ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ

ਗੁਰਦਾਸਪੁਰ

ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ ਸਮਾਗਮ

ਗੁਰਦਾਸਪੁਰ, 30 ਜਨਵਰੀ (ਸਰਬਜੀਤ ਸਿੰਘ)– ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਜ਼ਿਲ੍ਹਾ ਪੱਧਰ ‘ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਆਦਿਤਿਆ ਗੁਪਤਾ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ ਗਏ ਹਨ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨਾਂ ਕਿਹਾ ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਬਣਦੀ ਜਿੰਮੇਵਾਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਈਏ ਅਤੇ ਆਪਸੀ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਲਈ ਆਪਣਾ ਬਣਦਾ ਯੋਗਦਾਨ ਪਾਈਏ।

ਉਨਾਂ ਅੱਗੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ ਅਤੇ ਸਾਨੂੰ ਉਨਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ। ਉਨਾਂ ਨੇ ਅਹਿੰਸਾ ਦਾ ਉਪਦੇਸ਼ ਦਿੱਤਾ ਤੇ ਸਾਂਝੀਵਾਲਤਾ ਅਤੇ ਅਮਨ-ਸਾਂਤੀ ਲਈ ਆਪਣਾ ਬਲੀਦਾਨ ਦਿੱਤਾ, ਜੋ ਸਾਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਉਨਾਂ ਕਿਹਾ ਕਿ ਅੱਜ ਦੇ ਦਿਨ ਸਾਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀ ਸ਼ਹੀਦਾਂ ਵਲੋਂ ਸੰਜੋਏ ਸੁਪਨੇ ਸਾਕਾਰ ਕਰੀਏ ਅਤੇ ਦੇਸ਼ ਦੀ ਮਜ਼ਬੂਤੀ ਲਈ ਅੱਗੇ ਆਈਏ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ ਤੇ ਸਾਇਰਨ ਵਜਾ ਕੇ 2 ਮਿੰਟ ਦਾ ਮੌਨ ਵੀ ਧਾਰਨ ਕੀਤਾ ਗਿਆ। ਸਮੂਹ ਹਾਜ਼ਰੀਨ ਵਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਤਸਵੀਰ ‘ਤੇ ਫੁੱਲ ਅਰਪਨ ਕਰਕੇ ਉਨਾਂ ਨੂੰ ਯਾਦ ਕੀਤਾ ਗਿਆ।

Leave a Reply

Your email address will not be published. Required fields are marked *