ਗੁਰਦਾਸਪੁਰ, 24 ਦਸੰਬਰ (ਸਰਬਜੀਤ ਸਿੰਘ)–ਸਰਹਿੰਦ ਰੇਲਵੇ ਸਟੇਸ਼ਨ ਅਧਿਕਾਰੀਆਂ ਵੱਲੋਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਸਮੇਤ ਮਾਤਾ ਗੁਜ਼ਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਤੇ ਨੂੰ ਸਮਰਪਿਤ ਇੱਕ ਧਾਰਮਿਕ ਪ੍ਰੋਗ੍ਰਾਮ ਰਾਹੀਂ ਦੇਸ਼ਾਂ ਵਿਦੇਸ਼ਾਂ ਦੀਆਂ ਫਤਿਹਗੜ੍ਹ ਪਹੁੰਚਣ ਵਾਲੀਆਂ ਸ਼ਰਧਾਵਾਨ ਸੰਗਤਾਂ ਦੀਆਂ ਸਹੂਲਤਾਂ ਲਈ ਵਧੀਆ ਪ੍ਰਬੰਧ ਕਰਨ ਦੇ ਨਾਲ ਇਥੇ ਕਈ ਵਿਸ਼ੇਸ਼ ਗੱਡੀਆਂ ਰੋਕਣ, ਸਰਹਿੰਦ ਤੋਂ ਫ਼ਤਹਿਗੜ੍ਹ ਸਾਹਿਬ ਲਈ ਬੱਸਾਂ ਆਦਿ ਦੀ ਸਹੂਲਤ ਮੁਹੱਇਆ ਕਾਰਵਾਈ ਜਾਵੇਗੀ,ਇਹ ਪਹਿਲੀ ਵਾਰ ਦੇਖਣ ਨੂੰ ਮਿਲਿਆ ਜਦੋਂ ਰੇਲਵੇ ਵਿਭਾਗ ਨੇ ਸਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਉਲੀਕਿਆ ਗਿਆ ਹੈ, ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਲਈ ਉਲੀਕਿਆ ਇਹ ਪ੍ਰੋਗਰਾਮ ਬਹੁਤ ਮਹੱਤਵਪੂਰਨ ਤੇ ਸੰਗਤਾਂ ਦੀ ਸਹੂਲਤ ਵਾਲਾ ਹੋਵੇਗਾ, ਇਥੇ ਸੰਗਤਾਂ ਨੂੰ ਲੰਗਰ ਵੀ ਛਕਾਇਆ ਜਾਵੇਗਾ, ਲੋਕਾਂ ਵੱਲੋਂ ਰੇਲਵੇ ਵਿਭਾਗ ਵੱਲੋਂ ਸਰਹੰਦ ਰੇਲਵੇ ਸਟੇਸ਼ਨ ਕੀਤੇ ਜਾ ਰਹੇ ਧਾਰਮਿਕ ਪ੍ਰੋਗ੍ਰਾਮ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲ਼ਾ ਵਧੀਆ ਫੈਸਲਾ ਮੰਨਿਆ ਜਾ ਰਿਹਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਰੇਲਵੇ ਵਿਭਾਗ ਦੇ ਸਰਹਿੰਦ ਰੇਲਵੇ ਸਟੇਸ਼ਨ ਤੇ ਸਾਹਿਬ ਯਾਦਿਆ ਦੇ ਸ਼ਹੀਦੀ ਦਿਹਾੜੇ ਤੇ ਆਉਣ ਜਾਣ ਵਾਲੀ ਸ਼ਰਧਾ ਵਾਨ ਸੰਗਤਾਂ ਦੀਆਂ ਵਿਸ਼ੇਸ਼ ਸਹੂਲਤਾਂ ਲਈ 25/26 ਅਤੇ 27 ਤਰੀਕ ਨੂੰ ਧਾਰਮਿਕ ਰਾਹੀਂ ਵਿਸ਼ੇਸ਼ ਗੱਡੀਆਂ ਰੋਕਣ ਤੇ ਹੋਰ ਸਹੂਲਤਾਂ ਦੇਣ ਵਾਲੇ ਧਰਮੀ ਕਾਰਜ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਬਹੁਤ ਵਧੀਆ ਉਪਰਾਲਾ ਮੰਨਦੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਰੇਲਵੇ ਵਿਭਾਗ ਵੱਲੋਂ ਸਰਹਿੰਦ ਰੇਲਵੇ ਸਟੇਸ਼ਨ ਤੇ ਸੰਗਤਾਂ ਨੂੰ ਸਹੂਲਤਾਂ ਦੇਣ ਵਾਲੇ ਧਰਮੀ ਕਾਰਜ ਦੀ ਸ਼ਲਾਘਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਰੇਲਵੇ ਵਿਭਾਗ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਅਤੇ ਇਸ ਨਾਲ ਲੱਖਾਂ ਫਤਿਹ ਗੜ ਸਾਹਿਬ ਪਹੁੰਚਣ ਵਾਲੀਆਂ ਸੰਗਤਾਂ ਨੂੰ ਸਹੂਲਤਾਂ ਮਿਲਣਗੀਆਂ, ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਇਸ ਧਰਮੀ ਸੇਵਾ ਵਾਲੇ ਕਾਰਜ ਦੀ ਜ਼ੋਰਦਾਰ ਸ਼ਬਦਾਂ ਵਿਚ ਸ਼ਲਾਘਾ ਕਰਦੀ ਹੋਈ ਸਮੂਹ ਸੰਗਤਾਂ ਨੂੰ ਬੇਨਤੀ ਕਰਦੀ ਹੈ ਕਿ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਫਤਹਿ ਗੜ੍ਹ ਸਾਹਿਬੜ ਦੀ ਪਵਿੱਤਰ ਧਰਤੀ ਤੇ ਨਤਮਸਤਕ ਹੋਣ ਦੀ ਲੋੜ ਤੇ ਜ਼ੋਰ ਦੇਣ ।


