ਗੁਰਦਾਸਪੁਰ 30 ਜਨਵਰੀ (ਸਰਬਜੀਤ ਸਿੰਘ)- ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਦੀ ਅਗਵਾਈ ਹੇਠ ਸਥਾਨਕ ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਦੇ ਨੋਡਲ ਅਫ਼ਸਰ ਪ੍ਰਦੀਪ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਐਨ.ਕਿਓ.ਐਸ.ਐਫ਼. ਅਧੀਨ ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲੇ ਕਰਵਾਏ ਜਿਸ ਵਿੱਚ ਗਿਆਰਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਵੱਲੋਂ ਭਾਗ ਲੈਂਦੇ ਹੋਏ ਵੱਖ-ਵੱਖ ਤਰ੍ਹਾਂ ਦੇ ਤਿਆਰ ਮਾਡਲ ਪੇਸ਼ ਕੀਤੇ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਪਰਮਜੀਤ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਅਤੇ ਅਜਿਹੇ ਯਤਨ ਭਵਿੱਖ ਵਿੱਚ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ। ਜੱਜਮੈਂਟ ਦੀ ਭੂਮਿਕਾ ਗੁਰਪ੍ਰੀਤ ਸਿੰਘ ਫੰਕਸ਼ਨਲ ਮੈਨੇਜਰ ਇੰਡਸਟਰੀਅਲ ਵਿਭਾਗ ਬਟਾਲਾ, ਕਮਲਦੀਪ ਖੇਤੀਬਾੜੀ ਮਾਸਟਰ, ਲੈਕਚਰਾਰ ਰਾਮਪਾਲ ਵੱਲੋਂ ਜੱਜਮੈਂਟ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਡੀ.ਈ.ਓ. ਸ਼੍ਰੀਮਤੀ ਪਰਮਜੀਤ ਵੱਲੋਂ ਸਨਮਾਨ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅਨਿਲ ਭੱਲਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ, ਸੁਪਰਡੈਂਟ ਪ੍ਰਬੋਧ ਕੁਮਾਰ , ਸਰਬਜੀਤ ਸਿੰਘ , ਮਲਕਿੰਦਰ ਸਿੰਘ, ਡੀ.ਆਰ. ਸੀ. ਸੈਕੰ ਅਸ਼ੋਕ ਕੁਮਾਰ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ, ਜਸਬੀਰ ਲਾਲ, ਸੁਮਿਤ ਕੁਮਾਰ, ਇਕਬਾਲ ਸਿੰਘ ਸਮਰਾ, ਰਾਹੁਲ ਲੂਣਾ , ਸਟੈਨੋ ਅਮਨ ਗੁਪਤਾ, ਰਜਿੰਦਰ ਸ਼ਰਮਾ , ਆਦਿ ਹਾਜ਼ਰ ਸਨ।


