ਗੁਰਦਾਸਪੁਰ, 21 ਜਨਵਰੀ (ਸਰਬਜੀਤ ਸਿੰਘ)– ਗੁਰਬਾਣੀ ਬੇਅਬਦੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਕਿਉਂਕਿ ਕਾਨੂੰਨੀ ਪ੍ਰਕਿਰਿਆ ਦੀ ਢਿੱਲ ਮੱਠ ਕਰਕੇ ਦੋਸ਼ੀ ਬਚ ਜਾਂਦੇ ਹਨ ਜਿਸ ਦੇ ਸਿੱਟੇ ਵਜੋਂ ਇਹ ਘਟਨਾਵਾਂ ਬੰਦ ਹੀ ਨਹੀਂ ਹੋ ਰਹੀਆਂ ਬੀਤੇ ਦਿਨੀਂ ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਘਟਨਾ ਦੀ ਜਾਣਕਾਰੀ ਪ੍ਰਾਪਤ ਹੋਈ ਹੈ ਅਤੇ ਇਸ ਸਬੰਧੀ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਇਸ ਘਟਨਾ ਸਬੰਧੀ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਗੁਰੂ ਘਰ ਦੇ ਪ੍ਰਬੰਧਾਂ ਸਬੰਧੀ ਬਰੀਕੀ ਨਾਲ ਜਾਂਚ ਪੜਤਾਲ ਕਰਕੇ ਰੀਪੋਰਟ ਅਕਾਲ ਤਖ਼ਤ ਸਾਹਿਬ ਨੂੰ ਸੌਪਣ, ਇਸ ਸਬੰਧੀ ਸਿਖ ਜਥੇਬੰਦੀਆਂ ਦੇ ਆਗੂ ਵੀ ਪਹੁੰਚੇ ਹੋਏ ਅਤੇ ਡੀ ਐਸ ਪੀ ਆਪਣੀ ਟੀਮ ਨਾਲ ਪਹੁੰਚੇ ਹੋਏ ਹਨ, ਇਸ ਘਟਨਾ ਨੇ ਸਿੱਖ ਧਰਮੀਆਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ ਅਤੇ ਉਹ ਮੰਗ ਕਰ ਰਹੇ ਹਨ ਇਸ ਘਟਨਾ ਦੇ ਜੁਮੇਵਾਰ ਦੋਸ਼ੀ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੀ ਹੈ ਕਿ ਗੁਰਬਾਣੀ ਬੇਅਦਬੀ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਲੰਧਰ ਪਿੰਡ ਮਾਹਲਾ ਦੇ ਗੁਰਦੁਆਰਾ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਬਦੀ ਵਾਲੀ ਘਟਨਾ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸਖ਼ਤ ਨੋਟਿਸ ਲੈਂਦਿਆਂ ਜਿਥੇ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀ ਨੂੰ ਜਲਦੀ ਕਾਬੂ ਕਰਨ ਲਈ ਆਦੇਸ਼ ਜਾਰੀ ਕੀਤੇ ਹਨ ਦੂਸਰੇ ਪਾਸੇ ਉਹਨਾਂ ਤਖ਼ਤ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਦੀ ਡਿਊਟੀ ਲਾਈ ਹੈ ਕਿ ਉਹ ਇਸ ਘਟਨਾ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮੇਟੀ ਦੇ ਪ੍ਰਬੰਧਾ ਅਤੇ ਘਟਨਾ ਦੀ ਜਾਂਚ ਪੜਤਾਲ ਕਰਕੇ ਅਕਾਲਤਖਤ ਸਾਹਿਬ ਵਿਖੇ ਰੀਪੋਰਟ ਪੇਸ਼ ਕਰਨ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਗੁਰਦੁਆਰਾ ਸਾਹਿਬ ਵਿਖੇ ਸੀ ਸੀ ਟੀ ਵੀ ਕੈਮਰੇ ਲੱਗੇ ਹੋਣ ਦੇ ਬਾਵਜੂਦ ਘਟਨਾ ਮੌਕੇ ਉਨ੍ਹਾਂ ਦਾ ਬੰਦ ਪਾਏ ਜਾਣਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ ਇਸ ਕਰਕੇ ਇਹ ਘਟਨਾ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ, ਭਾਈ ਖਾਲਸਾ ਨੇ ਕਿਹਾ ਘਟਨਾ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਦੇ ਛੇ ਅੰਗ ਗੁਰਦੁਆਰੇ ਦੇ ਬਾਹਰ ਖਿਲਰੇ ਹੋਏ ਪਾਏ ਗਏ, ਇਸ ਘਟਨਾ ਕਰਕੇ ਸਥਾਨਕ ਲੋਕਾਂ ਵਿੱਚ ਦਾਹਿਸਤ ਦਾ ਮਹੌਲ ਪਾਇਆ ਜਾ ਰਿਹਾ ਹੈ ਅਤੇ ਭਾਰੀ ਫੋਰਸ ਵੀ ਤਾਇਨਾਤ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਗੁਰਬਾਣੀ ਬੇਅਦਬੀ ਦੀ ਘਟਨਾ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੋਈ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕਰਦੀ ਹੈ, ਉਥੇ ਸਰਕਾਰ ਤੋਂ ਮੰਗ ਕਰਦੀ ਹੈ ਗੁਰਬਾਣੀ ਬੇਅਦਬੀ ਦੋਸ਼ੀਆਂ ਵਾਸਤੇ ਸਪੈਸ਼ਲ ਕਾਨੂੰਨ ਲਿਆਂਦਾ ਜਾਵੇ ਤਾਂ ਕਿ ਅਜਿਹੇ ਵਿਅਕਤੀ ਜੇਲ੍ਹ ਤੋਂ ਬਾਹਰ ਨਾਂ ਆ ਸਕਣ ਕਿਉਂਕਿ ਗੁਰਬਾਣੀ ਬੇਅਦਬੀ ਦਾ ਵਿਸ਼ਾ ਸਿਖਾਂ ਨੂੰ ਵੱਡੀ ਚੁਣੌਤੀ ਬਣ ਚੁੱਕਾ ਹੈ ।


