ਰੋਸ ਪੰਦਰਵਾੜੇ ਦੇ ਤਹਿਤ ਪਿੰਡ ਦੂਲੋਵਾਲ ਵਿੱਖੇ ਮੋਦੀ ਹਕੂਮਤ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ
ਮਾਨਸਾ, ਗੁਰਦਾਸਪੁਰ, 6 ਜਨਵਰੀ (ਸਰਬਜੀਤ ਸਿੰਘ)– ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ਏਟਕ ਤੇ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਸੱਦੇ ਤੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਵਾਉਣ, ਚਾਰ ਲੇਬਰ ਕੌਡਾ ਨੂੰ ਰੱਦ ਕਰਵਾਉਣ, ਬਿਜਲੀ ਐਕਟ 2025 ਤੇ ਸੀਡ ਬਿੱਲ 2025 ਰੱਦ ਕਰਵਾਉਣ ਲਈ ਰੋਸ ਪੰਦਰਵਾੜੇ ਤਹਿਤ ਪਿੰਡ ਦੂਲੋਵਾਲ ਵਿੱਖੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਮੁਜਾਹਰਾ ਕੀਤਾ। ਇਸ ਮੌਕੇ ਤੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆ ਸੀਪੀਆਈ ਤੇ ਆਲ ਇੰਡੀਆ ਟਰੇਡ ਯੂਨੀਅਨ ਕਾਗਰਸ ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਮਨਰੇਗਾ ਸਕੀਮ ਨੂੰ ਖਤਮ ਕਰਕੇ ਮੋਦੀ ਹਕੂਮਤ ਨੇ ਮਜਦੂਰ ਵਰਗ ਨੂੰ ਵੱਡਾ ਧ੍ਰੋਹ ਕਮਾਇਆ ਹੈ, ਜਿਸਨੂੰ ਮਜਦੂਰ ਜਮਾਤ ਕਿਸੇ ਕੀਮਤ ਵੀ ਵਸਾਰੇਗੀ ਨਹੀ , ਮੋਦੀ ਹਕੂਮਤ ਵੱਡੇ ਮਜਦੂਰ ਅੰਦੋਲਨ ਦਾ ਸਾਹਮਣਾ ਕਰਨਾ ਪਵੇਗਾ ਤੇ ਮੋਦੀ ਹਕੂਮਤ ਨੂੰ ਮੂੰਹ ਦੀ ਖਾਣੀ ਪਵੇਗੀ।
ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਰਤ ਕਾਨੂੰਨਾਂ ਦਾ ਭੋਗ ਪਾ ਬਣਾਏ ਗਏ ਚਾਰ ਲੇਬਰ ਕੌਡਾ ਦਾ ਇੱਕੋ ਇੱਕ ਮਕਸਦ ਮਜਦੂਰਾਂ ਨੂੰ ਬੰਧੂਆ ਮਜਦੂਰ ਬਣਾਉਣਾ ਤੇ ਕਾਰਪੋਰੇਟ ਘਰਾਣਿਆਂ ਨੂੰ ਮਾਲੋਮਾਲ ਕਰਨਾ ਹੈ ।
ਐਡਵੋਕੇਟ ਉੱਡਤ ਨੇ ਕਿਹਾ ਕਿ ਬਦਲਾਅ ਵਾਲੀ ਮਾਨ ਸਰਕਾਰ ਵੀ ਕੇਦਰ ਦੀ ਮੋਦੀ ਹਕੂਮਤ ਦੇ ਨਕਸੇ ਕਦਮਾ ਤੇ ਚੱਲਦੀ ਹੋਈ ਕਾਰਪੋਰੇਟ ਘਰਾਣਿਆ ਦੀ ਸੇਵਾ ਮਗਨ ਹੋ ਕੇ ਵਿਚਰ ਰਹੀ ਹੈ ।
ਇਸ ਮੌਕੇ ਤੇ ਹੋਰਨਾ ਤੋ ਇਲਾਵਾ ਬਲਦੇਵ ਸਿੰਘ ਦੂਲੋਵਾਲ, ਕਰਨੈਲ ਸਿੰਘ ਦੂਲੋਵਾਲ, ਤੇਜਾ ਸਿੰਘ ਦੂਲੋਵਾਲ, ਬੱਗਾ ਸਿੰਘ , ਰੂਪ ਸਿੰਘ , ਹਰਬੰਸ ਸਿੰਘ, ਕਰਨੈਲ ਸਿੰਘ , ਸੇਰ ਸਿੰਘ , ਮਨਜੀਤ ਕੌਰ , ਕਰਮਜੀਤ ਕੌਰ ਤੇ ਗੋਲੋ ਕੌਰ ਆਦਿ ਵੀ ਹਾਜਰ ਸਨ।
ਜਾਰੀ ਕਰਤਾ


