ਫਿਲੌਰ , ਗੁਰਦਾਸਪੁਰ, 22 ਦਸੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਿਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਫਿਲੌਰ ਲੁਧਿਆਣਾ ਦੁਆਬਾ ਖੇਤਰ ਦਾ ਇੱਕ ਐਹੋ ਜਿਹੀ ਇੱਕ ਮਹਾਨ ਧਾਰਮਿਕ ਅਸਥਾਨ ਬਣਾ ਚੁੱਕਾ ਹੈ ਹੈਂ ਅਤੇ ਇੱਥੇ 24 ਘੰਟੇ ਲਗਾਤਾਰ ਗੁਰਬਾਣੀ ਦੇ ਅਖੰਡਪਾਠ ਸਾਹਿਬ ਚਲਦੇ ਰਹਿੰਦੇ ਹਨ ਅਤੇ ਸੰਗਤਾਂ ਲਈ ਰਹਾਇਸ਼ ਅਤੇ ਲੰਗਰ ਆਦਿ ਸਾਰੇ ਪ੍ਰਬੰਧ ਹਨ ਉਥੇ ਇਸ ਅਸਥਾਨ ਦੇ ਬਾਨੀ ਸੰਤ ਮਹਾਂਪੁਰਸ਼ ਬਾਬਾ ਜਰਨੈਲ ਸਿੰਘ ਜੀ ਅਤੇ ਮਾਤਾ ਪ੍ਰਕਾਸ਼ ਕੌਰ ਸੰਧੂ ਜੀ ਦੀ ਪ੍ਰੇਰਨਾ ਸਦਕਾ ਸਾਰੇ ਗੁਰੂ ਸਾਹਿਬਾਨਾਂ ਦੇ ਜਨਮ ਅਤੇ ਸ਼ਹੀਦੀ ਦਿਹਾੜੇ ਮਨਾਉਣ, ਹਰ ਹਫ਼ਤੇ ਅਖੰਡ ਪਾਠਾਂ ਦੇ ਭੋਗ ਪਾਉਣ ਦੇ ਨਾਲ ਨਾਲ ਹਰ ਦੇਸੀ ਮਹੀਨੇ ਦੇ ਜੇਠੇ ਐਤਵਾਰ ਨੂੰ ਵੱਡੀ ਗਿਣਤੀ ‘ਚ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਕੜੀ ਤਹਿਤ ਇਸ ਵਾਰ ਮਹਿਨਾਵਾਰੀ ਗੁਰਮਤਿ ਸਮਾਗਮ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ, ਮਾਤਾ ਗੁਜਰ ਕੌਰ ਜੀ ਅਤੇ ਸਮੂਹ ਪੋਹ ਮਹੀਨੇ ਦੇ ਸ਼ਹੀਦੀ ਦੀ ਯਾਦ ਨੂੰ ਸਮਰਪਿਤ ਕਰਵਾਇਆ ਗਿਆ, ਲੜੀਵਾਰ 18 ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ,ਜਿਸ ਵਿਚ ਧਾਰਮਿਕ ਬੁਲਾਰਿਆਂ ਵੱਲੋਂ ਆਈਆਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਇਤਿਹਾਸ ਤੇ ਸ਼ਹੀਦੀ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ,ਸੰਤ ਮਹਾਂਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਹੁਕਨਾਮੇ ਦੀ ਗੁਰਬਾਣੀ ਸ਼ਬਦ ਵਿਚਾਰ ਕਥਾ ਕਰਦਿਆਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਅਤੇ ਵਿਸਥਾਰ ਨਾਲ ਰੌਸ਼ਨੀ ਪਾਈ, ਭਾਈ ਮਨਜੀਤ ਸਿੰਘ, ਭਾਈ ਗੁਰਮੇਲ ਸਿੰਘ,ਭਾਈ ਦਾਰਾ ਸਿੰਘ ਫਿਲੌਰ ਵਾਲੇ, ਭਾਈ ਕਰਮ ਸਿੰਘ ਜਲੰਧਰ ਵਾਲੇ, ਭਾਈ ਜਸਪਾਲ ਸਿੰਘ ਕਥਾਵਾਚਕ ਤੇ ਭਾਈ ਅਮਰੀਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ’ਚ ਪਹੁੰਚੇ ਰਾਗੀ ਢਾਡੀ ਕਥਾਵਾਚਕ ਤੇ ਸੰਤਾਂ ਮਹਾਪੁਰਸ਼ਾਂ ਨੇ ਹਾਜ਼ਰੀ ਲਵਾਈ,ਸਮੂਹ ਬੁਲਾਰਿਆਂ,ਅਖੰਡ ਪਾਠ ਸ਼ਧਾਲੂਆਂ ਤੇ ਹੋਰ ਸ਼ਖ਼ਸੀਅਤਾਂ ਦਾ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਜਨਰਲ ਸਕੱਤਰ ਸੰਤ ਸਮਾਜ,ਸੰਤ ਬਾਬਾ ਜਰਨੈਲ ਸਿੰਘ ਜੀ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ , ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਪੋਹ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਦੇਸ਼ਾਂ ਵਿਦੇਸ਼ਾਂ ਦੇ ਧਾਰਮਿਕ ਅਸਥਾਨਾਂ ਵਿੱਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁੱਜਰ ਕੌਰ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਵੱਡੇ ਨਗਰ ਕੀਰਤਨ ਸਜਾਏ ਜਾ ਰਹੇ ਹਨ, ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਹੀ ਤਰ੍ਹਾਂ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਫਿਲੌਰ ਵਿਖੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਦੇ ਨਾਲ ਨਾਲ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਪਰਸੋਂ ਤੋਂ ਰੱਖੇ ਅਖੰਡਪਾਠਾ ਦੇ ਸੰਪੂਰਨ ਭੋਗ ਉਪਰੰਤ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਾਬਾ ਸੁਖਵਿੰਦਰ ਸਿੰਘ ਜੀ ਮੁੱਖ ਪ੍ਰਬੰਧਕ ਵੱਲੋਂ ਹੁਕਮ ਨਾਮੇ ਦੀ ਕਥਾ ਵਿਚਾਰ ਤੋਂ ਹੋਰ ਬੁਲਾਰਿਆਂ ਨੇ ਹਾਜ਼ਰੀ ਲਵਾਈ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ,ਇਸ ਮੌਕੇ ਤੇ ਜੋਗਾ ਸਿੰਘ ਮਲਸੀਆਂ, ਰਜਿੰਦਰ ਕੌਰ ਕਨੇਡਾ, ਰਜਿੰਦਰ ਸਿੰਘ ਅੰਮ੍ਰਿਤਸਰ,ਰਵਿਦਰ ਸਿੰਘ ਰੁੜਕਾ ਖੁਰਦ,ਰਾਜਵੀਰ ਸਿੰਘ ਚੂਹੜ ਵਾਲਾ,ਜਸਮੀਤ ਕੌਰ ਕਨੇਡਾ, ਗਗਨਦੀਪ ਸਿੰਘ, ਜਸਪ੍ਰੀਤ ਕੌਰ ਕਨੇਡਾ, ਸੁਖਵਿੰਦਰ ਸਿੰਘ ਰੁੜਕਾ ਖੁਰਦ, ਬਾਬਾ ਮਨਜੀਤ ਸਿੰਘ ਭੁੱਲਰ ਆਦਿ ਤੋਂ ਇਲਾਵਾ ਕਈ ਹੋਰਾਂ ਵੀ ਹਾਜ਼ਰੀ ਲਵਾਈ।



