ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, 28 ਦਸੰਬਰ (ਸਰਬਜੀਤ ਸਿੰਘ)- ਸਾਹਿਬਜ਼ਾਦਿਆਂ ਦੀ ਸ਼ਹਾਦਤ ਸਭਾ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ ਅਤੇ ਆਈ ਸੰਗਤ ਨੂੰ ਖ਼ਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਮੁਹੱਲੇ ‘ਚ ਸ਼ਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਸਾਹਿਬ ਜ਼ਾਦਿਆਂ ਦੀ ਸ਼ਹੀਦੀ ਸਭਾ ਦੇ ਆਖਰੀ ਦਿਨ ਨਿਹੰਗ ਸਿੰਘ ਵੱਲੋਂ ਮਹੱਲਾ ਕੱਢਣ ਦੀ ਚਲਾਈ ਮਰਯਾਦਾ ਅਨੁਸਾਰ ਅੱਜ ਦਸਮੇਸ਼ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ, ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਦੇ ਮੁਖੀ ਆਦਿ ਵੱਲੋਂ ਮੁਹੱਲੇ ਦੇ ਸਬੰਧ’ਚ ਆਪਣੇ ਆਪਣੇ ਪੜਾਵਾਂ ਤੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਸੰਪੂਰਨ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ ਅਤੇ ਸਾਮ 3 ਵਜੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ ਨੇਜ਼ੇ ਬਰਛੇ ਬਰਛੀਆਂ ਕਿਰਪਾਨਾਂ ਖੰਡੇ ਦੋਧਾਰੇ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ, ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਬਾਬਾ ਮੇਜ਼ਰ ਸਿੰਘ ਸੋਢੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਨਰਿੰਦਰ ਸਿੰਘ ਵੱਲਾ,ਜਥੇ ਦਵਿੰਦਰ ਸਿੰਘ ਢਡਿਆਲਾ, ਤਰਸੇਮ ਸਿੰਘ ਰੰਗੜ ਨੰਗਲ, ਬਾਬਾ ਹੀਰਾ ਸਿੰਘ ਕੋਟ ਖਾਲਸਾ, ਬਾਬਾ ਦਲਬੀਰ ਬਟਾਲਾ, ਬਾਬਾ ਰਣਜੀਤ ਸਿੰਘ ਲੰਗਰਾਂ ਵਾਲੇ ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਅਦਿ ਤੋਂ ਇਲਾਵਾ ਸੈਂਕੜੇ ਜਥੇਦਾਰ ਤੇ ਹਜ਼ਾਰਾਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁਟ ਵਰਤਾਏ ਗਏ ।



