ਲੁਧਿਆਣਾ, ਗੁਰਦਾਸਪੁਰ, 4 ਜਨਵਰੀ (ਸਰਬਜੀਤ ਸਿੰਘ)– ਗੁਰਦੁਆਰਾ ਨਾਨਕ ਨਿਰੰਕਾਰ ਬੱਦੋਵਾਲ ਲੁਧਿਆਣਾ ਵਿਖੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ, ਅਖੰਡਪਾਠ ਸਾਹਿਬ ਜੀ ਲੜੀਵਾਰ ਅਖੰਡਪਾਠਾਂ ਦੇ ਭੋਗ ਪਾਏ, ਧਾਰਮਿਕ ਦੀਵਾਨ ਸਜਾਏ ਗਏ ਅਤੇ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰ ਕ ਤੇ ਕਥਾ ਵਾਚਕਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ,ਸੰਤ ਮਹਾਂਪੁਰਸ਼ਾਂ ਨੇ ਹੁਕਮਨਾਮੇ ਨੇ ਦੀ ਕਥਾ ਵਿਚਾਰ ਕੀਤੀ, ਸਮੂਹ ਬੁਲਾਰਿਆਂ ਤੇ ਹੋਰ ਸਨਮਾਨਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ‘ਚ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਮਹਾਂਪੁਰਖ ਸੰਤ ਬਾਬਾ ਰੇਸ਼ਮ ਸਿੰਘ ਚੱਕਪੱਖੀ ਵਾਲੇ ਜਿਥੇ ਸਮੂਹ ਗੁਰ ਸਾਹਿਬਾਨਾਂ ਨਾਲ ਸਬੰਧਤ ਸਮੂਹ ਪ੍ਰਕਾਸ਼ ਦਿਹਾੜੇ ਮਨਾਉਣ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਗੁਰੂਬਾਣੀ ਆਦਿ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨ ਦੀ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਮਰਯਾਦਾ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਨਾਨਕ ਨਿਰੰਕਾਰ ਬੱਦੋਵਾਲ ਝਾਡਾ ਰੋੜ ਲੁਧਿਆਣਾ ਵਿਖੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 15 ਦਸੰਬਰ 41 ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੀ ਅੰਤਿਮ ਲੜੀ’ਚ ਚਾਰ ਅਖੰਡ ਪਾਠਾਂ ਦੇ ਸੰਪੂਰਨ ਭੋਗ, ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਮੁੱਖ ਪ੍ਰਬੰਧਕ ਸੰਤ ਮਹਾਂਪੁਰਸ਼ ਸੰਤ ਬਾਬਾ ਰੇਸ਼ਮ ਸਿੰਘ ਜੀ ਚੱਕ ਪੱਖੀ ਵਾਲਿਆਂ ਵੱਲੋਂ ਸਬਦ ਵਿਚਾਰ ਕਥਾ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਆਰੰਭਤਾ ਹੋਈ ਜਿਸ ਵਿੱਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਸੰਗਤਾਂ ਨੂੰ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਜੀਵਨ ਇਤਿਹਾਸ ਦੇ ਨਾਲ ਨਾਲ ਗੁਰਬਾਣੀ ਆਦਿ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੇ ਸੁਨਹਿਰੇ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਮੌਕੇ ਤੇ ਗੁਰਪ੍ਰੀਤ ਕੌਰ ਮਾਨ ਪਤਨੀ ਮੁੱਖ ਮੰਤਰੀ ਪੰਜਾਬ ਸਰਕਾਰ ਸ੍ਰ ਭਗਵੰਤ ਸਿੰਘ ਮਾਨ,ਸੰਤ ਬਾਬਾ ਰੇਸ਼ਮ ਸਿੰਘ ਚੱਕ ਪੱਖੀ ਵਾਲੇ, ਭਾਈ ਕੁਲਦੀਪ ਸਿੰਘ ਜੀ ਗੁਰਪ੍ਰੀਤ ਸਿੰਘ ਜੀ ਡੀ ਐਸ ਪੀ ਪੰਜਾਬ ਪੁਲਿਸ, ਹਰਪ੍ਰੀਤ ਸਿੰਘ ਸਰਪੰਚ ਗੁਰਪ੍ਰੀਤ ਸਿੰਘ ਗਰੇਵਾਲ ਵਿਕਾਸ ਗੋਇਲ ਦਰਬਾਰਾ ਸਿੰਘ ਆਨੰਦ ਸਿੰਘ ਦਿੱਲੀ ਗੁਰਦੇਵ ਸਿੰਘ ਦਿੱਲੀ ਪ੍ਰਦੀਪ ਯਾਦਵ, ਬਾਬਾ ਲਾਲ ਸਿੰਘ ਪੀਖੀਵਾਲੇ ਬਲਕਾਰ ਸਿੰਘ ਡੱਬਵਾਲੀ ਅੰਮ੍ਰਿਤਪਾਲ ਸਿੰਘ ਐਮ ਐਲ ਦੇ ਸੁਖਨੰਦ ਆਦਿ ਨੇ ਹਾਜ਼ਰੀ ਲਵਾਈ ਮਹਾਂਪੁਰਖਾ ਵੱਲੋਂ ਸਮੂਹ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਕੀਤਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।



