ਗੁਰਦਾਸਪੁਰ, 9 ਜਨਵਰੀ (ਸਰਬਜੀਤ ਸਿੰਘ)— ਦਿੱਲੀ ਦੀ ਸਾਬਕਾ ਆਪ ਮੁੱਖ ਮੰਤਰੀ ਤੇ ਹੁਣ ਦਿੱਲੀ ਵਿਧਾਨਸਭਾ ਦੀ ਵਿਰੋਧੀ ਧਿਰ ਆਗੂ ਆਤਿਸੀ ਵੱਲੋਂ ਸਿੱਖਾਂ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਪਮਾਨਜਨਕ ਟਿੱਪਣੀ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਮੰਗ ਕੀਤੀ ਕਿ ਆਪ ਆਗੂ ਆਤਿਸ਼ੀ ਇਸ ਸਬੰਧੀ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ,ਕਿਉਂਕਿ ਇਸ ਨਾਲ ਦੇਸ਼ਾਂ ਵਿਦੇਸ਼ਾਂ ‘ਚ ਵੱਸ ਰਹੀਆਂ ਸਿੱਖ ਸੰਗਤਾਂ ਦੀਆਂ ਸ਼ਰਧਾ ਭਰੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਆਤਿਸ਼ੀ ਦੇ ਇਸ ਅਪਮਾਨਜਨਕ ਟਿੱਪਣੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਆਤਿਸ਼ ਇਸ ਸਬੰਧੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਕਿਉਂਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਮਜੌਦਾ ਆਪ ਵਿਧਾਇਕ ਆਤਿਸ਼ੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਅਪਮਾਨਜਨਕ ਟਿੱਪਣੀ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਅਤੇ ਆਤਿਸ਼ੀ ਨੂੰ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਸਪਸ਼ਟ ਕੀਤਾ ਦਿੱਲੀ ਭਾਜਪਾ ਸਰਕਾਰ ਦੇ ਸਿੱਖ ਆਗੂ ਸ੍ਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਲਾਏ ਗਏ ਜਦੋਂ ਕਿ ਇਸ ਦੇ ਸਿੱਟੇ ਵਜੋਂ ਭਾਜਪਾ ਅਤੇ ਪੰਜਾਬ ਦੇ ਸਿੱਖਾਂ ਵੱਲੋਂ ਆਤਿਸ਼ੀ ਵੱਲੋਂ ਗੁਰੂ ਸਾਹਿਬਾਂ ਪ੍ਰਤੀ ਕੀਤੀ ਅਪਮਾਨਜਨਕ ਟਿੱਪਣੀ ਦਾ ਸਖ਼ਤ ਨੋਟਿਸ ਲਿਆ ਜਾ ਰਹੇ ਹੈ ਤੇ ਰੋਸ ਪ੍ਰਦਰਸ਼ਨ ਤੇ ਆਤਿਸੀ ਦੇ ਪੁਤਲੇ ਫੂਕੇ ਜਾ ਰਹੇ ਭਾਈ ਖਾਲਸਾ ਨੇ ਕਿਹਾ ਭਾਵੇਂ ਕਿ ਆਤਿਸ਼ੀ ਅਤੇ ਆਪ ਸੁਪਰੀਮੋ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਇਸ ਨੂੰ ਭਾਜਪਾਈਆਂ ਵੱਲੋਂ ਤੋੜ ਮਰੋੜ ਕੇ ਪੇਸ਼ ਕਰਨ ਦੀ ਗੱਲ ਕਹੀ ਜਾ ਰਹੀ ਤੇ ਸਪੱਸ਼ਟ ਕੀਤਾ ਜਾ ਰਿਹਾ ਹੈ ਕਿ ਅਜਿਹਾ ਕੁਝ ਹੋਇਆ ਹੀ ਨਹੀਂ? ਜੋ ਮਨਜਿੰਦਰ ਸਿੰਘ ਸਿਰਸਾ ਕਹੇ ਰਹੇ ਹਨ ਪਰ ਦੂਸਰੇ ਪਾਸੇ ਪੰਜਾਬ ਭਾਜਪਾਈਆਂ ਨੇ ਅੱਜ ਅੰਮ੍ਰਿਤਸਰ ਵਿਖੇ ਆਪ ਪਾਰਟੀ ਦੀ ਸਾਬਕਾ ਮੁੱਖ ਮੰਤਰੀ ਤੇ ਵਿਧਾਇਕ ਆਤਿਸ਼ੀ ਦਾ ਪੁੱਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਇਲਜ਼ਾਮ ਲਾਇਆ ਕਿ ਆਪ ਪਾਰਟੀ ਪਹਿਲਾਂ ਤੋਂ ਸਿੱਖ ਗੁਰੂ ਸਾਹਿਬਾਨਾਂ ਦੀ ਵਿਚਾਰਧਾਰਾ ਦੇ ਉਲਟ ਹੈ, ਭਾਈ ਖਾਲਸਾ ਨੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਤੇ ਸਿੱਖ ਆਗੂਆਂ ਵਿੱਚ ਕਾਫੀ ਰੂਹ ਪਾਇਆ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਆਤਿਸ਼ੀ ਇਸ ਸਬੰਧੀ ਜਨਤਕ ਮੁਵਾਫੀ ਮੰਗਣ ਕਿਉਂਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦਿੱਲੀ ਦੀ ਸਾਬਕਾ ਆਪ ਮੁੱਖ ਮੰਤਰੀ ਦੇ ਗੁਰੂ ਸਾਹਿਬਾ ਪ੍ਰਤੀ ਅਪਮਾਨ ਜਨਕ ਟਿੱਪਣੀ ਕਰਨ ਦੀ ਨਿੰਦਾ ਕਰਦੀ ਹੋਈ ਆਤਿਸ਼ੀ ਨੂੰ ਸਮੁੱਚੇ ਦੇਸ਼ ਵਾਸੀਆਂ ਤੋਂ ਮੁਆਫੀ ਮੰਗਣ ਦੀ ਅਪੀਲ ਕਰਦੀ ਹੈ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ, ਭਾਈ ਸੁਰਿੰਦਰ ਸਿੰਘ ਆਦਮਪੁਰ ਤੇ ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਆਦਿ ਆਗੂ ਹਾਜਰ ਸਨ।


