ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ)— ਪੰਜਾਬ ਦੇ ਸਕੂਲਾਂ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਦੀਆਂ ਧਮਕੀਆਂ ਮਿਲਣੀਆਂ ਲਗਾਤਾਰ ਜਾਰੀ ਹਨ ਇਹ ਧਮਕੀਆਂ ਅੰਮ੍ਰਿਤਸਰ ਤੋਂ ਜ਼ਿਲੇ ਦੇ ਸਕੂਲਾਂ ਤੋਂ ਇਲਾਵਾ ਕਈ ਹੋਰ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਤੋਂ ਬਾਅਦ ਹੁਣ ਗੁਰਦਾਸਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਪ੍ਰਾਪਤ ਹੋਈਆਂ ਹਨ ਜਿਸ ਦੇ ਸਿੱਟੇ ਵਜੋਂ ਇਨ੍ਹਾਂ ਸਕੂਲਾਂ ਵਿਚ ਛੁਟੀਆਂ ਕਰ ਦਿੱਤੀਆਂ ਗਈਆਂ ਹਨ ਅਤੇ ਸੁਰੱਖਿਆ ਦਸਤੇ ਜਾਚ ਪੜਤਾਲ ਵਿੱਚ ਲੱਗ ਗਏ ਹਨ, ਇਨ੍ਹਾਂ ਧਮਕੀਆਂ ਕਰਕੇ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲੀ ਬੱਚਿਆਂ ਦੇ ਮਾਪੇ ਪੂਰੀ ਤਰ੍ਹਾਂ ਸਹਿਮੇ ਹੋਏ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਸਰਕਾਰ ਅਜਿਹੇ ਲੋਕਾਂ ਤੇ ਸਖ਼ਤ ਕਾਨੂੰਨੀ ਸ਼ਿਕੰਜਾ ਕੱਸਣ ਦੀ ਲੋੜ ਤੇ ਜ਼ੋਰ ਦੇਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲਾਂ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ ਤੇ ਗਹਿਰੀ ਚਿੰਤਾ ਅਤੇ ਸਰਕਾਰ ਨੂੰ ਅਜਿਹੇ ਦਾਹਿਸਤਗਰਦ ਸਮਾਜ ਵਿਰੋਧੀ ਅਨਸਰਾਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਸਕੂਲਾਂ ਵਿੱਚ ਅਜਿਹੀਆਂ ਧਮਕੀਆਂ ਮਿਲਣ ਕਰਕੇ ਜਿਥੇ ਸਕੂਲਾਂ ਵਿੱਚ ਪੜ੍ਹਨ ਵਾਲਿਆਂ ਦੇ ਮਾਪੇ,ਸਥਾਨਕ ਸਕੂਲਾਂ ਦੇ ਅਧਿਆਪਕੀ ਸਟਾਫ ਅਤੇ ਲੋਕਾਂ ਵਿਚ ਦਾਹਿਸਤ ਦਾ ਮਹੌਲ ਪਾਇਆ ਜਾ ਰਿਹਾ ਹੈ ਅਤੇ ਉਹ ਮੰਗ ਕਰ ਰਹੇ ਹਨ ਕਿ ਸਕੂਲਾਂ ਨੂੰ ਬੰਬ ਧਮਾਕਿਆਂ ਨਾਲ ਉਡਾਉਣ ਵਾਲੇ ਸਮਾਜ਼ ਵਿਰੋਧੀ ਅਨਸਰਾਂ ਨੂੰ ਜਲਦੀ ਕਾਬੂ ਕੀਤਾ ਜਾਵੇ ਕਿਉਂਕਿ ਇਹ ਮਾਮਲਾ ਬੱਚਿਆਂ ਦੇ ਵਿਦਿਆ ਭਵਿੱਖ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਨੂੰ ਪਹਿਲ ਦੇ ਆਧਾਰ ਤੇ ਇਸ ਮਸਲੇ ਦਾ ਪੱਕਾ ਹੱਲ ਲੱਭਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ।


