ਸਰਹਿੰਦ ਗੁਰਦਾਸਪੁਰ, 24 ਜਨਵਰੀ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਫੈਡਰੇਸ਼ਨ ਖਾਲਸਾ ਨੇ ਸਰਹਿੰਦ ਰੇਲਵੇ ਸਟੇਸ਼ਨ ਤੋਂ ਲੁਧਿਆਣਾ ਵਾਲੇ ਪਾਸੇ ਪਟੜੀ ਆਰ ਡੀ ਐਕਸ ਨਾਲ ਹੋਏ ਧਮਾਕੇ ਦੀ ਜਾਂਚ ਉੱਚ ਪੱਧਰੀ ਕਰਵਾਉਣ ਦੀ ਮੰਗ ਕੀਤੀ ਹੈ ਫਿਲਹਾਲ ਡੀ ਆਈ ਜੀ ਨਾਨਕ ਸਿੰਘ ਨੇ ਇਸ ਧਮਾਕੇ ਸਬੰਧੀ ਅੱਤਵਾਦੀ ਹਮਲੇ ਤੋਂ ਇਨਕਾਰ ਕੀਤਾ, ਧਮਾਕਾ ਇੰਨਾ ਜਬਰਦਸਤ ਅਤੇ ਸ਼ਕਤੀਸ਼ਾਲੀ ਕਿ ਉਸ ਨੇ ਜਾ ਰਹੀ ਮਾਲਗੱਡੀ ਦੇ ਇੰਜਣ ਨੂੰ ਕਾਫੀ ਨੁਕਸਾਨ ਪਹੁੰਚਾਇਆ, ਭਾਵੇਂ ਕਿ ਇਸ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੱਡੀ ਦਾ ਡਰਾਈਵਰ ਜ਼ਖ਼ਮੀ ਹੋ ਗਿਆ ਧਮਾਕੇ ਕਰਕੇ ਸਥਾਨਕ ਲੋਕਾਂ ਵਿੱਚ ਕਾਫੀ ਦਾਹਿਸਤ ਪਾਈ ਜਾ ਰਹੀ ਅਤੇ ਮੰਗ ਕਰ ਰਹੇ ਹਨ ਕਿ ਧਮਾਕੇ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ ‘ਚ ਨਿੰਦਾ ਅਤੇ ਦੋਸ਼ੀਆਂ ਨੂੰ ਜਲਦੀ ਗਿਰਫ਼ਤਾਰ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਘਟਨਾ ਨੌਂ ਵਜੇ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਮੌਕੇ ਤੇ ਪਹੁੰਚੇ ਡੀ ਆਈ ਜੀ ਨਾਨਕ ਸਿੰਘ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦੀ ਗਿਰਫ਼ਤਾਰ ਕੀਤਾ ਜਾਵੇਗਾ, ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਪੁੱਛਿਆ ਕਿ ਇਸ ਹਮਲੇ ਪਿਛੇ ਅੱਤਵਾਦੀਆਂ ਦਾ ਹੱਥ ਵੀ ਹੋ ਸਕਦਾ ਹੈ ਤਾਂ ਡੀ ਆਈ ਜੀ ਨਾਨਕ ਸਿੰਘ ਸਪੱਸ਼ਟ ਕੀਤਾ, ਅਜੇ ਇਸ ਨੂੰ ਅੱਤਵਾਦੀ ਹਮਲੇ ਨਾਲ ਜੋੜਨਾ ਅਜੇ ਜਲਦੀ ਬਾਜ਼ੀ ਹੋਵੇਗੀ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਕਿ ਧਮਾਕਾ ਇੰਨਾ ਜਬਰਦਸਤ ਸੀ ਕਿ ਇਸ ਦੀਆਂ ਦੂਰ ਤੱਕ ਅਵਾਜਾ ਸੁਣੀਆਂ ਗਾਈਆਂ, ਭਾਈ ਖਾਲਸਾ ਨੇ ਦੱਸਿਆ ਇਹ ਧਮਾਕਾ ਸਰਹਿੰਦ ਰੇਲਵੇ ਸਟੇਸ਼ਨ ਤੋਂ ਤਿੰਨ ਚਾਰ ਕਿਲੋਮੀਟਰ ਦੂਰ ਲੁਧਿਆਣਾ ਵਾਲੇ ਪਾਸੇ ਹੋਇਆ ਅਗਰ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਲਾਗੇ ਹੁੰਦਾ ਤਾਂ ਕਾਫੀ ਮਨੁੱਖੀ ਜਾਨਾਂ ਦੀ ਜਾਨ ਜਾ ਸਕਦੀ ਹੈ, ਭਾਈ ਖਾਲਸਾ ਨੇ ਇਸ ਧਮਾਕੇ ਕਰਕੇ ਸਥਾਨਕ ਲੋਕਾਂ ਵਿੱਚ ਕਾਫੀ ਦਾਹਿਸਤ ਪਾਈਂ ਜਾ ਰਹੀ ਹੈ ਅਤੇ ਉਹ ਉਹ ਮੰਗ ਕਰ ਰਹੇ ਹਨ ਕਿ ਸਰਕਾਰ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰੇ ਤਾਂ ਕਿ ਅੱਗੇ ਤੋਂ ਅਜਿਹੇ ਧਮਾਕੇ ਕਰਨ ਦੀ ਕਿਸੇ ਦੀ ਜੁਰਅਤ ਨਾ ਹੋ ਸਕੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਧਮਾਕੇ ਦੀ ਜ਼ੋਰਦਾਰ ਸ਼ਬਦਾਂ ‘ਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਰਾਜ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਨਕੇਲ ਪਾਈ ਜਾਏ ਤਾਂ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਿਆ ਜਾ ਸਕੇ।


