ਐਚਜੀਪੀਸੀ  ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਕੀਤਾ ਕਮੇਟੀ ਤੋਂ ਲਾਂਭੇ, ਕਥਾ ਕੀਰਤਨ ਤੇ  ਪਾਬੰਦੀ ਲਾਉਣ ਵਾਲੇ ਫੈਸਲੇ ਤੇ ਵੱਡਾ ਵਿਵਾਦ ਹੋਣ ਦੀ ਸੰਭਾਵਨਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 8 ਜਨਵਰੀ (ਸਰਬਜੀਤ ਸਿੰਘ)– ਜਦੋਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਤਰਜ਼ ਤੇ ਹਾਈਕੋਰਟ ਦੇ ਹੁਕਮਾਂ ਅਨੁਸਾਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿੱਚ ਆਈ ਹੈ ਉਦੋਂ ਤੋਂ ਮਜੌਦਾ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਤੇ ਪੰਥਕ ਵਿਦਵਾਨ ਭਾਈ ਬਲਜੀਤ ਸਿੰਘ ਦਾਦੂਵਾਲ ‘ਚ ਕੋਈ ਨਾ ਕੋਈ ਧਾਰਮਿਕ ਵਿਵਾਦ ਛਿੜਿਆ ਹੀ ਰਹਿੰਦਾ ਹੈ ਅਤੇ ਹੁਣ ਤਾਜ਼ਾ ਵਿਵਾਦ ਇੱਕ ਵਾਰ ਫਿਰ ਉਦੋਂ ਛਿੜ ਗਿਆ ਜਦੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸੇਵਾਵਾਂ ਤੋਂ ਬਰਖਾਸਤ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਕੀਰਤਨ ਕਥਾ ਵਿਚਾਰ ਤੇ ਪਾਬੰਦੀ ਲਾ ਦਿੱਤੀ ਹੈ ਅਤੇ ਹਰਿਆਣਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਭਾਈ ਬਲਜੀਤ ਸਿੰਘ ਦਾਦੂਵਾਲ ਤੋਂ ਕੀਰਤਨ ਕਥਾ ਵਿਚਾਰ ਨਾਂ ਕਰਵਾਈ ਜਾਵੇ, ਭਾਵੇ ਕਿ ਅਜੇ ਪੂਰਾ ਪਤਾ ਨਹੀਂ ਲੱਗ ਸਕਿਆ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਨੂੰ ਅਜਿਹਾ ਸਖ਼ਤ ਫੈਸਲਾ ਕਿਉਂ ਲੈਣਾ ਪਿਆ ਜੋ ਸਮੇਂ ਤੋਂ ਬਾਅਦ ਪਤਾ ਲੱਗੇਗਾ ਪਰ ਹਰਿਆਣਾ ਗੁਰਦਵਾਰਾ ਪ੍ਰਬੰਧਕ ਦੇ ਪ੍ਰਧਾਨ ਵੱਲੋਂ ਲੈ ਇਸ ਫੈਸਲੇ ਕਾਰਨ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਵੱਡਾ ਵਿਵਾਦ ਪੈਦਾ ਹੋਣ ਵਾਲੀ ਸੰਭਾਵਨਾ ਨੂੰ ਕਿਸੇ ਤਰ੍ਹਾਂ ਵੀ ਰੱਦ ਨਹੀਂ ਕੀਤਾ ਜਾ ਸਕਦਾ, ਕਿਉਂਕਿ ਭਾਈ ਬਲਜੀਤ ਸਿੰਘ ਦਾਦੂਵਾਲ ਦੇ ਸਮਰਥਕ ਵੀ ਕਮੇਟੀ ਵਿੱਚ ਸ਼ਾਮਲ ਹਨ ਇਸ ਫੈਸਲੇ ਨਾਲ ਹਰਿਆਣਾ ਦੀਆਂ ਸਿੱਖ ਸੰਗਤਾਂ ਪੂਰੀ ਦੁਬਿਧਾ ਦਾ ਸਹਾਮਣਾ ਕਰ ਰਹੀਆਂ ਹਨ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਉਹ ਹਰਿਆਣਾ ਦੀਆਂ ਸਿਖਾਂ ਸੰਗਤਾਂ ਨੂੰ ਸਪਸ਼ਟ ਕਰਨ ਕਿ ਆਖਰ ਉਹਨਾਂ ਨੂੰ ਅਜਿਹਾ ਵਿਵਾਦ ਵਾਲਾਂ ਫੈਸਲਾ ਕਿਉਂ ਲੈਣਾ ਪਿਆ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਵੱਲੋਂ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਕਮੇਟੀ ‘ਚ ਕੱਢਣ ਤੇ ਕੀਰਤਨ ਤੇ ਪਾਬੰਦੀ ਲਗਾਉਣ ਵਾਲੇ ਫੈਸਲੇ ਤੇ ਗਹਿਰੀ ਚਿੰਤਾ ਅਤੇ ਇਸ ਵਿਵਾਦ ਨੂੰ ਖਤਮ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਵਿਰਸਾ ਸਿੰਘ ਖਾਲਸਾ ਨੇ ਸਪੱਸ਼ਟ ਕੀਤਾ ਪਹਿਲਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਸਨ ਪਰ ਬਾਅਦ ਵਿੱਚ ਇਸ ਦੇ ਲਗਾਤਾਰ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਬਣਦੇ ਆ ਰਹੇ ਹਨ ਅਤੇ ਹੁਣ ਹੋਈਆਂ ਚੋਣਾਂ ਦੌਰਾਨ ਵੀ ਝੀਂਡਾ ਧੜੇ ਦੇ ਆਗੂ ਵੱਡੀ ਗਿਣਤੀ ਵਿੱਚ ਜਿਤ ਗਏ ਅਤੇ ਝੀਂਡਾ ਸਾਹਿਬ ਫਿਰ ਪ੍ਰਧਾਨ ਬਣ ਗਏ ਪਰ ਕਮੇਟੀ ਵਿੱਚ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਵੀ ਉੱਚ ਆਹੁਦਾ ਦਿੱਤਾ ਗਿਆ ਸੀ, ਭਾਈ ਖਾਲਸਾ ਨੇ ਕਿਹਾ ਅਚਾਨਕ ਝੀਂਡਾ ਸਾਹਿਬ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਅਹੁਦੇ ਤੋਂ ਹਟਾ ਦਿੱਤਾ ਤੇ ਕੀਰਤਨ ਤੇ ਵੀ ਪਾਬੰਦੀ ਲਾ ਦਿੱਤੀ ਗਈ, ਸਾਨੂੰ ਇਹ ਛੰਕਾ ਹੈ ਕਿ ਪਿਛਲੇ ਦਿਨੀਂ ਜਦੋਂ ਝੀਂਡਾ ਸਾਹਿਬ ਰਾਧਾਸੁਆਮੀ ਡੇਰਾ ਬਿਆਸ ਦੇ ਮੁਖੀ ਢਿੱਲੋਂ ਸਾਹਿਬ ਜੀ ਨੂੰ ਮਿਲੇ ਅਤੇ ਸੀਰੋਪੋ ਭੇਂਟ ਕੀਤਾ ਤਾਂ ਇਸ ਗੱਲ ਕਾਈ ਜੈਕ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ ਸੀ ਅਤੇ ਪ੍ਰਧਾਨ ਝੀਂਡਾ ਸਾਹਿਬ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਸਬੰਧੀ ਸਪਸ਼ਟੀਕਰਨ ਦੇਣਾ ਪਿਆ ਸੀ, ਭਾਈ ਖਾਲਸਾ ਨੇ ਦੱਸਿਆ ਭਾਈ ਬਲਜੀਤ ਸਿੰਘ ਦਾਦੂਵਾਲ ਦੇ ਸਮਰਥਕ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਕਾਫ਼ੀ ਗਿਣਤੀ ਵਿੱਚ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮਟੀ ਵਿਚ ਵੱਡਾ ਵਿਵਵਾਦ ਪੈਦਾ ਹੋ ਸਕਦਾ ਜਿਸ ਦਾ ਸਾਰਾ ਅਸਰ ਸਿੱਖ ਸੰਗਤਾਂ ਤੇ ਪਵੇਗਾ ਭਾਈ ਖਾਲਸਾ ਨੇ ਭਾਈ ਬਲਜੀਤ ਸਿੰਘ ਦਾਦੂਵਾਲ ਦਮਦਮੀ ਟਕਸਾਲ ਨਾਲ ਜੁੜੇ ਹੋਏ ਹਨ ਅਤੇ ਪੁਰਾਣੇ ਟਕਸਾਲੀ ਵਿਦਿਆਰਥੀ ਵੀ ਹਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਉਨ੍ਹਾਂ ਨੂੰ ਦੀਵਾਨ ਲਈ ਵਿਸ਼ੇਸ਼ ਸੱਦਦੀਆ ਹਨ ਉਨ੍ਹਾਂ ਤੇ ਇਸ ਫੈਸਲੇ ਦਾ ਸਿਧਾ ਅਸਰ ਪਵੇਗਾ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਝੀਂਡਾ ਸਾਹਿਬ ਜੀ ਨੂੰ ਬੇਨਤੀ ਕਰਦੀ ਹੈ ਇਸ ਫੈਸਲੇ ਸਬੰਧੀ ਦੱਸਿਆ ਜਾਵੇ ਕਿ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਅਜਿਹਾ ਕੇਹੜਾ ਗੁਨਾਹ ਕੀਤਾ ਜਿਸ ਕਰਕੇ ਤੁਹਾਨੂੰ ਇਹਨਾਂ ਸਖ਼ਤ ਫੈਸਲਾ ਲੈਣਾ ਪਿਆ, ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਦੋਹੇਂ ਆਗੂ ਵੱਡੇ ਸਿਆਸਤਦਾਨ ਤੇ ਸਰਕਾਰੇ ਦਰਬਾਰੇ ਪਹੁੰਚ ਰੱਖਣ ਵਾਲੇ ਹਨ ।

Leave a Reply

Your email address will not be published. Required fields are marked *