ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਿੰਘ)— ਬੀਤੇ ਦਿਨੀਂ ਪੰਜਾਬ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ਤੇ ਲੰਮੇ ਸਮੇਂ ਤੋਂ 328 ਸਰੂਪ ਮਾਮਲੇ ਸਬੰਧੀ ਦਰਬਾਰ ਸਾਹਿਬ ਦੇ ਸਹਾਮਣੇ ਧਰਨਾ ਲਾਉਣ ਵਾਲੇ ਰਾਗੀ ਬਲਦੇਵ ਸਿੰਘ ਤੇ ਹੋਰ ਪੰਥਕ ਜਥੇਬੰਦੀਆਂ ਦੀ ਮੰਗ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸੀ ਏ ਸਤਿੰਦਰ ਕੋਹਲੀ ਸਮੇਤ 16 ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਤੇ ਅੰਮ੍ਰਿਤਸਰ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ ਅਤੇ ਇਸ ਦੀ ਪਹਿਲੀ ਗ੍ਰਿਫ਼ਤਾਰੀ ਸਾਬਕਾ ਸੀਏ ਸਤਿੰਦਰ ਕੋਹਲੀ ਸੁਖਬੀਰ ਬਾਦਲ ਦੇ ਖਾਸਮਖਾਸ ਦੀ ਗਿਰਫਤਾਰੀ ਹੋਣ ਤੋ ਬਾਦ ਸਰਕਾਰ ਵੱਲੋਂ ਬਣਾਈ ਸਿੱਟ ਨੇ ਜਾਂਚ ਪੜਤਾਲ ‘ਚ ਤੇਜ਼ੀ ਲਿਆਂਦੀ ਹੈ ਅਤੇ ਅਗਲੇ ਦਿਨਾ’ਚ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਸਾਹਿਬ ਨੇ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਹੈ ਕਿ ਉਹ ਸਰਕਾਰ ਦੀ ਬਣਾਈ ਸਿੱਟ ਨੂੰ ਕੋਈ ਸੰਯੋਗ ਨਹੀਂ ਕਰਨਗੇ,ਧਾਮੀ ਵੱਲੋਂ ਦਿੱਤਾ ਇਹ ਬਿਆਨ ਗੈਰ ਜੁਮੇਵਾਰਾਨਾ ਤੇ ਨਿੰਦਣਯੋਗ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਧਾਮੀ ਸਾਹਿਬ ਨੂੰ ਬੇਨਤੀ ਕਰਦੀ ਹੈ ਕਿ 328 ਪਾਵਨ ਸਰੂਪ ਲਾਪਤਾ ਮਾਮਲੇ ‘ਚ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਧਰਨਾ ਕਾਰੀਆਂ ਦੀ ਮੰਗ ਅਨੁਸਾਰ ਹੀ ਸਰਕਾਰ ਨੇ 16 ਕਮੇਟੀ ਮੁਲਾਜ਼ਮਾਂ ਪਰਚਾ ਦਰਜ ਕਰਕੇ ਸਿੱਟ ਬਣਾਈ ਹੈ ਜਿਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਹ ਮੁਲਾਜ਼ਮ ਜਿਨ੍ਹਾਂ ਦੋਸ਼ੀਆਂ ਨੂੰ ਪਰਚੇ’ਚ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ਨੂੰ ਸਿੱਟ ਸਹਾਮਣੇ ਆਉਣ ਤੋਂ ਰੋਕਣਾ ਪ੍ਰਧਾਨ ਧਾਮੀ ਦਾ ਨਿੰਦਣਯੋਗ ਬਿਆਨ ਹੈ, ਕਿਉਂਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲਾਪਤਾ ਹੋਣ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਦੋਸ਼ੀ ਮੁਲਾਜ਼ਮਾਂ ਨੂੰ ਸਿੱਟ ਦੇ ਸਹਾਮਣੇ ਪੇਸ ਹੋ ਕੇ ਸਿਟ ਨੂੰ ਸੰਯੋਗ ਦੇਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਤਾਂ ਕਿ 328 ਸਰੂਪ ਲਾਪਤਾ ਮਾਮਲੇ ਦੀ ਅਸਲ ਸਚਾਈ ਲੋਕਾਂ ਸਾਹਮਣੇ ਲਿਆਂਦੀ ਜਾ ਸਕੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਵੱਲੋਂ ਸਰਕਾਰ ਦੀ ਬਣਾਈ ਸਿੱਟ ਨੂੰ ਕੋਈ ਸੰਯੋਗ ਨਾ ਦੇਣ ਵਾਲੇ ਗੈਰ ਜੁਮੇਵਾਰਾਨਾ ਬਿਆਨ ਦੀ ਨਿੰਦਾ ਅਤੇ ਸਿੱਟ ਨੂੰ ਸੰਯੋਗ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬਹੁਤ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ 328 ਸਰੂਪ ਲਾਪਤਾ ਮਾਮਲੇ ਵਿੱਚ ਇਹ ਕਹੇ ਕਿ ਲੋਕਾਂ ਨੂੰ ਸਰਕਾਰ ਵਿਰੁੱਧ ਗੁਮਰਾਹ ਕਰ ਰਹੀ ਹੈ ਕਿ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਾਰਮਿਕ ਮਾਮਲਿਆਂ ਦਖ਼ਲ ਅੰਦਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਜੋ ਬਹੁਤ ਹੀ ਨਿੰਦਣਯੋਗ ਨੀਤੀ ਕਹੀਂ ਜਾ ਸਕਦੀ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ 328 ਪਾਵਨ ਸਰੂਪ ਲਾਪਤਾ ਮਾਮਲੇ ਵਿੱਚ ਸਰਕਾਰ ਵੱਲੋਂ ਬਣਾਈ ਸਿੱਟ ਦਾ ਸਵਾਗਤ ਕਰਦੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦੀ ਹੈ ਕਿ ਸਰਕਾਰ ਵੱਲੋਂ ਬਣਾਈ ਸਿੱਟ ਦਾ ਪੂਰਾ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਕਿ ਸਚਾਈ ਸਿੱਖ ਸੰਗਤਾਂ ਸਹਾਮਣੇ ਲਿਆਂਦੀ ਜਾ ਸਕੇ, ਇਸ ਮੌਕੇ ਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਜਗਰਾਓਂ ਆਦਿ ਆਗੂ ਹਾਜਰ ।।


