ਗੁਰਦਾਸਪੁਰ, 27 ਨਵੰਬਰ (ਸਰਬਜੀਤ ਸਿੰਘ)–ਲੰਮੇ ਸਮੇਂ ਤੋਂ ਕਿਸਾਨ ਮੋਰਚੇ ਦੇ ਆਗੂ ਸਰਕਾਰ ਵਿਰੁੱਧ ਮੋਰਚਾ ਲਾਉਣ ਸਮੇਂ ਰੇਲਾਂ ਰੋਕਣ ਜਾਂ ਸੜਕਾਂ ਜਾਮ ਕਰਕੇ ਨਿੱਤ ਦੇ ਕਾਰੋਬਾਰੀ ਮੁਲਾਜ਼ਮਾਂ ਗਰੀਬ ਮਜ਼ਦੂਰਾ ਤੇ ਹੋਰ ਲੋਕਾਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸਾਨ ਕਰ ਰਹੇ ਹਨ ਅਤੇ ਲੋਕ ਹੁਣ ਇਸ ਰੁਝਾਨ ਨੂੰ ਬੰਦ ਕਰਕੇ ਕਿਸੇ ਉਸਾਰੂ ਢੰਗ ਤਰੀਕੇ ਨਾਲ ਕਿਸਾਨਾਂ ਨੂੰ ਸਰਕਾਰ ਵਿਰੁੱਧ ਮੋਰਚਾ ਲਾਉਣ ਦੀ ਮੰਗ ਕਰ ਰਹੇ ਹਨ, ਜਿਸ ਨਾਲ ਆਮ ਪਬਲਿਕ ਨੂੰ ਕੋਈ ਪ੍ਰੇਸ਼ਾਨੀ ਨਾਂ ਆਵੇ ਅਤੇ ਆਮ ਜਨਤਾ ਵੀ ਕਿਸਾਨਾਂ ਦੀ ਹਮਾਇਤੀ ਬਣ ਸਕੇ ।ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕਰਦੀ ਹੈ ਉਹ ਭਵਿੱਖ ਵਿਚ ਸਰਕਾਰ ਵਿਰੁੱਧ ਮੋਰਚਾ ਲਾਉਣ ਸਮੇਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਰੁਝਾਨ ਨੂੰ ਛੱਡ ਕੇ ਮੁਖ ਮੰਤਰੀ ਅਤੇ ਮੰਤਰੀਆਂ ਦੀਆਂ ਕੋਠੀਆਂ ਘੇਰਨ, ਤਾਂ ਕਿ ਲੋਕਾਂ ਦੀ ਹਮਾਇਤ ਪ੍ਰਾਪਤ ਕੀਤੀ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ੩੦ ਨਵੰਬਰ ਤੋਂ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵਲੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦੇ ਕੀਤੇ ਐਲਾਨ ਦੀ ਹਮਾਇਤ ਅਤੇ ਭਵਿੱਖ ਵਿੱਚ ਸਰਕਾਰ ਵਿਰੁੱਧ ਮੋਰਚਾ ਲਾਉਣ ਸਮੇਂ ਰੇਲਾਂ ਰੋਕਣ ਤੇ ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਲੋਕ ਵਿਰੋਧੀ ਰੁਝਾਨ ਨੂੰ ਛੱਡ ਕੇ ਕੋਈ ਉਸਾਰੂ ਤਰੀਕਾ ਅਪਨਾਉਣ ਦੀ ਬੇਨਤੀ ਦੇ ਨਾਲ ਨਾਲ ਸਰਕਾਰ ਤੋਂ ਕਿਸਾਨਾਂ ਨਾਲ ਦਿੱਲੀ ਸਮਝੌਤੇ ਸਮੇਂ ਕੀਤੇ ਵਾਅਦੇ ਤੁਰੰਤ ਪੂਰੇ ਕਰਨ ਦੀ ਮੰਗ ਕਰਦਿਆਂ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ। ਉਹਨਾਂ ( ਭਾਈ ਖਾਲਸਾ) ਨੇ ਸਪਸ਼ਟ ਕੀਤਾ ਕਿ ਕਿਸਾਨਾਂ ਵਲੋਂ ਇਸ ਤੋਂ ਪਹਿਲਾਂ ਸਰਕਾਰ ਵਿਰੁੱਧ ਲਾਏ ਗਏ ਕਈ ਮੋਰਚਿਆਂ ਵਿੱਚ ਆਮ ਕਾਰੋਬਾਰੀ ਮੁਲਾਜ਼ਮਾਂ ਅਤੇ ਗਰੀਬ ਮਜ਼ਦੂਰਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਇਸੇ ਹੀ ਕਰਕੇ ਲੋਕ ਹੁਣ ਕਿਸਾਨਾਂ ਤੋਂ ਇਹ ਮੰਗ ਕਰ ਰਹੇ ਹਨ ,ਕਿ ਸਰਕਾਰ ਵਿਰੁੱਧ ਮੋਰਚਾ ਲਾਉਣ ਸਮੇਂ ਆਮ ਪਬਲਿਕ ਦੇ ਹਿਤਾਂ ਨੂੰ ਮੁੱਖ ਰੱਖਿਆ ਜਾਵੇ, ਤਾਂ ਕਿ ਹਰਵਰਗ ਦੀ ਹਮਾਇਤ ਪ੍ਰਾਪਤ ਕੀਤੀ ਜਾ ਸਕੇ। ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਵਲੋਂ ੩੦ ਨਵੰਬਰ ਤੋਂ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦੀ ਹਮਾਇਤ ਕਰਦੀ ਹੈ, ਉਥੇ ਕਿਸਾਨ ਮੋਰਚਾ ਦੇ ਆਗੂਆਂ ਨੂੰ ਅਪੀਲ ਕਰਦੀ ਹੈ, ਕਿ ਉਹ ਭਵਿੱਖ ਵਿੱਚ ਸਰਕਾਰ ਵਿਰੁੱਧ ਮੋਰਚਾ ਲਾਉਣ ਸਮੇਂ ਜਨਤਾ ਦੇ ਹਿੱਤਾਂ ਨੂੰ ਮੁੱਖ ਰੱਖਣ ਦੇ ਨਾਲ ਨਾਲ ਸਰਕਾਰ ਤੋਂ ਮੰਗ ਕਰਦੀ ਹੈ, ਕਿ ਉਹ ਦਿੱਲੀ ਮੋਰਚੇ ਸਮੇਂ ਕਿਸਾਨਾਂ ਨਾਲ ਹੋਏ ਸਮਝੌਤੇ ਤਹਿਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਕਿਸਾਨਾਂ ਨੂੰ ਮੋਰਚਾ ਲਾਉਣ ਦੀ ਜ਼ਰੂਰਤ ਨਾਂ ਪਵੇ। ਇਸ ਵਕਤ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਭਾਈ ਬਲਵਿੰਦਰ ਸਿੰਘ, ਭਾਈ ਕੇਵਲ ਸਿੰਘ ਬਾਬਾ ਬਕਾਲਾ , ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਮਨਜਿੰਦਰ ਸਿੰਘ ਖਾਲਸਾ ਕਮਾਲਕੇ ਭਾਈ ਸਵਰਨਜੀਤ ਸਿੰਘ ਮਾਨੋਕੇ ਆਦਿ ਆਗੂ ਹਾਜ਼ਰ ਸਨ।