ਪਟਨਾ ਸਾਹਿਬ, ਗੁਰਦਾਸਪੁਰ, 31 ਦਸੰਬਰ ( ਸਰਬਜੀਤ ਸਿੰਘ)– ਹਰ ਸਾਲ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਟਨਾ ਸਾਹਿਬ ਵਿਖੇ ਜਾਂਦੀਆਂ ਹਨ ਅਤੇ ਇਸੇ ਮਰਯਾਦਾ ਨੂੰ ਮੁੱਖ ਰੱਖਦਿਆਂ ਪਿਛਲੇ ਦਿਨੀਂ ਪੰਜਾਬ ਤੋਂ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਪਟਨਾ ਸਾਹਿਬ ਵਿਖੇ ਪਹੁੰਚੀਆਂ ਅਤੇ ਨਗਰ ਕੀਰਤਨ ਤੇ ਹੋਰ ਧਾਰਮਿਕ ਹਿੱਸਾ ਲੈਣ ਤੋਂ ਬਾਅਦ ਅੱਜ ਪੰਜਾਬ ਨੂੰ ਵਾਪਸੀ ਚਾਲੇ ਪਾ ਰਹੇ ਹਨ ਜਿਥੇ ਉਹਨਾਂ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਵਿਸ਼ੇਸ਼ ਸਨਮਾਨ ਦਿੱਤਾ ਹੈ ਅਤੇ ਰੰਗਰੇਟਾ ਜਥੇਬੰਦੀਆਂ ਦੇ ਆਗੂਆਂ ਸਾਹਿਬਾਨ ਵੱਲੋਂ ਪ੍ਰਧਾਨ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਸਨਮਾਨ ਵੀ ਕੀਤਾ ਗਿਆ , ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਥੇਦਾਰ ਬਾਬਾ ਬਲਦੇਵ ਸਿੰਘ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਅਤੇ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਮੁਖੀ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਨਾਲ ਟੈਲੀਫੋਨ ਤੇ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਹਰ ਸਾਲ ਜਿਥੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਸਰਬੰਸਦਾਨੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪਟਨਾ ਸਾਹਿਬ ਪਹੁੰਚਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ਉਥੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਜਥੇਬੰਦੀਆਂ ਵੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਜਿੰਨੇ ਵੀ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਵਿਚ ਸ਼ਾਮਿਲ ਹੁੰਦੀਆਂ ਹਨ ਅਤੇ ਮਹੱਲਾ ਵੀ ਖੇਡਿਆ ਜਾਂਦਾ ਹੈ ਅਤੇ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਇਹਨਾਂ ਸਾਰੀਆਂ ਜਥੇਬੰਦੀਆਂ ਦਾ ਮਾਣ ਸਨਮਾਨ ਕੀਤਾ ਜਾਂਦਾ ਹੈ, ਭਾਈ ਖਾਲਸਾ ਨੇ ਦੱਸਿਆ ਅੱਜ ਇਹ ਸਾਰੀਆਂ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਪੰਜਾਬ ਨੂੰ ਵਾਪਸ ਪਰਤ ਰਹੀਆਂ ਹਨ, ਭਾਈ ਖਾਲਸਾ ਨੇ ਦੱਸਿਆ ਅੱਜ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਵੱਲੋ ਇਨ੍ਹਾਂ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਪ੍ਰਧਾਨ ਸਾਹਿਬ ਦਾ ਧੰਨਵਾਦ ਕੀਤਾ ਗਿਆ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ , ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਤੋਂ ਇਲਾਵਾ ਕਈ ਜਥੇਦਾਰ ਸਾਹਿਬ ਹਾਜ਼ਰ ਸਨ ।


