ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਨੇ ਝਪਟਾ ਮਾਰ ਕੇ ਔਰਤ ਤੋਂ ਸੋਨੇ ਦੀ ਚੈਨੀ ਖੋਹ ਕੇ ਫਰਾਰ ਹੋਣ ਦੇ ਮਾਮਲੇ ਵਿੱਚ ਅਣਪਛਾਤੇ ਲੂਟੇਰੇ ਖਿਲਾਫ ਮਾਮਲਾ ਦਰਜ ਕੀਤਾ ਹੈ |
ਏ.ਐਸ.ਆਈ ਜਸਵੰਤ ਸਿੰਘ ਨੇ ਦੱਸਿਆ ਕਿ ਸੋਨਲ ਮਹਾਜਨ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 10 ਨਵੰਬਰ ਨੂੰ ਉਹ ਆਪਣੀ ਮੋਪੇਡ ‘ਤੇ ਸਵਾਰ ਹੋ ਕੇ ਬਾਜਾਰ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ | ਜਦੋਂ ਸੰਤ ਨਗਰ ਗੁਰਦੁਆਰਾ ਸਾਹਿਬ ਦੇ ਨੇੜੇ ਪੁੱਜੀ ਤਾਂ ਪਿੱਛੇ ਤੋਂ ਇੱਕ ਮੋਟਰਸਾਇਕਲ ‘ਤੇ ਦੋ ਵਿਅਕਤੀ ਸਵਾਰ ਹੋ ਕੇ ਆਏ ਅਤੇ ਮੋਟਰਸਾਇਕਲ ਦੇ ਪਿੱਛੇ ਬੈਠੇ ਵਿਅਕਤੀ ਨੇ ਉਸਦੇ ਗਲੇ ਵਿੱਚ ਪਾਈ ਸੋਨੇ ਦੀ ਚੈਨੀ ਵਜਨੀ ਡੇਢ ਤੋਲਾ ਝਪਟ ਮਾਰ ਕੇ ਖੋਹ ਕੇ ਦੋਰਾਂਗਲਾ ਸਾਇਡ ਨੂੰ ਫਰਾਰ ਹੋ ਗਏ |