ ਇਲਾਵਾ ਸੈਂਕੜੇ ਹਾਜ਼ਰ ਸਨ ।



