ਗੁਰਦਾਸਪੁਰ, 20 ਜਨਵਰੀ (ਸਰਬਜੀਤ ਸਿੰਘ)– ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਸਾਹਿਬ ਅੱਜ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੇ ਅਤੇ ਪੰਥਕ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕੀਤੀਆਂ ਜਾ ਰਹੀਆਂ ਸਰਗਰਮੀਆਂ ਨੂੰ ਰੋਕਣ ਲਈ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ,ਹੁਣ ਜਥੇਦਾਰ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਪ੍ਰਧਾਨ ਝੀਂਡਾ ਸਾਹਿਬ ਤੇ ਕੀ ਐਕਸ਼ਨ ਲੈਂਦੇ ਹਨ ਪਰ ਇਸ ਸਕਾਇਤ ਨਾਲ ਭਾਈ ਬਲਜੀਤ ਸਿੰਘ ਦਾਦੂਵਾਲ ਦੀਆਂ ਮੁਸਕਲਾਂ ਵਿਚ ਹੋਰ ਵਾਧਾ ਹੋ ਸਕਦਾ ਹੈ ਕਿਉਂਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਉਹਨਾਂ ਨੂੰ ਹਟਾ ਦਿੱਤਾ ਗਿਆ ਅਤੇ ਵੱਡੇ ਫੈਸਲੇ ਰਾਹੀਂ ਉਹਨਾਂ ਦੇ ਕੀਰਤਨ ਦੀਵਾਨਾਂ ਤੇ ਵੀ ਪਾਬੰਦੀ ਲਾ ਦਿੱਤੀ ਗਈ ਸੀ ਅਤੇ ਇਸ ਪਾਬੰਦੀ ਦੇ ਬਾਵਜੂਦ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਆਪਣੀਆਂ ਧਾਰਮਿਕ ਸਰਗਰਮੀਆਂ ਜਾਰੀ ਰੱਖੀਆਂ ਹੋਈਆਂ ਹਨ ਜਿਸ ਤੋਂ ਦੁਖੀ ਹੋ ਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਸਾਹਿਬ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਪੱਤਰ ਸੌਪ ਕੇ ਭਾਈ ਬਲਜੀਤ ਸਿੰਘ ਦਾਦੂਵਾਲ ਦੀਆਂ ਧਾਰਮਿਕ ਸਰਗਰਮੀਆਂ ਤੇ ਰੋਕ ਲਾਉਣ ਦੀ ਮੰਗ ਕੀਤੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਸਾਹਿਬ ਵੱਲੋਂ ਲੈ ਸਟੈਂਡ ਦੀ ਪੂਰਨ ਹਮਾਇਤ ਕਰਦੀ ਹੋਈ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੀ ਹੈ ਕਿ ਝੀਂਡਾ ਸਾਹਿਬ ਵੱਲੋਂ ਦਿੱਤੇ ਬੇਨਤੀ ਪੱਤਰ ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਕਿਉਂਕਿ ਕਿ ਧਾਰਮਿਕ ਮਾਮਲਾ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਵੱਲੋਂ ਭਾਈ ਬਲਜੀਤ ਸਿੰਘ ਦਾਦੂਵਾਲ ਵਿਰੁੱਧ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸੌਂਪੇ ਬੇਨਤੀ ਪੱਤਰ ਦੀ ਹਮਾਇਤ ਅਤੇ ਜਥੇਦਾਰ ਸਾਹਿਬ ਨੂੰ ਬੇਨਤੀ ਪੱਤਰ ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤਾ, ਭਾਈ ਖਾਲਸਾ ਨੇ ਸਪਸ਼ਟ ਕੀਤਾ ਜਦੋਂ ਤੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਦਾਲਤੀ ਹੁਕਮਾਂ ਨਾਲ ਹੋਂਦ ਵਿੱਚ ਆਈ ਉਦੋਂ ਤੋਂ ਹੀ ਇਹ ਵੱਡੇ ਵਿਵਾਦਾਂ ਵਿੱਚ ਘਿਰੀ ਰਹੀ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਆਪਣੀ ਸਰਗਰਮ ਭੂਮਿਕਾ ਨਿਭਾਉਂਦੇ ਰਹੇ ਪਰ ਹੁਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਸਾਹਿਬ ਇਸ ਦਾ ਮੁੱਖ ਕਾਰਨ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੱਸ ਰਹੇ ਹਨ, ਭਾਈ ਖਾਲਸਾ ਨੇ ਕਿਹਾ ਝੀਂਡਾ ਸਾਹਿਬ ਨੇ (ਉਹਨਾਂ) ਪੱਤਰ ਵਿੱਚ ਲਿਖਿਆ ਕਿ ਉਹਨਾਂ ਨੇ ਦਾਦੂਵਾਲ ਦੇ ਬੈਕ ਗਰਾਊਂਡ ਅਤੇ ਧਰਮ ਪ੍ਰਚਾਰ ਦੇ ਨਾਂ ਤੇ ਕਰੌੜਾਂ ਰੁਪਏ ਦੇ ਕੀਤੇ ਘਪਲੇ ਸਬੰਧੀ ਸਬੂਤਾਂ ਸਮੇਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੱਤਰ ਸੌਂਪਿਆ ਤੇ ਮੰਗ ਕੀਤੀ ਕਿ ਕਾਰਵਾਈ ਕੀਤੀ ਜਾਵੇ ਇਹ ਤਾਂ ਸਮੇਂ ਦੀ ਕੁੱਖ ‘ਚ ਹੈ ਕਿ ਜਥੇਦਾਰ ਸਾਹਿਬ ਪ੍ਰਧਾਨ ਦੇ ਸੌਂਪੇ ਪੱਤਰ ਕੀ ਐਕਸ਼ਨ ਲੈਂਦੇ ਹਨ ਪਰ ਭਾਈ ਬਲਜੀਤ ਸਿੰਘ ਦਾਦੂਵਾਲ ਦੀਆਂ ਮੁਸਕਲਾਂ ‘ਚ ਵਾਧਾ ਹੋਣ ਦੀ ਸੰਭਾਵਨਾ ਨੂੰ ਰੱਦ ਨਹੀਂ ਕੀਤਾ ਜਾ ਸਕਦਾ ।


