ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)— ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅਧੀਨ ਵੱਸਣ ਵਾਲੇ ਪਰਵਾਰਾਂ ਨੂੰ ਮਾਲਕੀ ਦਾ ਅਧਿਕਾਰ ਦੇਣ ਲਈ ਸ਼ੁਰੂ ਕੀਤੀ ਗਈ ਸਕੀਮ ( ਮੇਰਾ ਘਰ ਮੇਰਾ ਨਾਮ ) ਨੂੰ ਅਮਲੀ ਜਾਮਾ ਪਹਿਨਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਡ੍ਰੋਨ ਦੀ ਮਦਦ ਲੈਂਦੇ ਹੋਏ ਨਕਸ਼ਿਆਂ ਨੂੰ ਤਸਦੀਕ ਕੀਤਾ ਜਾ ਰਿਹਾ ਹੈ, ਇਹ ਦੱਸਣਾ ਜ਼ਰੂਰੀ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਕ੍ਰਾਂਤੀਕਾਰੀ ਮੁਹਿੰਮ ਤਹਿਤ ਦਹਾਕਿਆਂ ਤੋਂ ਦਿਹਾਤੀ ਜਾ ਸ਼ਹਿਰੀ ਇਲਾਕਿਆਂ ‘ ਚ ਲਾਲ ਲਕੀਰ ਦੇ ਅਧੀਨ ਰਹਿਣ ਵਾਲੇ ਪਰਿਵਾਰਾਂ ਨੂੰ ਜ਼ਮੀਨ ਦੇ ਮਾਲਕ ਬਣਾਇਆ ਜਾ ਰਿਹਾ ਹੈ, ਜਿਸ ਨਾਲ ਲੱਖਾਂ ਪਰਵਾਰਾਂ ਨੂੰ ਲਾਭ ਪ੍ਰਾਪਤ ਹੋਵੇਗਾ ਜਿਸ ਦੀ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਇਸ ਸਮੇਂ ਅਤੇ ਲੋਕਾਂ ਦੇ ਹੱਕਾਂ ਵਾਲਾਂ ਮੰਨਿਆ ਜਾ ਰਿਹਾ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਸਵਾਗਤ ਕਰਦੀ ਹੈ ਕਿਉਂਕਿ ਇਸ ਨਾਲ ਦਹਾਕਿਆਂ ਪੁਰਾਣੀ ਲੋਕਾਂ ਦੀ ਮੰਗ ਪੂਰੀ ਹੋ ਸਕੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਤੇ ਸੀਨੀਅਰ ਆਗੂ ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ ਨੇ ਲਾਲ ਲਕੀਰ ਅਧੀਨ ਰਹਿਣ ਵਾਲੇ ਪਰਵਾਰਾਂ ਨੂੰ ਮਾਲਕ ਬਣਾਉਣ ਸਬੰਧੀ ਲੈ ਫੈਸਲਾ ਦਾ ਸਵਾਗਤ ਕਰਦਿਆਂ ਇੱਕ ਸਾਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਨ੍ਹਾਂ ਭਾਈ ਖਾਲਸਾ ਨੇ ਦੱਸਿਆ ਬਹੁਤ ਲੰਮੇ ਸਮੇਂ ਤੋਂ ਪੰਜਾਬ ਦੇ ਲੱਖਾਂ ਲੋਕਾਂ ਦੀ ਮੰਗ ਸੀ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਲਾਲ ਲਕੀਰ ਅਧੀਨ ਰਹਿਣ ਵਾਲੇ ਪਰਿਵਾਰਾਂ ਨੂੰ ਮਾਲਕੀ ਦਾ ਅਧਿਕਾਰ ਦਿੱਤਾ ਜਾਵੇ, ਜਿਸ ਮੰਗ ਨੂੰ ਪ੍ਰਵਾਨ ਕਰਦਿਆਂ ਸਰਕਾਰ ਨੇ ਇਹ ਫੈਸਲਾ ਬਹੁਤ ਹੀ ਮਹੱਤਵਪੂਰਨ ਤੇ ਲੋਕਾਂ ਦੇ ਹੱਕ ਵਾਲਾਂ ਸ਼ਲਾਘਾਯੋਗ ਲਿਆ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਇਸ ਥਾ ਦੀਆਂ ਰਜਿਸਟਰੀਆਂ ਤੁਰੰਤ ਇਨਾਂ ਪਰਵਾਰਾਂ ਦੇ ਨਾਂ ਕਰ ਦਿੱਤੀਆਂ ਜਾਣ ।


