ਅੰਮ੍ਰਿਤਸਰ, ਗੁਰਦਾਸਪੁਰ, 31 ਜਨਵਰੀ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ ਦੀ ਦੇਖ ਰੇਖ ਅਤੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਵਾਈ ਤੇ ਸਮੂਹ ਇਲਾਕਾ ਸਮੇਤ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾਣ ਵਾਲੇ 261 ਵਾਂ ਸ਼ਹੀਦਾਂ ਦਿਹਾੜਾ ਤੇ 12 ਵੀ ਸਲਾਨਾ ਯਾਦ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਛਾਉਣੀ ਨਿਹੰਗ ਸਿੰਘਾਂ,ਚਾਟੀਵਿੰਡ ਲੇਹਲ ਮਾਂਗਾ ਸਰਾਏ ਮਹਿਤਾ ਰੋਡ ਅੰਮ੍ਰਿਤਸਰ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਸਮਾਗਮ ਦੀ ਆਰੰਭਤਾ 5 ਫਰਵਰੀ ਨੂੰ ਗੁਰਬਾਣੀ ਦੇ ਅਖੰਡਪਾਠ ਸਾਹਿਬ ਨਾਲ ਹੋ ਜਾਏਗੀ, ਅਤੇ 6 ਫਰਵਰੀ ਨੂੰ ਮੱਧ ਦੀ ਅਰਦਾਸ ਤੇ 7 ਫਰਵਰੀ ਨੂੰ ਰੱਖੇ ਆਖੰਡ ਪਾਠ ਸਾਹਿਬ ਦੇ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਬਾਹਰ ਸੁੰਦਰ ਪੰਡਾਲ ਵਿੱਚ ਗੁਰਮਤਿ ਸਮਾਗਮ ਦੀ ਆਰੰਭਤਾ ਹੋਵੇਗੀ ਜਿਸ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਸੰਤ ਸਮਾਜ ਨਾਲ ਸੰਬੰਧਿਤ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨ ਹਾਜ਼ਰੀ ਲਗਵਾਉਣ ਗੇ ਅਤੇ ਸ਼ਹੀਦ ਬਾਬਾ ਧੀਰ ਸਿੰਘ ਸ਼ਹੀਦ ਵੀਰ ਸਿੰਘ ਦੀਆਂ ਦੇ ਕੁਰਬਾਨੀਆਂ ਭਰੇ ਇਤਿਹਾਸ ਦੇ ਨਾਲ ਨਾਲ ਦਸਮੇਸ਼ ਤਰਨਾ ਦਲ ਦੇ ਸੱਚਖੰਡ ਮੁਖੀ ਜਥੇਦਾਰ ਬਾਬਾ ਬਲਕਾਰ ਸਿੰਘ ਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਦੇਣਗੇ, ਸਮੂਹ ਬੁਲਾਰਿਆਂ ਤੇ ਸੰਤਾਂ ਮਹਾਪੁਰਸ਼ਾਂ ਦਾ ਸਮਾਗਮ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਸਨਮਾਨਿਤ ਕਰਨਗੇ ਅਤੇ ਸ਼ਾਨਦਾਰ ਮਹੱਲਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ,ਅਨੇਕ ਪ੍ਰਕਾਰ ਦੇ ਪਦਾਰਥਾਂ ਦੇ ਲੰਗਰ ਦੇਗਾਂ ਸਰਦਾਰੀਆਂ ਅਤੁੱਟ ਵਰਤਾਏ ਜਾਣਗੇ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਸਿਆਸੀ ਤੇ ਸਮਾਜਿਕ ਆਗੂਆਂ ਦੇ ਨਾਲ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਸਾਹਿਬਾਨ ਵੀ ਪਹੁੰਚ ਰਹੇ ਹਨ, ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਕਿਹਾ ਬਾਬਾ ਮੇਜਰ ਸਿੰਘ ਸੋਢੀ ਨੇ ਦੱਸਿਆ ਸਮਾਗਮ ਦੀਆਂ ਮੁਕੰਬਲ ਤਿਆਰੀਆਂ ਹੋ ਚੁਕੀਆਂ ਹਨ, ਸੰਗਤਾਂ ਦੀ ਰਿਹਾਇਸ਼, ਪਾਰਕਿੰਗ ਤੇ ਲੰਗਰਾ ਦੇ ਪ੍ਰਬੰਧ ਕਰ ਲਏ ਗਏ ਹਨ, ਉਨ੍ਹਾਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੋ ਰੋਜ਼ਾ ਧਾਰਮਿਕ ਸਮਾਗਮ ਦੀ ਹਾਜ਼ਰੀ ਭਰਨ ਲਈ ਆਪਣੇ ਦੋਸਤਾਂ ਮਿੱਤਰਾਂ ਸਕੇ ਸਬੰਧੀਆਂ ਤੇ ਹੋਰ ਸਮੇਤ ਹਾਜਰੀ ਭਰਨ ਦੀ ਲੋੜ ਤੇ ਜੋਰ ਦੇਣ ਅਸੀਂ ਉਨ੍ਹਾਂ ਦੇ ਧੰਨਵਾਦੀ ਹੋਵਾਂਗੇ।।


