ਫਿਲੌਰ, ਗੁਰਦਾਸਪੁਰ, 2 ਜਨਵਰੀ (ਸਰਬਜੀਤ ਸਿੰਘ)— ਇਤਿਹਾਸਕ ਗੁਰਦੁਆਰੇ ਬਾਉਲੀ ਸਾਹਿਬ ਫਿਲੌਰ ਜਲੰਧਰ ਦੇ ਪ੍ਰਬੰਧਕਾਂ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਜਾਇਆ ਗਿਆ, ਨਗਰ ਕੀਰਤਨ ‘ਚ ਫ਼ਿਲੌਰ ਦੇ ਧਾਰਮਿਕ ਸਿਆਸੀ ਤੇ ਸਮਾਜਿਕ ਆਗੂਆਂ ਦੇ ਨਾਲ ਨਾਲ ਸੈਂਕੜੇ ਸੰਗਤਾਂ ਨੇ ਸ਼ਮੂਲੀਅਤ ਕੀਤੀ,ਫਿਲੌਰ ਦੀਆਂ ਸ਼ਰਧਾ ਵਾਨ ਸੰਗਤਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਦੀ ਚਾਹ ਪਕੌੜੇ ਬਿਸਕੁਟ ਤੇ ਅਨੇਕਾਂ ਤਰ੍ਹਾਂ ਦੇ ਫਲ ਫਰੂਟ ਨਾਲ ਰੱਜ ਕੇ ਸੇਵਾ ਕੀਤੀ ਗਈ, ਸੰਗਤਾਂ ਵੱਲੋਂ ਨਗਰ ਕੀਰਤਨ ‘ਚ ਸ਼ਾਮਲ ਪੰਜ ਪਿਆਰਿਆਂ ਨੂੰ ਸੀਰੀਪਾਓ ਤੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਸਾਹਿਬ ਜਿਥੇ ਭੇਂਟ ਕੀਤੇ ਗਏ, ਉਥੇ ਦੁਆਬਾ ਖੇਤਰ’ਚ ਆਪਣੇ ਧਾਰਮਿਕ ਸਮਾਜਿਕ ਤੇ ਲੋਕ ਭਲਾਈ ਦੇ ਕੰਮਾਂ ਲਈ ਮੋਹਰੀ ਜਾਣੇਂ ਜਾਂਦੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਨੰਗਲ ਬੇਟ ਨੇੜੇ ਆਲੋਵਾਲ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਅਤੇ ਸਰਪ੍ਰਸਤ ਸੰਤ ਜਰਨੈਲ ਸਿੰਘ ਜੀ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਨੂੰ ਦੁੱਧ ਅਤੇ ਮਿੱਠੇ ਚੌਲਾਂ ਦੇ ਲੰਗਰ ਲਾ ਕੇ ਸੇਵਾ ਕੀਤੀ ਗਈ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਪੰਜ ਪਿਆਰਿਆਂ ਤੇ ਹੋਰ ਪ੍ਰਬੰਧਕਾ ਨੂੰ ਸੀਰੀਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਵੱਲੋਂ ਸੰਤ ਸੁਖਵਿੰਦਰ ਸਿੰਘ ਜੀ ਅਤੇ ਸੰਤ ਜਰਨੈਲ ਸਿੰਘ ਜੀ ਨੂੰ ਸਰੋਪੋ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸੰਤ ਸੁਖਵਿੰਦਰ ਸਿੰਘ ਨਾਲ ਨਗਰ ਕੀਰਤਨ ਸਬੰਧੀ ਮੁਕੰਮਲ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਤੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਵੇਰੇ ਸਾਡੇ ਦਸ ਵਜੇ ਗੁਰਦੁਆਰਾ ਬਾਉਲੀ ਸਾਹਿਬ ਫਿਲੌਰ ਤੋਂ ਬੈਂਡ ਵਾਜਿਆਂ ਤੇ ਗਤਕਾ ਪਾਰਟੀਆਂ ਦੇ ਨਾਲ ਅਰੰਭ ਹੋਇਆ ਤੇ ਸ਼ਾਮ ਨੂੰ ਵਾਪਸ ਪਹੁੰਚ ਕੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਤੇ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਦਾ ਪ੍ਰਬੰਧਕਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ,ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਨੇ ਕਿਹਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਧਰਮ ਤੋਂ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ ਉਨ੍ਹਾਂ ਕਿਹਾ ਅਗਰ ਸਿੱਖ ਕੌਮ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਕੀਤੇ ਪਰਉਪਕਾਰਾ ਦਾ ਸਾਰੀ ਉਮਰ ਕਰਜ਼ ਨਹੀਂ ਮੂੜ ਸਕਦੀ, ਪਰ ਅਗਰ ਕੋਈ ਗੁਰੂ ਸਾਹਿਬ ਜੀ ਦੀਆਂ ਬਖਸ਼ਿਸ਼ਾਂ ਦਾ ਪਾਤਰ ਬਣਨਾ ਚਾਹੇ ਤਾਂ ਨਿਰਵਿਘਨ ਗੁਰੂ ਦਾ ਨਿੱਤਨੇਮ ਸ਼ੁਰੂ ਕਰ ਦੇਵੇ ਤਾਂ ਜ਼ਨਮ ਸਫਲ ਹੋ ਸਕਦਾ ਹੈ, ਕਿਉਂਕਿ ਗੁਰੂ ਸਾਹਿਬ ਨੇ ਸਰਸਾ ਨਦੀ ਕਿਨਾਰੇ ਨਿੱਤਨੇਮ ਕੀਤਾ ਤੇ ਸਭ ਕੁਝ ਗਵਾਹ ਲਿਆ ਪਰ ਸਿੱਖਾਂ ਨੂੰ ਰੋਜ਼ ਦੇ ਨਿੱਤਨੇਮ ਨਾਲ ਜੋੜ ਦਿੱਤਾ,


