ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)—ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਾਕੀ ਖਿਡਾਰੀ ਓਲੰਪੀਅਨ ਗੁਰਵਿੰਦਰ ਸਿੰਘ ਚੰਦੀ ਡੀਐਸਪੀ ਕਲਾਨੌਰ ਨੂੰ ਐਸਪੀ ਵਜੋਂ ਤਰੱਕੀ ਦਿੱਤੀ ਗਈ ਹੈ।
ਗੁਰਵਿੰਦਰ ਸਿੰਘ ਚੰਦੀ ਨੇ ਕਿਹਾ ਕਿ ਉਹ ਸਰਕਾਰ ਦਾ ਇਸ ਫੈਸਲੇ ਲਈ ਧੰਨਵਾਦ ਕਰਦੇ ਹਨ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਉਹ ਇਸ ਨਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵ ਨਾਲ ਨਿਭਾਉਣਗੇ। ਚੰਦੀ ਦੀ ਇਹ ਤਰੱਕੀ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ ਕਿ ਖੇਡਾਂ ਅਤੇ ਪੜ੍ਹਾਈ ਦੋਨਾਂ ਖੇਤਰਾਂ ਵਿੱਚ ਮਿਹਨਤ ਅਤੇ ਸਮਰਪਣ ਨਾਲ ਸਫਲਤਾ ਹਾਸਲ ਕੀਤੀ ਜਾ ਸਕਦੀ ਹੈ। ਪੁਲਿਸ ਵਿਭਾਗ ਅਤੇ ਖੇਡ ਪ੍ਰਸ਼ੰਸਕ ਉਨ੍ਹਾਂ ਦੀ ਇਸ ਤਰੱਕੀ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆੰ ਜਾ ਰਹੀਆਂ ਹਨ।


