350 ਸਾਲਾਂ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਦਿਹਾੜਾ ਜੋੜ ਮੇਲੇ ਸਬੰਧੀ ਅੱਜ ਪੰਜ ਪਿਆਰਿਆਂ ਦੀ ਅਗਵਾਈ ‘ਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ- ਜਥੇ ਸੁਖਪਾਲ ਸਿੰਘ

ਮਾਲਵਾ

ਬਠਿੰਡਾ, ਗੁਰਦਾਸਪੁਰ, 2 ਫਰਵਰੀ ( ਸਰਬਜੀਤ ਸਿੰਘ)– ਨਗਰ ਕੀਰਤਨ ਗੁਰਦੁਆਰਾ ਵਿਵੇਕਸਰ ਸਾਹਿਬ ਭਾਈ ਰੂਪਾ ਰੋੜ ਫੂਲ ਬਠਿੰਡਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਰਵਾਨਾ ਹੋਇਆ ਜੋ ਗੁਰਦੁਆਰਾ ਭਗਤ ਰਵਿਦਾਸ ਜੀ ਰਾਮਪੁਰਾ ਫੂਲ, ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਰਾਮਪੁਰਾ ਫੂਲ, ਗੁਰਦੁਆਰਾ ਅਕਾਲਗੜ੍ਹ ਸਾਹਿਬ, ਗੁਰਦੁਆਰਾ ਰਾਮਪੁਰਾ ਫੂਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਮਪੁਰਾ ਤੋਂ ਇਲਾਵਾ ਸਮੂਹ ਰਾਮਪੁਰਾ ਫੂਲ ਪਿੰਡ ਆਦਿ ਗੁਰਦੁਆਰਿਆਂ ‘ਚ ਨਤਮਸਤਕ ਹੋਣ ਤੋਂ ਉਪਰੰਤ ਵਾਪਸ ਗੁਰਦੁਆਰਾ ਵਿਵੇਕਸਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਭਾਈ ਰੂਪਾ ਰੋੜ ਰਾਮਪੁਰਾ ਫੂਲ ਪਹੁੰਚਿਆ ਅਤੇ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਨਗਰ ਕੀਰਤਨ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਵਿਸ਼ੇਸ਼ ਤੌਰ ਤੇ ਸੀਰੀ ਪਾਓ ਅਤੇ ਗੁਰੂ ਸਾਹਿਬਾਂ ਨੂੰ ਰੁਮਾਲੇ ਸਾਹਿਬ ਭੇਟ ਕੀਤੇ ਗਏ ਅਤੇ ਸੰਗਤਾਂ ਨੂੰ ਚਾਹ ਪਕੌੜੇ ਬਿਸਕੁਟ ਤੇ ਹੋਰ ਨਾਨਾ ਪ੍ਰਕਾਰ ਦੇ ਫਲ ਫਰੂਟਾਂ ਨਾਲ ਸੇਵਾ ਕੀਤੀ ਗਈ,ਨਗਰ ਕੀਰਤਨ ਵਿੱਚ ਵੱਖ ਵੱਖ ਸਿਆਸੀ ਧਾਰਮਿਕ ਤੇ ਸਮਾਜਿਕ ਆਗੂ ਸ਼ਾਮਲ ਹੋਏ ਜਿਸ ਵਿਚ ਵਿਸ਼ੇਸ਼ ਤੌਰ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸ੍ਰ ਸਕੱਦਰ ਸਿੰਘ ਮਲੂਕਾ, ਸ੍ਰ ਜਗਦੀਪ ਸਿੰਘ ਐਮ ਸੀ, ਸਹਾਰਾ ਕਲੱਬ ਦੇ ਆਗੂ, ਸੁੰਦਰੀ ਕਰਨ ਕਮੇਟੀ ਦੇ ਆਗੂ, ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰਭਜੋਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਾਬਾ ਗੁਰਵਿੰਦਰ ਸਿੰਘ,ਜਸਨ ਸਿੰਘ ਕੋਹਲੀ ਆਦਿ ਤੋਂ ਇਲਾਵਾ ਬਹੁਤ ਸਾਰੇ ਧਾਰਮਿਕ ਸਿਆਸੀ ਅਤੇ ਸਮਾਜਿਕ ਆਗੂਆਂ ਨੇ ਹਾਜ਼ਰੀ ਲਵਾਈ ਤੇ ਗੁਰੂ ਸਾਹਿਬਾਨਾ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਸੁਖਪਾਲ ਸਿੰਘ ਮੁਖੀ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਨੇ ਨਗਰ ਕੀਰਤਨ ਵਿੱਚ ਵਿਸ਼ੇਸ਼ ਸ਼ਾਮਲ ਹੋਣ ਵਾਲੀਆਂ ਸਨਮਾਨ ਯੋਗ ਹਸਤੀਆਂ ਤੋਂ ਇਲਾਵਾ ਪੰਜ ਪਿਆਰੇ ਸਾਹਿਬਾਨ,ਨਿਸਾਨਨੀ, ਕੀਰਤਨੀ ਜੱਥੇ, ਗਤਕਾ ਪਾਰਟੀਆਂ, ਬੈਂਡ ਵਾਜਿਆਂ ਤੇ ਨਗਰ ਕੀਰਤਨ ਵਿੱਚ ਲੰਗਰ ਦੀਆਂ ਸੇਵਾਵਾਂ ਕਰਨ ਤੇ ਰੁਮਾਲੇ ਸਹਿਬ ਭੇਂਟ ਕਰਨ ਵਾਲਿਆਂ ਦਾ ਸਨਮਾਨ ਕੀਤਾ ਗਿਆ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਅਤੇ ਪ੍ਰੈਸ ਸੈਕਟਰੀ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਨਗਰ ਕੀਰਤਨ ਦੀ ਸਮਾਪਤੀ ਉਪਰੰਤ ਜਥੇਦਾਰ ਬਾਬਾ ਸੁਖਪਾਲ ਸਿੰਘ ਮੁਖੀ ਮਾਲਵਾ ਤਰਨਾ ਦਲ ਜੀ ਨੇ ਸਭਨਾਂ ਦਾ ਧੰਨਵਾਦ ਕੀਤਾ ਅਤੇ ਕੱਲ ਨੂੰ ਗੁਰਮਤਿ ਸਮਾਗਮ ਵਿੱਚ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ।

Leave a Reply

Your email address will not be published. Required fields are marked *