ਮੋਹਾਲੀ ‘ਚ ਕਬੱਡੀ ਮੈਚ ਲਾਈਵ ਦੌਰਾਨ  ਰਾਣਾ ਬਲਾਚੌਰੀਆਂ ਦੀ ਗੋਲੀਆਂ ਮਾਰ ਹੱਤਿਆ ਵਾਲ਼ੀ ਮੰਦਭਾਗੀ ਵਾਰਦਾਤ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਨੰਗਾ ਕਰਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 16 ਦਸੰਬਰ (ਸਰਬਜੀਤ ਸਿੰਘ)– ਇਹ ਕਹਿਣਾ ਬਿਲਕੁਲ ਗ਼ਲਤ ਨਹੀਂ?ਕਿ ਪੰਜਾਬ ਦੀ ਅਮਨ ਕਾਨੂੰਨ ਵਾਲੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਦਿੱਨ ਦਿਹਾੜੇ ਲੋਕਾਂ ਦੇ ਕਤਲ, ਚੋਰੀਆਂ ਡੀਕੈਤੀਆ,ਅਗਵਾਹ ਕਰਨ, ਫ਼ਿਰੌਤੀਆਂ ਮੰਗਣ ਦੀ ਧਮਕੀਆਂ ਅਤੇ ਫਿਰੌਤੀ ਨਾ ਦੇਣ ਦੀ ਸੂਰਤ’ਚ ਕਤਲ ਕਰਨ ਵਰਗੀਆਂ ਦਰਦਨਾਕ ਘਟਨਾਵਾਂ ‘ਚ ਵਾਧਾ ਹੋਇਆ ਹੈ ਸਰਕਾਰ ਵਿਰੋਧੀ ਧਿਰਾਂ ਤੇ ਪੰਜਾਬ ਦੇ ਲੋਕ ਇਹਨਾਂ ਵਾਰਦਾਤਾਂ ਕਰਕੇ ਸਹਿਮੇਂ ਪਏ ਹਨ ਅਤੇ ਕੋਈ ਵੀ ਆਪਣੇ ਆਪ ਨੂੰ ਸੇਫ ਨਾਂ ਸਮਝਦਿਆ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆਂ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੋਹਾਲੀ ‘ਚ ਚੱਲ ਰਹੇ ਲਾਈਵ ਕਬੱਡੀ ਮੈਚ ਮੌਕੇ ਰਾਣਾ ਬਲਾਚੌਰੀਆ ਦੀ ਗੋਲੀਆਂ ਮਾਰ ਕੇ ਹੱਤਿਆ ਵਾਲੀ ਮੰਦਭਾਗੀ ਵਾਰਦਾਤ ਤੇ ਗਹਿਰੀ ਚਿੰਤਾ ਤੇ ਸਰਕਾਰ ਨੂੰ ਲੋਕਾਂ ਦੀ ਜਾਨ ਮਾਲ ਨੂੰ ਯੌਕੀਨੀ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਦੱਸਿਆ ਵਾਰਦਾਤ ਕਰਨ ਵਾਲੇ ਗੈਂਗਸਟਰ ਗੱਡੀ ਵਿੱਚ ਸਵਾਰ ਹੋ ਕੇ ਆਏ ਅਤੇ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਇੱਕ ਬਹਿਕ ਤੇ ਸਵਾਰ ਹੋ ਕੇ ਦੌੜ ਗਏ, ਇਸ ਦੀ ਜੁਮੇਵਾਰੀ ਬਾਬੀਹਾ ਗਰੁੱਪ ਨੇ ਲੈਂਦਿਆਂ ਸਪੱਸ਼ਟ ਕੀਤਾ ਕਿ ਉਹਨਾਂ ਨੇ ਅਜਿਹਾ ਕਰਕੇ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲੇ ਦੇ ਕਤਲ ਦਾ ਬਦਲਾ ਲਿਆ, ਭਾਈ ਖਾਲਸਾ ਨੇ ਦੱਸਿਆ ਕਿ ਸ਼ੂਟਰ ਤਿੰਨ ਅਤੇ ਅੰਮ੍ਰਿਤਸਰ ਨਾਲ ਸਬੰਧਤ ਦੱਸੇ ਜਾ ਰਹੇ ਹਨ ਜਿਨ੍ਹਾਂ ਤੇ ਦਰਜਨਾਂ ਅਪਰਾਧਕ ਮਾਮਲੇ ਦਰਜ ਹਨ,ਲੋਕ ਇਸ ਵਾਰਦਾਤ ਤੇ ਗਹਿਰੀ ਚਿੰਤਾ ਜਿਤਾ ਰਹੇ ਹਨ ਉਥੇ ਸਰਕਾਰ ਤੋਂ ਮੰਗ ਰਹੇ ਹਨ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਤੇ ਜੋਰ ਦਿੱਤਾ ਜਾਵੇ, ਭਾਈ ਖਾਲਸਾ ਨੇ ਕਿਹਾ ਪੰਜਾਬ ਵਿੱਚ ਇਸ ਵੇਲੇ ਅਮਨ ਕਾਨੂੰਨ ਦੀ ਵਿਵਸਥਾ ਬਿਲਕੁਲ ਵਿਗੜ ਚੁੱਕੀ ਹੈ ਅਤੇ ਕੋਈ ਵੀ ਸੂਬਾ ਦਾ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝ ਰਿਹਾ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮੋਹਾਲੀ ‘ਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਗੈਂਗਸਟਰਾਂ ਵੱਲੋਂ ਦਿੱਨ ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੀ ਮੰਦਭਾਗੀ ਵਾਰਦਾਤ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੋਈ ਸਰਕਾਰ ਤੋਂ ਸੂਬੇ ਕਰਦੀ ਹੈ ਕਿ ਸੂਬੇ ਦੇ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਬਲਕਾਰ ਸਿੰਘ ਦਾਰੇਵਾਲ, ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *