ਉਡਾਰੀਆਂ ਬਾਲ ਵਿਕਾਸ ਮੇਲੇ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਰਾਸ਼ਟਰੀ ਬਾਲ ਦਿਵਸ ਦੀ ਸ਼ੁਰੂਆਤ

ਗੁਰਦਾਸਪੁਰ

ਆਂਗਣਵਾੜੀ ਸੈਂਟਰਾਂ ’ਚ 20 ਨਵੰਬਰ ਤੱਕ ਕਰਵਾਈਆਂ ਜਾਣਗੀਆਂ ਵੱਖ-ਵੱਖ ਗਤੀਵਿਧੀਆਂ – ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਗੁਰਦਾਸਪੁਰ, 16 ਨਵੰਬਰ (ਸਰਬਜੀਤ ਸਿੰਘ) – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਬਾਲ ਦਿਵਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਦੇ ਆਂਗਣਵਾੜੀ ਸੈਟਰਾਂ ਵਿੱਚ ਉਡਾਰੀਆਂ ਬਾਲ ਵਿਕਾਸ ਮੇਲੇ ਦੀ ਸ਼ੁਰੂਆਤ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ ਇਸ ਮੇਲੇ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਸ਼ਡਿਊਲ ਅਨੁਸਾਰ ਪੌਦੇ/ਸਬਜੀਆਂ ਲਗਾਉਣੀਆਂ, ਖੇਡਾਂ ਰਾਹੀਂ ਬੱਚਿਆਂ ਨੂੰ ਫਾਈਦੇਮੰਦ ਖਾਣ-ਪੀਣ ਵਾਲੀਆਂ ਚੀਜਾਂ ਬਾਰੇ ਪੜਾਉਣਾ/ਸਿਖਾਉਣਾ, ਡਾਂਸ ਦੇ ਨਾਲ-ਨਾਲ ਹੋਰ ਮਾਨਸਿਕ ਅਤੇ ਸਰੀਰਕ ਗਤੀਵਿਧੀਆਂ, ਕੁਪੋਸ਼ਣ ਸਬੰਧੀ ਬੱਚਿਆਂ ਦੇ ਮਾਤਾ-ਪਿਤਾ ਨੂੰ ਜਾਗਰੂਕ ਕਰਨਾ, ਆਪਣੇ ਆਸ-ਪਾਸ ਦੀ ਸਫਾਈ, ਕਵਿਤਾ/ਕਹਾਣੀਆਂ ਰਾਹੀਂ ਬੱਚਿਆਂ ਨੂੰ ਜਾਣਕਾਰੀ ਦੇਣ ਆਦਿ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਸੀ.ਡੀ.ਪੀ.ਓ. ਗੁਰਦਾਸਪੁਰ ਸ੍ਰੀਮਤੀ ਜਸਮੀਤ ਕੌਰ ਨੇ ਦੱਸਿਆ ਕਿ ਇਸ ਮੇਲੇ ਦਾ ਨਾਅਰਾ ‘ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇਕੋ ਅਵਾਜ, ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ’ ਦੇ ਸੁਨੇਹੇ ਰਾਹੀਂ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਮੇਲਾ ਸਮੂਹ ਸ਼ਹਿਰ/ਪਿੰਡ ਵਾਸੀਆਂ, ਸਰਪੰਚਾਂ/ਕੌਂਸਲਰਾਂ ਦੇ ਨਾਲ-ਨਾਲ ਸਮੂਹ ਸੁਪਰਵਾਈਜਰਾਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਆਂਗਣਵਾੜੀ ਸੈਂਟਰ ਵਿੱਚ ਦਰਜ ਲਾਭਪਾਤਰੀਆਂ ਤੋਂ ਇਲਾਵਾ ਬੱਚਿਆਂ ਦੇ ਮਾਤਾ-ਪਿਤਾ/ ਦਾਦਾ-ਦਾਦੀ ਅਤੇ ਇਸ ਦੇ ਨਾਲ-ਨਾਲ ਆਮ ਲੋਕ ਵੀ ਸ਼ਾਮਲ ਹੋਣਗੇ।

Leave a Reply

Your email address will not be published. Required fields are marked *