ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਪਟਨਾ ਸਾਹਿਬ ਪਹੁੰਚੇ ਨਿਹੰਗ ਦਲ ਆਗੂ ਨਗਰ ਕੀਰਤਨ’ਚ ਸ਼ਾਮਲ – ਜਥੇ ਸਤਨਾਮ ਸਿੰਘ ਪ੍ਰਧਾਨ ਖਾਪੜ ਖੇੜੀ

ਗੁਰਦਾਸਪੁਰ

ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤੀ ਸਭਾ ਦੀ ਅਰੰਭਤਾ ਹੋ ਚੁੱਕੀ ਹੈ ਅਤੇ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਸ਼ਰਧਾਵਾਨ ਸੰਗਤਾਂ ਜਿਥੇ ਸ਼ਰਧਾ ਭਾਵਨਾਵਾਂ ਨਾਲ ਨਕਮਸਤਕ ਹੋ ਰਹੀਆਂ ਹਨ ,ਉਥੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਲੀਡਰ ਵੀ ਆਪਣੇ ਆਪ ਨੂੰ ਧਰਮੀ ਹੋਣ ਦਾ ਦਿਖਾਵਾ ਕਰਨ ਲਈ ਸਰਕਾਰੀ ਸਮਾਗਮਾਂ ਰਾਹੀਂ ਖ਼ਜ਼ਾਨੇ ਨੂੰ ਚੂਨਾ ਲਾ ਰਹੇ ਹਨ, ਭਾਰਤ ਦੀ ਭਾਜਭਾਈ ਸਰਕਾਰ ਦਿੱਲੀ ਸਮੇਤ ਦੇਸ਼ ਦੇ 768 ਜ਼ਿਲਿਆਂ ‘ਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਨੂੰ ਵੀਰਬਾਲ ਦਿਵਸ ਵਜੋਂ ਮਨਾ ਰਹੀ ਹੈ,ਅਮਿਤ ਸ਼ਾਹ ਜੀ ਕੇਂਦਰੀ ਮੰਤਰੀ ਚੰਡੀਗੜ੍ਹ ਤੇ ਮੋਹਾਲੀ ਸਮਾਗਮ ਵਿੱਚ ਸ਼ਿਰਕਤ ਕਰਨਗੇ,ਆਪ ਦੇ ਕੁਝ ਮੰਤਰੀ ਫਤਿਹ ਗੜ ਸਹਿਬ ਦੀ ਧਰਤੀ ਨੂੰ ਪੈਦਲ ਚੱਲ ਕੇ ਧਰਮੀ ਹੋਣ ਦਾ ਦਿਖਾਵਾ ਕਰ ਰਹੇ ਹਨ ਪਰ ਪਿਛੇ ਰਾਜਨੀਤੀ ਹੈ ਅਤੇ ਦੂਸਰੇ ਪਾਸੇ ਸਾਹਿਬ ਯਾਦਿਆ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਅਕਾਲਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਪਟਨਾ ਸਾਹਿਬ ਪਹੁੰਚ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾਵਾਂ ਨਾਲ ਮਨਾ ਰਹੀਆਂ ਹਨ, ਇਥੇ ਇਹ ਦੱਸਣਾ ਬਣਦਾ ਹੈ ਕਿ ਸਿੱਖ ਕੌਮ ਦੀ ਵੱਖਰੀ ਪਛਾਣ ਨਾਨਕਸ਼ਾਹੀ ਕੈਲੰਡਰ ਦੀ ਜਗ੍ਹਾ ਹੋਰ ਕਲੰਡਰ ਦੇ ਆਊਣ ਕਰਕੇ ਸਿੱਖ ਸੰਗਤਾਂ ਸਾਹਿਬ ਯਾਦਿਆ ਦੇ ਸ਼ਹੀਦੀ ਦਿਹਾੜੇ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਵਿੱਚ ਆਉਣ ਕਰਕੇ ਦੁਬਿਧਾ ਵਿੱਚ ਹਨ ਜਿਸ ਕਰਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਟਨਾ ਸਾਹਿਬ ਪਹੁੰਚ ਚੁੱਕੀਆਂ ਹਨ ਅਤੇ ਇਸ ਸਬੰਧੀ ਇੱਕ ਵਿਸ਼ਾਲ ਨਗਰ ਕੀਰਤਨ ਅੱਜ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਜਾਇਆ ਗਿਆ ਤੇ ਕੱਲ ਨੂੰ ਸਜਾਏ ਜਾਣਗੇ ਭਾਰੀ ਧਾਰਮਿਕ ਦੀਵਾਨ ਜਿਸ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਹਾਜ਼ਰੀ ਭਰਨਗੀਆਂ , ਇਹ ਨਿਹੰਗ ਸਿੰਘ ਜਥੇਬੰਦੀਆਂ ਉਥੋਂ 30 ਤਰੀਕ ਨੂੰ ਵਾਪਸ ਪੰਜਾਬ ਨੂੰ ਚਾਲੇ ਪਾਉਣਗੀਆਂ, ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਤੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਪਟਨਾ ਸਾਹਿਬ ਪਹੁੰਚੇ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨਾਲ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਹਰ ਸਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾ ਪਟਨਾ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਅਤੇ ਮਹੱਲਾ ਵੀ ਸਜਾਇਆ ਜਾਂਦਾ ਹੈ ਭਾਈ ਖਾਲਸਾ ਨੇ ਦੱਸਿਆ ਇਸੇ ਮਰਯਾਦਾ ਨੂੰ ਮੁੱਖ ਰੱਖ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਸਮੇਤ ਦਰਜਨਾਂ ਤੋਂ ਵੱਧ ਰੰਘਰੇਟੇ ਜਥੇਬੰਦੀਆਂ ਪੰਜਾਬ ਤੋਂ ਪਟਨਾ ਸਾਹਿਬ ਪਹੁੰਚ ਚੁੱਕੀਆਂ ਹਨ, ਭਾਈ ਖਾਲਸਾ ਨੇ ਦੱਸਿਆ ਅੱਜ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਵਿਸ਼ਾਲ ਨਗਰ ਕੱਢਿਆ ਜਾ ਰਿਹਾ ਹੈ ਜਿਸ ਵਿਚ ਅਨੇਕਾਂ ਨਿਹੰਗ ਸਿੰਘ ਜਥੇਬੰਦੀਆਂ ਦੀਆਂ ਫੌਜਾਂ ਸ਼ਾਮਲ ਹੋਈਆਂ ਅਤੇ ਪ੍ਰਬੰਧਕਾਂ ਵੱਲੋਂ ਪੰਜਾਬ ਤੋਂ ਆਏ ਇਹਨਾਂ ਸਾਰੇ ਧਾਰਮਿਕ ਆਗੂਆਂ ਨੂੰ ਮਾਣ ਸਨਮਾਨ ਦਿੱਤਾ ਗਿਆ, ਭਾਈ ਖਾਲਸਾ ਨੇ ਦੱਸਿਆ ਕੱਲ ਨੂੰ ਮਹਾਨ ਧਾਰਮਿਕ ਸਮਾਗਮ ਦੀ ਆਰੰਭਤਾ ਹੋਵੇਗੀ ਅਤੇ ਹਜ਼ਾਰਾਂ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾ ਤੋਂ ਇਲਾਵਾ ਕਈ ਸੰਤ ਮਹਾਂਪੁਰਸ਼ ਆਪਣੀ ਹਾਜ਼ਰੀ ਲਗਵਾਉਣ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣਗੇ, ਭਾਈ ਖਾਲਸਾ ਨੇ ਦੱਸਿਆ ਪੰਜਾਬ ਤੋਂ ਪਟਨਾ ਸਾਹਿਬ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ 30 ਤਰੀਕ ਨੂੰ ਵਾਪਸ ਪੰਜਾਬ ਪਹੁੰਚ ਜਾਣਗੀਆਂ, ਭਾਈ ਖਾਲਸਾ ਨੇ ਦੱਸਿਆ ਦੇਸ਼ਾਂ ਵਿਦੇਸ਼ਾਂ ਤੋਂ ਪਟਨਾ ਸਾਹਿਬ ਪਹੁੰਚ ਰਹੀਆਂ ਸੰਗਤਾਂ ਲਈ ਪ੍ਰਬੰਧਕਾਂ ਵੱਲੋਂ ਰਹਿਣ ਸਹਿਣ ਖਾਣਪੀਣ ਤੇ ਪਾਰਕਾਂ ਅਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ।

Leave a Reply

Your email address will not be published. Required fields are marked *