ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਆਂਗਣਵਾੜੀ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ ਵੱਖ-ਵੱਖ ਗਤੀਵਿਧੀਆਂ

ਗੁਰਦਾਸਪੁਰ

ਕਈ ਥਾਈਂ ਬੱਚਿਆਂ ਨਾਲ ਕੇਕ ਕੱਟ ਕੇ ਮਨਾਇਆ ਜਨਮ ਦਿਨ ਅਤੇ ਕਿਤੇ ਬੱਚਿਆਂ ਨੂੰ ਮਿੱਟੀ ਦੇ ਭਾਂਡੇ ਬਣਾਉਣ ਬਾਰੇ ਦੱਸਿਆ

ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ) – ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਜ਼ਿਲ੍ਹਾ ਗੁਰਦਾਸਪੁਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਜਾਰੀ ਹਨ। ਆਂਗਨਵਾੜੀ ਵਰਕਰਾਂ ਵੱਲੋਂ ਆਂਗਨਵਾੜੀ ਕੇਂਦਰਾਂ ਨੂੰ ਸਜਾਇਆ ਗਿਆ ਹੈ ਅਤੇ ਬੱਚਿਆਂ ਵੱਲੋਂ ਰੰਗੋਲੀ, ਪੋਸਟਰ ਮੇਕਿੰਗ, ਖੇਡਾਂ ਆਦਿ ਗਤੀਵਿਧੀਆਂ ਵਿੱਚ ਭਾਗ ਲਿਆ ਜਾ ਰਿਹਾ ਹੈ। ਕਈ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਦੇ ਜਨਮ ਦਿਨ ਮੌਕੇ ਕੇਕ ਕੱਟ ਕੇ ਉਨ੍ਹਾਂ ਦੇ ਜਨਮ ਦਿਨ ਮਨਾਏ ਜਾ ਰਹੇ ਹਨ। ਬਾਲ ਅਧਿਕਾਰ ਸਪਤਾਹ ਨੂੰ ਸਮਰਪਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਬੱਚਿਆਂ ਦੇ ਮਾਪੇ ਵੀ ਸ਼ਮੂਲੀਅਤ ਕਰ ਰਹੇ ਹਨ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਕੋਮਲ ਕਲਾਵਾਂ ਅਤੇ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਦਾ ਸਰਬਪੱਖੀ ਵਿਕਾਸ ਹੋ ਸਕੇ। ਉਨ੍ਹਾਂ ਦੱਸਿਆ ਕਿ ਕਈ ਸੈਂਟਰਾਂ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਬੱਚਿਆਂ ਨੂੰ ਮਿੱਟੀ ਦੇ ਭਾਂਡੇ ਬਣਾਉਣ ਬਾਰੇ ਦੱਸਿਆ ਗਿਆ। ਬੱਚਿਆਂ ਵੱਲੋਂ ਮਨੋਰੰਜਕ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਕਵਿਤਾਵਾਂ ਅਤੇ ਗੀਤ ਵੀ ਸੁਣਾਏ ਜਾ ਰਹੇ ਹਨ। ਇਸੇ ਤਰਾਂ ਬੱਚਿਆਂ ਨੂੰ ਅਲੋਪ ਹੋ ਰਹੀਆਂ ਖੇਡਾਂ ਬਾਰੇ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਬੱਚਿਆਂ ਨੂੰ ਨੈਸ਼ਨਲ ਹੈਲਪਲਾਈਨ ਨੰਬਰ 1098 ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *