ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੇ ਅੰਮ੍ਰਿਤਸਰ ਦੇ ਸਕੂਲ ‘ਚ ਗਿਆਰਵੀਂ ਦੇ ਵਿਦਿਆਰਥੀ ਦੀ ਗੋਲੀ ਨਾਲ ਜ਼ਖ਼ਮੀ ਵਾਲੀ ਘਟਨਾਂ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਿਆਨ ਕਰਦੀ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 23 ਦਸੰਬਰ (ਸਰਬਜੀਤ ਸਿੰਘ)– ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਤੋਂ ਬਾਅਦ ਸਕੂਲਾਂ ‘ਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ, ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ,ਇਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਗਿਆਰਵੀਂ’ਚ ਪੜਦੇ ਵਿਦਿਆਰਥੀ ਐਸ਼ ਪ੍ਰੀਤ ਸਿੰਘ ਦੀ ਸਕੂਲ’ਚ ਗੋਲੀਆਂ ਲੱਗਣ ਨਾਲ ਜਖਮੀ ਹੋਣ ਵਾਲੀ ਵਾਰਦਾਤ ਦੇ ਨਾਲ ਨਾਲ ਸੂਬੇ ‘ਚ ਦਿੱਨ ਬ ਦਿਨ ਵਧ ਰਹੀਆਂ ਘਟਨਾਵਾਂ ਪੰਜਾਬ ਦੀ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਨੂੰ ਜਿਥੇ ਬਿਆਨ ਕਰ ਰਹੀਆਂ ਹਨ, ਉਥੇ ਸਰਕਾਰ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਸਪੱਸ਼ਟ ਕਰ ਰਹੀਆਂ ਹਨ ਕਿ ਸਰਕਾਰ ਸੂਬੇ ਵਿੱਚ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣ ਦੇ ਨਾਲ ਸੂਬੇ ‘ਚ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ‘ਚ ਬੁਰੀ ਤਰ੍ਹਾਂ ਬੇਬਸ ਨਜ਼ਰ ਆ ਰਹੀ ਹੈ, ਕਿਉਂਕਿ ਹੁਣ ਤਾਂ ਸਕੂਲੀ ਵਿਦਿਆਰਥੀ ਵੀ ਸਕੂਲਾਂ ਵਿੱਚ ਸੇਫ ਨਹੀਂ ? ਨਿੱਤ ਦਿਨ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਈਮੇਲ ਧਮਕੀਆਂ ਆਉਣ ਕਰਕੇ ਮਾਪਿਆਂ ਦੇ ਸਾਹ ਸੁੱਕੇ ਪਏ ਹਨ ਕਿਉਂਕਿ ਗੋਲੀਆਂ ਹੁਣ ਸਕੂਲ ਦੇ ਇੰਨਾ ਛੋਟੇ ਵਿਦਿਆਰਥੀਆਂ ਤੇ ਵੀ ਚੱਲਣੀਆਂ ਸ਼ੁਰੂ ਹੋ ਗਈਆ ਹਨ ਜੋ ਬਹੁਤ ਹੀ ਚਿਤਾ ਜਨਕ ਤੇ ਗੰਭੀਰ ਮਸਲਾ ਬਣਦਾ ਜਾ ਰਿਹਾ ਹੈ ਜਦੋਂ ਕਿ ਸਰਕਾਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਕੋਈ ਵਿਸ਼ੇਸ਼ ਉਪਰਾਲਾ ਕਦਮ ਚੁੱਕਣ ‘ਚ ਬੁਰੀ ਤਰ੍ਹਾਂ ਅਸਫ਼ਲ ਦਿਸ ਰਹੀ ਹੈ ਅਤੇ ਸੂਬੇ ਦੇ ਲੋਕ ਇਨ੍ਹਾਂ ਘਟਨਾਵਾਂ ਤੋਂ ਡਰੇ ਤੇ ਸਹਿਮੇ ਹੋਏ ਸਰਕਾਰ ਤੋਂ ਆਪਣੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਲਈ ਮੰਗ ਕਰ ਰਹੇ ਹਨ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪਟਿਆਲਾ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਧਮਕੀਆਂ ਭਰੇ ਈਮੇਲ ਭੇਜਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਮੰਗ ਕਰਦੀ ਹੈ ਉਥੇ ਅੰਮ੍ਰਿਤਸਰ ਦੇ ਸਕੂਲੀ ਵਿਦਿਆਰਥੀ ਐਸ਼ ਪ੍ਰੀਤ ਸਿੰਘ ਦੀ ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਣ ਵਾਲੀ ਘਟਨਾ ਤੇ ਗਹਿਰੀ ਚਿੰਤਾ ਅਤੇ ਸਰਕਾਰ ਤੋਂ ਇਸ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰਨ ਦੇ ਨਾਲ ਨਾਲ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕਰਨ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਕਾਨੂੰਨਾਂ ਰਾਹੀਂ ਨੱਥ ਪਾਉਣ ਦੀ ਮੰਗ ਕਰਦੀ ਹੈ ਤਾਂ ਕਿ ਸੂਬੇ ਦੇ ਲੋਕਾਂ ਦੇ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾ ਸਕੇ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪਟਿਆਲਾ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਅਤੇ ਅੰਮ੍ਰਿਤਸਰ ‘ਚ ਗਿਆਰਵੀਂ ਦੇ ਵਿਦਿਆਰਥੀ ਐਸ਼ ਪ੍ਰੀਤ ਸਿੰਘ ਦੀ ਗੋਲੀ ਨਾਲ ਜਖਮੀ ਹੋਣ ਵਾਲੀ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ ਦੇ ਨਾਲ ਨਾਲ ਸੂਬੇ ‘ਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਨ੍ਹਾਂ ਭਾਈ ਖਾਲਸਾ ਨੇ ਕਿਹਾ ਹਰਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਮਿਲੀਆਂ ਤੇ ਸੁਰੱਖਿਆ ਤਾਇਨਾਤ ਕਰ ਦਿੱਤੀ ਗਈ ਪਰ ਕਿਸੇ ਅਣਸੁਖਾਵੀਂ ਘਟਨਾ ਦਾ ਬਚਾਅ ਹੋਇਆ ਪਰ ਸਰਕਾਰ ਵੱਲੋਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਫ਼ੜ ਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਨਾ ਦੇਣ ਵਿੱਚ ਅਸਫ਼ਲ ਰਹੀ ਜਿਸ ਦੇ ਸਿੱਟੇ ਵਜੋਂ ਹੁਣ ਪਟਿਆਲਾ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਈ ਮੇਲ਼ ਪ੍ਰਾਪਤ ਹੋਈ ਹੈ ਪੁਲਸ ਪ੍ਰਸ਼ਾਸਨ ਵੱਲੋਂ ਸਕੂਲ ਵਿੱਚ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ ਜੋ ਕੇ ਸ਼ਲਾਘਾਯੋਗ ਉਪਰਾਲਾ ਹੈ ਭਾਈ ਖਾਲਸਾ ਨੇ ਦੱਸਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪਟਿਆਲਾ ਦੇ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਅਤੇ ਇਨ੍ਹਾਂ ਸਾਰਿਆਂ ਨੂੰ ਜਲਦੀ ਕਾਬੂ ਕਰਕੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕਰਨ ਦੀ ਜਿਥੇ ਮੰਗ ਕਰਦੀ ਹੈ ਉਥੇ ਅੰਮ੍ਰਿਤਸਰ ਦੇ ਸਕੂਲ’ਚ ਗਿਆਰਵੀਂ ਦੇ ਵਿਦਿਆਰਥੀ ਐਸ ਪ੍ਰੀਤ ਸਿੰਘ ਦੇ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਵਾਲੀ ਘਟਨਾ ਦੀ ਜਾਂਚ ਕਰਵਾਉਣ ਦੇ ਨਾਲ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਮੰਗ ਕਰਦੀ ਹੈ ਤਾਂ ਕਿ ਰਾਜ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾ ਸਕੇ, ਇਸ ਮੌਕੇ ਤੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸੁਰਿੰਦਰ ਸਿੰਘ, ਭਾਈ ਵਿਕਰਮ ਸਿੰਘ ਆਦਿ ਹਾਜ਼ਰ ਸਨ, ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਨਜਾਇਜ਼ ਅਸਲੇ ਰੱਖਣ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕਰਨ ਦੇ ਨਾਲ ਨਾਲ ਸੂਬੇ ਵਿਚ ਅਮਨ ਕਾਨੂੰਨ ਦੀ ਵਿਗੜ ਚੁੱਕੀ ਸਥਿਤੀ ਤੇ ਕਾਬੂ ਪਾ ਕੇ ਲੋਕਾਂ ਦੇ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੀ ਜਿਥੇ ਮੰਗ ਕੀਤੀ , ਉਥੇ ਚੋਣਾਂ ਤੋਂ ਪਹਿਲਾਂ ਨਸ਼ਿਆਂ ਨੂੰ ਖਤਮ ਕਰਨ ਵਾਲੇ ਕੀਤੇ ਵਾਅਦੇ ਮੁਤਾਬਕ ਨਸ਼ਿਆਂ ਦੇ ਸੌਦਾਗਰਾਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਤੇ ਜੋਰ ਦਿੱਤਾ ਜਾਵੇ ਤਾਂ ਕਿ ਨਸ਼ੇ ਨਾਲ ਰੋਜ਼ ਰੋਜ਼ ਮਰਨ ਵਾਲੀ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ ।

Leave a Reply

Your email address will not be published. Required fields are marked *