ਗੁਰਦਾਸਪੁਰ, 26 ਦਸੰਬਰ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਅਤੇ ਪੀ ਏ ਭਾਈ ਸੁਖਦੇਵ ਸਿੰਘ ਜਗਰਾਓਂ ਨੇ ਇੱਕ ਸਾਂਝੇ ਲਿਖ਼ਤੀ ਪ੍ਰੈਸ ਬਿਆਨ ਰਾਹੀਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਵਾਲੇ ਕੀਤੇ ਐਲਾਨ ਦੀ ਸ਼ਲਾਘਾ ਤੇ ਇਸ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਦੱਸਿਆ, ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਕਿਹਾ ਰਾਜ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੌਹਫੇ ਵਜੋਂ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਸੂਬੇ ਦੇ ਹਰ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯੌਕੀਨੀ ਬਣਾਇਆ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਅੱਜ ਚੰਡੀਗੜ੍ਹ ਵਿਖੇ ਸਿਹਤ ਵਿਭਾਗ ਦੀ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਕਿਹਾ ਮੁੱਖ ਮੰਤਰੀ ਸਿਹਤ ਬੀਮਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾਂ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ,ਭਾਈ ਖਾਲਸਾ ਨੇ ਮੁੱਖ ਮੰਤਰੀ ਨੇ ਕਿਹਾ ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਗਦ ਤਹਿਤ ਇਲਾਜ ਯੌਕੀਨੀ ਬਣਾਉਣ ਪ੍ਰਤਿ ਸ਼ੁਰੂ ਕੀਤਾ ਪਹਿਲ ਕਦਮੀ ਹੈ ਭਾਈ ਖਾਲਸਾ ਨੇ ਦੱਸਿਆ ਮੁੱਖ ਮੰਤਰੀ ਨੇ ਕਿਹਾ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੋਵੇਗਾ ਜਿਥੇ ਸੂਬੇ ਦੇ ਹਰ ਪਰਵਾਰ ਲਈ 10 ਲੱਖ ਰੁਪਏ ਦਾ ਨਗਦ ਰਹਿਤ ਇਲਾਜ ਯੌਕੀਨੀ ਬਣਾਇਆ ਜਾਵੇਗਾ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਮੁੱਖ ਮੰਤਰੀ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਇਸ ਨੂੰ ਸੂਬੇ ਦੇ ਲੋਕਾਂ ਲਈ ਫਾਇਦੇਮੰਦ ਦੱਸਿਆ ਅਤੇ ਮੰਗ ਕੀਤੀ ਕਿ ਅਜਿਹੇ ਐਲਾਨ ਸਰਕਾਰਾਂ ਆਪਣੀਂ ਪਾਰਟੀ ਦੀ ਤਰੱਕੀ ਲਈ ਕਰ ਤਾਂ ਦੇਂਦੀਆਂ ਹਨ ਅਤੇ ਉਹਨਾਂ ਨੂੰ ਅਮਲੀ ਜਾਮਾ ਪਹਿਨਾਉਣ ‘ਚ ਅਸਫ਼ਲ ਸਿੱਧ ਹੁੰਦੀਆਂ ਹਨ ਇਸ ਕਰਕੇ ਕੀਤੇ ਐਲਾਨ ਰਾਜ ਦੇ ਲੋਕਾਂ ਲਈ ਯੌਕੀਨੀ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।


