ਦੋਧਰ ਮੋਗਾ ਦੇ ਗੁਰਮਤਿ ਸਮਾਗਮ ‘ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਫਿਲੌਰ ਦੇ ਮੁੱਖੀ ਸੰਤ ਸੁਖਵਿੰਦਰ ਸਿੰਘ ਨੂੰ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਦੇਣਾ ਸ਼ਲਾਘਾਯੋਗ ਕਦਮ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਮੋਗਾ, ਗੁਰਦਾਸਪੁਰ, 19 ਦਸੰਬਰ (ਸਰਬਜੀਤ ਸਿੰਘ)– ਦੋਧਰ ਮੋਗਾ ਵਿਖੇ ਸੰਤ ਮਹਾਂਪੁਰਸ਼ ਬਾਬਾ ਸੰਤਾਂ ਸਿੰਘ ਅਤੇ ਸੰਤ ਮਹਾਂਪੁਰਸ਼ ਬਾਬਾ ਉਜਾਗਰ ਸਿੰਘ ਜੀ ਦੀ ਸਲਾਨਾ ਬਰਸੀ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਸਮਾਗਮ ‘ਚ ਵੱਖ ਵੱਖ ਸੰਪ੍ਰਦਾਵਾਂ ਦੇ ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਦੂਧਾਧਾਰੀ ਪ੍ਰਵਾਰ ਦੇ ਭਾਈ ਹਰਦੇਵ ਸਿੰਘ ਜੀ ਅਤੇ ਸੰਤ ਮਹਾਂਪੁਰਸ਼ ਬਾਬਾ ਦੀਪਕ ਸਿੰਘ ਜੀ ਦੇ ਸੱਦੇ ਤੇ ਦੁਆਬਾ ਖੇਤਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਨੇੜੇ ਅੱਲੋਵਾਲ ਫਿਲੌਰ ਲੁਧਿਆਣਾ ਦੇ ਮੁੱਖੀ ਅਤੇ ਇੰਟਰਨੈਸਨਲ ਸੰਤ ਸਮਾਜ ਦੇ ਜਨਰਲ ਸੈਕਟਰੀ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਨੰਗਲ ਬੇਟ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਵਾਈ ਤੇ ਕਥਾ ਕੀਰਤਨ ਦੀ ਹਾਜ਼ਰੀ ਭਰਦਿਆਂ ਜਿਥੇ ਸੰਤ ਬਾਬਾ ਸੰਤਾਂ ਸਿੰਘ ਜੀ ਅਤੇ ਸੰਤ ਬਾਬਾ ਉਜਾਗਰ ਸਿੰਘ ਜੀ ਦੇ ਸੰਖੇਪ ਜੀਵਨ,ਪਰਉਪਕਾਰੀ ਕੰਮਾਂ ਤੇ ਨਿਭਾਈਆਂ ਸੇਵਾਵਾਂ ਸਬੰਧੀ ਵਿਸਥਾਰ ਨਾਲ ਆਈਆਂ ਸੰਗਤਾਂ ਨੂੰ ਚਾਨਣਾ ਪਾਇਆ ,ਉਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਸ਼ਹਾਦਤ ਤੋਂ ਇਲਾਵਾ ਸਰਬੰਨਸਦਾਨੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਰੌਸ਼ਨੀ ਪਾਉਂਦਿਆਂ ਵੱਡੇ ਤੇ ਛੋਟੇ ਸਾਹਿਬਜ਼ਾਦਿਆਂ ਦੇ ਨਾਲ ਨਾਲ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਅਤੇ ਸਮੂਹ ਸੰਗਤਾਂ ਨੂੰ ਸ਼ਹਾਦਤ ਏ ਸਫ਼ਰ ਪੰਦਰਵਾੜੇ ਦੋਰਾਨ ਵੱਧ ਤੋਂ ਵੱਧ ਜਪੁਜੀ ਸਾਹਿਬ,ਚੌਪਾਈ ਸਾਹਿਬ ਦੇ ਪਾਠ ਕਰਨ ਅਤੇ ਇਨ੍ਹਾਂ ਦਿਨਾਂ ‘ਚ ਸਾਦੇ ਭੋਜ਼ਨ ਛਕਣ ਦੀ ਪ੍ਰੇਰਨਾ ਤੇ ਬੇਨਤੀ ਕੀਤੀ ਤਾਂ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਸਕਣ,ਇਸ ਮੌਕੇ ਤੇ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਦਾ ਵਿਸ਼ੇਸ਼ ਸਨਮਾਨ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੋਹਰ, ਬਾਬਾ ਦੀਪਕ ਸਿੰਘ ਜੀ, ਕਮਲਜੀਤ ਸ਼ਾਸ਼ਤਰੀ ਜੀ ਤੋਂ ਇਲਾਵਾ ਹੋਰ ਸੰਤਾਂ ਮਹਾਪੁਰਸ਼ਾਂ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਜੀ ਨਾਲ ਗੁਰਮਤਿ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਬਿਆਨ ਰਾਹੀਂ ਕੀਤਾ, ਉਨ੍ਹਾਂ ਦੱਸਿਆ ਸਮਾਗਮ ਸਬੰਧੀ ਦੋਧਰ ਮੋਗਾ ਵਿਖੇ ਪਰਸੋਂ ਦੇ ਰੋਜ਼ ਤੋਂ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਕਰਵਾਏ ਗਏ ਸਨ, ਜਿੰਨਾ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਆਰੰਭਤਾ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਕੀਤਾ, ਸਮਾਗਮ ‘ਚ ਢਾਢੀ, ਕਵੀਸ਼ਰ ਤੇ ਕਥਾ ਵਾਚਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਤ ਸਮਾਜ ਨਾਲ ਸਬੰਧਤ ਸੰਤਾਂ ਪੁਰਸ਼ਾਂ ਨੇ ਵੀ ਜਿਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ ਅਤੇ ਸੰਤ ਬਾਬਾ ਸੰਤਾਂ ਸਿੰਘ ਅਤੇ ਸੰਤ ਮਹਾਂਪੁਰਸ਼ ਬਾਬਾ ਉਜਾਗਰ ਸਿੰਘ ਦੇ ਜੀਵਨ ਇਤਿਹਾਸ ਤੇ ਨਿਭਾਈਆਂ ਸੇਵਾਵਾਂ ਸਬੰਧੀ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਸਮੂਹ ਧਾਰਮਿਕ ਬੁਲਾਰਿਆਂ ਤੇ ਸੰਤਾਂ ਮਹਾਂਪੁਰਸ਼ਾਂ ਦੇ ਨਾਲ ਨਾਲ ਹੋਰ ਸਨਮਾਨ ਯੋਗ ਹਸਤੀਆਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

Leave a Reply

Your email address will not be published. Required fields are marked *