ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿਚ 2004 ਤੋਂ ਬੰਦ ਪਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਬਾਰੇ ਨੋਟੀਫਿਕੇਸ਼ਨ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ

ਪੰਜਾਬ ਵਿਚ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਹੋਵੇਗਾ ਆਰਥਿਕ ਪੱਖੋ ਲਾਭ
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਰਾਘਵ ਚੱਡਾ ਚੇਅਰਮੈਨ ਪੰਜਾਬ ਕਮੇਟੀ ਵੱਲੋਂ ਲਏ ਜਾ ਰਹੇ ਪੰਜਾਬ ਦੇ ਹਿੱਤਾਂ ਲਈ ਫੈਸਲੇ ਸਲਾਘਾਯੋਗ- ਰਮਨ ਬਹਿਲ
ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਅਤੇ ਚੇਅਰਮੈਨ ਪੰਜਾਬ ਰਾਘਵ ਚੱਡਾ ਦੀ ਅਗੁਵਾਈ ਵਿੱਚ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਕੇ ਸ਼ਲਾਘਾਯੋਗ ਕੰਮ ਕੀਤਾ ਹੈ | ਰਾਜ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੇ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਸਿੱਧਾ ਲਾਭ ਹੋਵੇਗਾ |
ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ (ਐਨ.ਪੀ.ਐਸ.) ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ 2004 ਤੋਂ ਬੰਦ ਪਈ ਪੁਰਾਣੀ ਪੈਨਸ਼ਨ ਸਕੀਮ ਨੂੰ ਮੰਜ਼ੂਰ ਕੀਤਾ ਗਿਆ ਹੈ, ਜਿਸ ਨਾਲ ਸੂਬੇ ਦੇ ਮੁਲਾਜ਼ਮਾਂ ਦੀ ਲੰਬੇ ਅਰਸੇ ਤੋਂ ਮੰਗ ਪੂਰੀ ਹੋ ਗਈ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਇਸ ਫੈਸਲੇ ਨਾਲ ਐਨ.ਪੀ.ਐਸ. ਅਧੀਨ 1.75 ਲੱਖ ਤੋਂ ਵੱਧ ਮੁਲਾਜਮਾਂ ਨੂੰ ਲਾਭ ਹੋਵੇਗਾ |
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਕਰਦਿਆਂ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਦੇਣ ਲਈ ਸਰਕਾਰੀ ਕਾਲਜਾਂ ਵਿੱਚ ਸਹਾਇਕ ਪ੍ਰੋਫੈਸਰਾਂ ਦੀਆਂ 645 ਆਸਾਮੀਆਂ ਭਰਨ ਦੀ ਸਹਿਮਤੀ ਵੀ ਦੇ ਦਿੱਤੀ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 20 ਸਰਕਾਰੀ ਗਊਸ਼ਾਲਾਵਾਂ ਸਮੇਤ ਰਜਿਸਟਰਡ (ਤਸਦੀਕਸ਼ੁਦਾ) ਗਊਸ਼ਾਲਾਵਾਂ ਦੇ 31 ਅਕਤੂਬਰ ਤੱਕ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਇਹ ਕਦਮ ਗਊਸ਼ਾਲਾਵਾਂ ਨੂੰ ਬੇਸਹਾਰਾ ਪਸ਼ੂਆਂ ਦੀ ਸਾਂਭ-ਸੰਭਾਲ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਖੁੱਲ੍ਹਦਿਲੀ ਨਾਲ ਯੋਗਦਾਨ ਪਾਉਣ ਦੇ ਯੋਗ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਜਾ ਰਹੇ ਅਜਿਹੇ ਫੈਸਲਿਆਂ ਤੋਂ ਸੂਬਾ ਵਾਸੀ ਬੇਹੱਦ ਖੁਸ਼ ਹਨ |

Leave a Reply

Your email address will not be published. Required fields are marked *