ਪਟਨਾ ਸਾਹਿਬ, ਗੁਰਦਾਸਪੁਰ, 28 ਦਸੰਬਰ ( ਸਰਬਜੀਤ ਸਿੰਘ)– ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਜਿਥੇ ਸ਼ਰਧਾ ਭਾਵਨਾਵਾਂ ਮਨਾਇਆ ਗਿਆ ਉਥੇ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਦਲਪੰਥਾਂ ਸਮੇਂਤ ਹਜ਼ਾਰਾਂ ਸੰਗਤਾਂ ਗੁਰੂ ਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪਟਨਾ ਸਾਹਿਬ ਬਿਹਾਰ ਵਿਖੇ ਸਲਾਨਾ ਪਹੁੰਚੀਆਂ ਹਨ ਅਤੇ ਪਟਨਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕਰਵਾਏ ਜਾਂਦੇ ਧਾਰਮਿਕ ਸਮਾਗਮਾਂ ਵਿੱਚ ਭਾਗ ਲੈ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ਅਤੇ ਪ੍ਰਬੰਧਕਾਂ ਵੱਲੋਂ ਪੰਜਾਬ ਤੋਂ ਇਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਂਦਾ ਹੈ ਅਤੇ ਇਸੇ ਕੜੀ ਤਹਿਤ ਪੰਜਾਬ ਤੋਂ ਪਟਨਾ ਸਾਹਿਬ ਪਹੁੰਚੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਤੋਂ ਇਲਾਵਾ ਕਈ ਹੋਰ ਜਥੇਬੰਦੀਆਂ ਦੇ ਆਗੂਆਂ ਨੂੰ ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਬਿਹਾਰ ਦੇ ਗਵਰਨਰ ਵੱਲੋਂ ਜੀ ਆਇਆਂ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖ਼ਾਲਸਾ ਨੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਧਾਨ,ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਨਾਲ ਟੈਲੀਫੋਨ ਤੇ ਗੱਲਬਾਤ ਕਰਨ ਤੋਂ ਬਾਅਦ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਪੰਜਾਬ ਤੋਂ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮਾ ਵਿੱਚ ਹਿੱਸਾ ਲਿਆ ਜਾਂਦਾ ਹੈ,ਨਗਰ ਕੀਰਤਨ ਵਿੱਚ ਸ਼ਾਮਲ ਹੋਇਆਂ ਜਾਂਦਾ ਹੈ ਅਤੇ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਸਿੱਖ ਸੰਗਤਾਂ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕਾ ਬਾਜ਼ੀ, ਪੈਂਤੜੇ ਕੱਢਣ ਸਮੇਂਤ ਅਨੇਕ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾਂਦਾ ਹੈ, ਭਾਈ ਖਾਲਸਾ ਨੇ ਦੱਸਿਆ ਪੰਜਾਬ ਤੋਂ ਪਟਨਾ ਸਾਹਿਬ ਪਹੁੰਚੇ ਨਿਹੰਗ ਸਿੰਘਾਂ ਦੇ ਜਥੇਦਾਰ ਸਾਹਿਬਾਨਾਂ ਨੂੰ ਗਵਰਨਰ ਬਿਹਾਰ ਵੱਲੋਂ ਮਿਲਣਾ ਅਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦੇਣੀ ਬਹੁਤ ਹੀ ਵਧੀਆ ਅਤੇ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਧਾਰਮਿਕ ਵਰਤਾਰਾ ਹੈ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਗਵਰਨਰ ਬਿਹਾਰ ਦੇ ਇਸ ਧਰਮੀਂ ਵਿਵਹਾਰ ਦੀ ਸ਼ਲਾਘਾ ਕਰਦੀ ਹੋਈ ਸਮੂਹ ਸਰਕਾਰਾਂ ਨੂੰ ਬੇਨਤੀ ਕਰਦੀ ਹੈ ਕਿ ਉਹ ਬਿਹਾਰ ਦੇ ਗਵਰਨਰ ਵਾਂਗ ਬਾਹਰੋਂ ਆਏ ਸ਼ਰਧਾਲੂਆਂ ਨੂੰ ਜ਼ਰੂਰ ਮਿਲਣ ਦੀ ਲੋੜ ਤੇ ਜੋਰ ਦਿਆ ਕਰਨ ।



