ਗੁਰਦਾਸਪੁਰ, 1 ਫਰਵਰੀ (ਸਰਬਜੀਤ ਸਿੰਘ)– ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਅੱਜ ਦਾ ਕੇਂਦਰੀ ਬਜਟ ਦੇਸ਼ ਨੂੰ ਵਿਕਾਸ ਦੀ ਨਵੀਂ ਦਿਸ਼ਾ ਦੇਣ ਵਾਲਾ ਅਤੇ ਹਰ ਵਰਗ ਦੀ ਭਲਾਈ ਨੂੰ ਸਮਰਪਿਤ ਹੈ। ਇਹ ਗੱਲ ਸਥਾਨਕ ਨੇਤਾ ਆਰ.ਕੇ. ਨਡਾਲਾ ਐਡਵੋਕੇਟ, ਵਿਧਾਨ ਸਭਾ ਦੀਨਾਨਗਰ ਨੇ ਬਜਟ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਹੀ।
ਆਰ.ਕੇ. ਨਡਾਲਾ ਨੇ ਕਿਹਾ ਕਿ ਇਹ ਬਜਟ ਗਰੀਬ, ਕਿਸਾਨ, ਮੱਧ ਵਰਗ, ਨੌਜਵਾਨਾਂ ਅਤੇ ਮਹਿਲਾਵਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰਦਾ ਹੈ। ਕਿਸਾਨਾਂ ਲਈ ਖੇਤੀਬਾੜੀ ਖੇਤਰ ਵਿੱਚ ਵਧੇਰੇ ਨਿਵੇਸ਼ ਕਰਕੇ ਪਿੰਡਾਂ ਦੀ ਅਰਥਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਦੀ ਆਮਦਨ ਵਧੇਗੀ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਿੱਖਿਆ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ’ਤੇ ਖਾਸ ਧਿਆਨ ਦਿੱਤਾ ਗਿਆ ਹੈ। ਸਟਾਰਟਅੱਪ ਅਤੇ ਐਮਐਸਐਮਈ ਖੇਤਰ ਨੂੰ ਮਿਲਣ ਵਾਲੇ ਉਤਸ਼ਾਹ ਨਾਲ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਨੌਕਰੀਆਂ ਸਿਰਜੀਆਂ ਜਾਣਗੀਆਂ।
ਆਰ.ਕੇ. ਨਡਾਲਾ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ, ਸਿਹਤ, ਬੁਨਿਆਦੀ ਢਾਂਚੇ, ਡਿਜ਼ੀਟਲ ਇੰਡੀਆ ਅਤੇ ਹਰੀ ਊਰਜਾ ਲਈ ਕੀਤੀਆਂ ਗਈਆਂ ਘੋਸ਼ਣਾਵਾਂ ਸਪਸ਼ਟ ਕਰਦੀਆਂ ਹਨ ਕਿ ਇਹ ਬਜਟ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਬਣਾਇਆ ਗਿਆ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਬਜਟ ਵਿਕਾਸ, ਵਿਸ਼ਵਾਸ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ ਅਤੇ 2047 ਤੱਕ ਭਾਰਤ ਨੂੰ ਵਿਸ਼ਵ ਗੁਰੂ ਬਣਾਉਣ ਵੱਲ ਇੱਕ ਮਜ਼ਬੂਤ ਕਦਮ ਹੈ।


