ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਇਸ ਵਾਰ ਵੀ ਮਘਰ ਦੇ ਸ਼ੁਭ ਦਿਹਾੜੇ ਮਸਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਗੁਰੂਦੁਆਰਾ ਸੰੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਜਿਥੇ ਪਵਿੱਤਰ ਸਰੋਵਰ ਦੇ ਇਸ਼ਨਾਨ ਕੀਤੇ, ਉਥੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ, ਸਮੂਹ ਸੰਗਤਾਂ ਦੀਆਂ ਹਰ ਤਰ੍ਹਾਂ ਦੀਆਂ ਅਰਦਾਸਾਂ ਸ਼ੀਰੀਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਕੀਤੀਆਂ ਗਈਆਂ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਨ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਦਸਿਆ ਕਿ ਮਘਰ ਦੀ ਮਸਿਆ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰੂਦੁਆਰਾ ਸਾਹਿਬ ਵਿਖੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਭਾਈ ਹਰਜਿੰਦਰ ਸਿੰਘ ਜੀ ਦੇ ਹਜ਼ੂਰੀ ਕੀਰਤਨੀ ਜਥੇ ਦੇ ਸ਼ਬਦ ਕੀਰਤਨ ਤੋਂ ਉਪਰੰਤ ਜ਼ਾਤੀ ਕੇ ਭੰਡਾਲ ਦੇ ਕਵੀਸ਼ਰੀ ਜਥੇ ਵਲੋਂ ਖਾਲਸਾਈ ਜੰਗੀ ਵਾਰਾਂ ਦੇ ਨਾਲ ਨਾਲ ਉਚ ਕੋਟੀ ਦੇ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਭਰਕੇ ਆਈਆਂ ਸ਼ਰਧਾਵਾਨ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਸਿੱਖੀ ਦੇ ਵਿਸ਼ਾਲ ਸਮੁੰਦਰ, ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਸਮੂਹ ਧਾਰਮਿਕ ਬੁਲਾਰਿਆਂ ਦਾ ਬਾਬਾ ਪਰਮਜੀਤ ਸਿੰਘ ਰਮੀਦੀ , ਪ੍ਰਧਾਨ ਕਸ਼ਮੀਰ ਸਿੰਘ ਰਮੀਦੀ ਅਤੇ ਸੈਕਟਰੀ ਕੇਵਲ ਸਿੰਘ ਰਮੀਦੀ ਵਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਪੰਗਤ ਵਿੱਚ ਬਠਾ ਕੇ ਅਤੁਟ ਵਰਤਾਏ ਗਏ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ , ਪ੍ਰਧਾਨ ਕਸ਼ਮੀਰ ਸਿੰਘ ਰਮੀਦੀ, ਪਰਮਜੀਤ ਸਿੰਘ ਰਮੀਦੀ, ਮੁੱਖ ਪ੍ਰਬੰਧਕ ਬਾਬਾ ਪਰਮਜੀਤ ਸਿੰਘ ਰਮੀਦੀ ,ਸੈਕਟਰੀ ਕੇਵਲ ਸਿੰਘ ਰਮੀਦੀ , ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਤੋਂ ਇਲਾਵਾ ਕਈ ਧਾਰਮਿਕ ਸਿਆਸੀ ਅਤੇ ਸਮਾਜਿਕ ਮੋਹਤਬਰ ਆਗੂ ਅਤੇ ਸੰਤਾ ਸਮੇਤ ਹਜ਼ਾਰਾਂ ਸੰਗਤਾਂ ਨੇ ਮੱਸਿਆ ਦੇ ਸ਼ੁਭ ਦਿਹਾੜੇ ਤੇ ਹਾਜ਼ਰੀਆਂ ਭਰ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆ।


