ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)–ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਤੇ ਭਾਰਤ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੰਗ ਕੀਤੀ ਹੈ ਕਿ 1 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਯੰਤੀ ਮੌਕੇ ਜਨਤਕ ਛੁੱਟੀ ਦਾ ਐਲਾਨ ਕੀਤਾ ਜਾਏ, ਕਿਉਂਕਿ ਇਸ ਦਿਨ ਸੰਸਦ ਦਾ ਇਜਲਾਸ ਹੋਣ ਜਾ ਰਿਹਾ ਹੈ ਅਤੇ ਸਮੂਹ ਸੰਸਦ ਮੈਂਬਰਾਂ ਨੂੰ ਇਸ ਵਿੱਚ ਹਾਜ਼ਰੀ ਲਵਾਉਣੀ ਪਵੇਗੀ ਅਤੇ ਉਹ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਤੋਂ ਵਾਂਝੇ ਰਹਿ ਜਾਣਗੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਵੱਲੋਂ ਕੀਤੀ ਮੰਗ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਕਦਮ ਮੰਨਦੀ ਹੋਈ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ 1 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਯੰਤੀ ਮੌਕੇ ਜਨਤਕ ਛੁੱਟੀ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਸਮੂਹ ਸੰਸਦ ਮੈਂਬਰਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਅੰਤੀ ਦੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਸਕੇ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਅਤੇ ਜਥੇਬੰਦੀ ਦੇ ਰਾਜਸੀ ਸਲਾਹਕਾਰ ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ ਨੇ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ 1 ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਯੰਤੀ ਮੌਕੇ ਜਨਤਕ ਛੁੱਟੀ ਦਾ ਐਲਾਨ ਕਰਨ ਵਾਲੀ ਮੰਗ ਦੀ ਪੂਰਨ ਹਮਾਇਤ ਅਤੇ ਸਰਕਾਰ ਨੂੰ 1 ਫਰਵਰੀ ਤੇ ਜਨਤਕ ਛੁੱਟੀ ਦਾ ਐਲਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਅਜਿਹਾ ਕਰਨ ਨਾਲ ਵੱਖ ਵੱਖ ਸੰਸਦ ਮੈਂਬਰਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਅੰਤੀ ਦੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਸਕੇਗਾ,ਭਾਈ ਖਾਲਸਾ ਤੇ ਭਾਈ ਜਗਰਾਓ ਨੇ ਸਪੱਸ਼ਟ ਕੀਤਾ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗ ਰਿਹਾ ਹੈ ਕਿ ਜ਼ਿਲ੍ਹਾ ਸੰਗਰੂਰ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਸੰਤ ਮਹਾਂਪੁਰਸ਼ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਦੀ ਬਰਸੀ ਤੇ ਜਨਤਕ ਛੁੱਟੀ ਦਾ ਐਲਾਨ ਕਰ ਚੁੱਕੀ ਹੈ,ਜੋ ਸਰਕਾਰ ਦਾ ਵਧੀਆ ਫੈਸਲਾ ਹੈ ਅਤੇ ਅਸੀਂ ਇਸ ਦਾ ਸਵਾਗਤ ਕਰਦੇ ਹਾਂ, ਭਾਈ ਖਾਲਸਾ ਨੇ ਕਿਹਾ ਗੁਰੂ ਰਵਿਦਾਸ ਮਹਾਰਾਜ ਜੀ ! ਜਿੰਨਾ ਦੀ ਬੇਅੰਤ ਰੱਬੀ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ ਅਤੇ ਹਰ ਪ੍ਰਾਣੀ ਇਸ ਗੁਰਬਾਣੀ ਨੂੰ ਪੜਦਾ ਵਿਚਾਰਦਾ ਅਤੇ ਉਹਨਾਂ ਦੇ ਗੁਰਬਾਣੀ ਉਪਦੇਸ ਮੁਤਾਬਿਕ ਆਪਣੇ ਸੰਸਾਰਕ ਜੀਵਨ ਨੂੰ ਢਾਲਣਾ ਦੀ ਕੋਸ਼ਿਸ਼ ਕਰਦਾ ਹੈਂ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿ ਅਗਰ ਸੰਤ ਮਹਾਂਪੁਰਸ਼ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਜੀ ਦੀ ਬਰਸੀ ਮੌਕੇ ਸਰਕਾਰ ਛੁੱਟੀ ਦਾ ਐਲਾਨ ਕਰ ਸਕਦੀ ਹੈ ਤਾਂ ਫਿਰ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਯੰਤੀ ਮੌਕੇ 1 ਫਰਵਰੀ ਨੂੰ ਛੁੱਟੀ ਕਰਨ ਦਾ ਐਲਾਨ ਕਰਨ ਵਿੱਚ ਕਿਉਂ ਢਿੱਲ ਮੱਠ ਕਰ ਰਹੀ ਹੈ ? ਭਾਈ ਖਾਲਸਾ ਨੇ ਕਿਹਾ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸੰਤ ਮਹਾਂਪੁਰਸ਼ ਸੰਤ ਬਾਬਾ ਅਤਰ ਸਿੰਘ ਜੀ ਦੀ ਬਰਸੀ ਮੌਕੇ ਸਰਕਾਰ ਵੱਲੋਂ ਜਨਤਕ ਛੁੱਟੀ ਕਰਨ ਵਾਲੇ ਐਲਾਨ ਦੀ ਸ਼ਲਾਘਾ ਕਰਦੀ ਹੈ, ਉਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ 1ਫਰਵਰੀ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੈਯੰਤੀ ਮੌਕੇ ਜਨਤਕ ਛੁੱਟੀ ਦਾ ਐਲਾਨ ਕਰਨ ਵਾਲੀ ਮੰਗ ਦੀ ਪੂਰਨ ਹਮਾਇਤ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਗੁਰੂ ਰਵਿਦਾਸ ਮਹਾਰਾਜ ਜੀ ਜੈਯੰਤੀ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਲੋੜ ਤੇ ਜੋਰ ਦੇਵੇ ! ਤਾਂ ਕਿ ਲੋਕਾਂ ਦੇ ਚੁਣੇ ਹੋਏ ਸਭਨਾਂ ਸੰਸਦ ਮੈਂਬਰਾਂ ਨੂੰ ਗੁਰੂ ਰਵਿਦਾਸ ਮਹਾਰਾਜ ਜੀ ਦੇ ਹੋਣ ਵਾਲੇ ਸਾਰੇ ਧਾਰਮਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਸਕੇ, ਇਸ ਮੌਕੇ ਤੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸੁਖਦੇਵ ਸਿੰਘ ਫੌਜੀ ਜਗਰਾਓਂ,ਭਾਈ ਸੁਰਿੰਦਰ ਸਿੰਘ ਆਦਮਪੁਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਜਰ ਤੋਂ ਇਲਾਵਾ ਕਈ ਹੋਰ ਕਾਰਕੁੰਨ ਹਾਜਰ ਸਨ ।।


