ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਹਰਿਮੰਦਰ ਸਾਹਿਬ ਅੰਮ੍ਰਿਤਸਰ ‘ਚ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਨਾਨਕਸ਼ਾਹੀ ਕਲੰਡਰ” ਦਾ ਕਤਲੇਆਮ ਕਰਨ ਵਾਲਾ ਸਾਧ ਲਾਣਾ ਜਿੰਮੇਵਾਰ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 27 ਦਸੰਬਰ (ਸਰਬਜੀਤ ਸਿੰਘ)– ਅੱਜ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਰਧੇ ਦੇ ਫੁੱਲ ਭੇਟ ਕਰਨ ਵਾਸਤੇ ਦੇਸ਼ਾਂ ਵਿਦੇਸ਼ਾਂ ਦੀ ਸੰਗਤ ਨੇ ਜਿਥੇ ਫਤਿਹ ਗੜ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਸਰਬੰਨਸਦਾਨੀ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਵੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਜਾ ਅੱਜ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਭਾਰੀ ਰੋਣਕਾ ਤੇ ਵੱਡਾ ਜਲੋਅ ਵੇਖਣ ਨੂੰ ਮਿਲ ਰਿਹਾ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਮੰਜੀ ਸਾਹਿਬ ਧਾਰਮਿਕ ਸਮਾਗਮ ਹੋ ਰਹੇ ਹਨ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੀ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋ ਰਹੇ ਹਨ ਪਤਾ ਲੱਗਾ ਹੈ ਕਿ ਸਾਹਿਬ ਯਾਦਿਆ ਦੇ ਸ਼ਹੀਦੀ ਦਿਹਾੜੇ ਕਰਕੇ ਇਸ ਵਾਰ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਕੋਈ ਆਸ਼ਿਤ ਬਾਜ਼ੀ ਨਹੀਂ ਚਲਾਈ ਜਾਵੇਗੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਉਹਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੀ ਹੋਈ ਉਥੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਿੱਖ ਸੰਗਤਾ ਨੂੰ ਵਧਾਈ ਦਿੰਦੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੀ ਹੈ ਕਿ ਸਾਹਿਬ ਯਾਦਿਆ ਦੇ ਸ਼ਹੀਦਾਂ ਦਿਹਾੜੀਆਂ ਵਿਚ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਸਬੰਧੀ ਕੋਈ ਠੋਸ ਹੱਲ ਲੱਭਿਆ ਜਾਵੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਅਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੱਖ ਲੱਖ ਵਧਾਈਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਚ ਆ ਰਹੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੋਈ ਠੋਸ ਹੱਲ ਕੱਢਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸਾਹਿਬ ਯਾਦਿਆ ਦੇ ਸ਼ਹੀਦੀ ਦਿਹਾੜੇ ਨਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸੰਗਤਾਂ ਦੀਆਂ ਚਿੱਠੀਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਆਈਆਂ ਸਨ ਪਰ ਜਥੇਦਾਰ ਉਹਨਾਂ ਦਾ ਸਹੀ ਹੱਲ ਲੱਭਣ ਦੀ ਬਜਾਏ ਲੋਕਾਂ ਨੂੰ ਕਹਿਣ ਲੱਗੇ ਕਿ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਤੁਸੀਂ ਤੁਸੀਂ ਉਨ੍ਹਾਂ ਨੂੰ ਸਮਰਪਿਤ ਕਰਕੇ ਅੱਗੇ ਪਿੱਛੇ ਵੀ ਮਨਾਂ ਸਕਦੇ ਹੋ, ਭਾਈ ਖਾਲਸਾ ਨੇ ਕਿਹਾ ਇਹ ਮਰਯਾਦਾ ਹਰਮੰਦਰ ਸਾਹਿਬ ਅੰਮ੍ਰਿਤਸਰ ਕਿਉਂ ਨਾ ਲਾਗੂ ਕੀਤੀ ਗਈ ਕਿਉਂਕਿ ਹਰਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਪ੍ਰਕਾਸ਼ ਦਿਹਾੜੇ ਪਹਿਲਾਂ ਵਾਂਗ ਹੀ ਜਾਹੋ ਜਲਾਲਾ ਨਾਲ ਮਨਾਇਆ ਗਿਆ, ਸਿਰਫ਼ ਸਾਹਿਬ ਯਾਦਿਆ ਦੀ ਸ਼ਹਾਦਤ ਕਰਕੇ ਇਸ ਵਾਰ ਆਸ਼ਿਤ ਬਾਜ਼ੀ ਨਹੀਂ ਚਲਾਈ ਜਾਵੇਗੀ, ਭਾਈ ਖਾਲਸਾ ਨੇ ਦੱਸਿਆ ਫ਼ਤਿਹਗੜ ਸਾਹਿਬ ਵਿਖੇ ਸਾਹਿਬ ਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਹਰਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਇੱਕੇ ਸਮੇਂ ਮਨਾਏ ਗਏ ਭਾਵੇਂ ਕਿ ਫ਼ਤਿਹ ਗੜ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੱਲ 28 ਦਸੰਬਰ ਨੂੰ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ ਅਤੇ ਆਈ ਸੰਗਤ ਨੂੰ ਜੰਗ ਜੂੰ ਖ਼ਾਲਸਾਈ ਖੇਡਾਂ ਦੇ ਪ੍ਰਦਰਸ਼ਨ ਰਾਹੀਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾਣਗੇ ।

Leave a Reply

Your email address will not be published. Required fields are marked *