ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਜੋੜ ਮੇਲੇ ਦੇ ਆਖਰੀ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼ਾਨਦਾਰ ਮਹੱਲਾ ਖੇਡਿਆ -ਜਥੇ ਸੁਖਪਾਲ ਸਿੰਘ

ਗੁਰਦਾਸਪੁਰ

ਗੁਰਦਾਸਪੁਰ, 3 ਫਰਵਰੀ (ਸਰਬਜੀਤ ਸਿੰਘ)–ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸ਼ਹੀਦੀ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਦਿਹਾੜੇ ਗੁਰਮਤਿ ਸਮਾਗਮ ਦੇ ਆਖਰੀ ਦਿਨ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਸ਼ਾਨਦਾਰ ਮੁਹੱਲਾ ਦਾ ਪ੍ਰਦਰਸ਼ਨ ਕਰਕੇ ਸਿੱਖ ਸੰਗਤਾਂ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗੁਰਮਤਿ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।

ਭਾਈ ਖਾਲਸਾ ਨੇ ਦੱਸਿਆ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਰੱਬੀ ਗੁਰਬਾਣੀ ਦੇ ਅਖੰਡਪਾਠ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ, ਅਰਦਾਸ ਅਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਮਤਿ ਸਮਾਗਮ ਜੋੜ ਮੇਲੇ ਦੀ ਅਰੰਭਤਾ ਹੋਈ ਜਿਸ ਵਿਚ ਪੰਥ ਦੇ ਮਹਾਨ ਵਿਦਵਾਨਾਂ ਨੇ ਹਾਜ਼ਰੀ ਲਵਾਈ ਅਤੇ ਆਈ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ, ਭਾਈ ਖਾਲਸਾ ਨੇ ਦੀਵਾਨ ਸਮਾਪਤੀ ਤੋਂ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਨੇਜੇ ਖੰਡੇ ਕਿਰਪਾਨਾਂ ਬਰਛੇ ਬਰਛੀਆਂ ਤੇ ਹੋਰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਜਥੇਦਾਰ ਬਾਬਾ ਸ੍ਰਵਨ ਸਿੰਘ ਰਸਾਲਦਾਰ ਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਦੀ ਅਗਵਾਈ ਹੇਠ ਸਭ ਤੋਂ ਨਗਰ ਫੂਲ ਦੀਆਂ ਪਰਕਰਮਾਂ ਕੀਤੀਆਂ ਗਈਆਂ ਅਤੇ ਸਥਾਨਕ ਸਕੂਲ ਦੀ ਗਰਾਊਂਡ ਵਿੱਚ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ, ਭਾਈ ਖਾਲਸਾ ਨੇ ਮੁਹੱਲੇ ਪ੍ਰਦਰਸ਼ਨ ਰਾਹੀਂ ਆਈ ਸੰਗਤ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ ਗਤਕੇਬਾਜ਼ੀ ਪੈਂਤੜੇ ਕੱਢਣੇ ਨੰਗੀਆਂ ਤਲਵਾਰਾਂ ਦੇ ਜੌਹਰ ਅਤੇ ਦੋ ਦੋ ਤਿੰਨ ਤਿੰਨ ਘੌੜਿਆ ਤੇ ਇੱਕ ਸਵਾਰ ਨੇ ਦੌੜਾਂ ਲਗਵਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਆਈ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਸਮੂਹ ਧਾਰਮਿਕ ਬੁਲਾਰਿਆਂ ਤੇ ਮਹੱਲਾ ਖੇਡਣ ਵਾਲਿਆਂ ਨੂੰ ਮਾਇਆ ਦੇ ਗੱਫੇ ਦੇ ਕੇ ਸਨਮਾਨਿਤ ਕੀਤਾ, ਇਸ ਮੌਕੇ ਤੇ ਗਤਕਾ ਪਾਰਟੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ ਵੱਖ ਕਲਾਂ ਦੇ ਜੌਹਰ ਵਿਖਾਏ, ਇਸ ਮੌਕੇ ਤੇ ਵਿਸ਼ੇਸ਼ ਤੌਰ ਪੁੱਜੇ ਬੁੱਢੇ ਦਲ ਦੇ ਜਥੇਦਾਰ ਬਾਬਾ ਸ੍ਰਵਣ ਸਿੰਘ ਰਸਾਲਦਾਰ, ਸਿੰਘ ਸਾਹਿਬ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ,ਜਥੇਦਾਰ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਤਰਨਦਲ, ਜਥੇਦਾਰ ਮੇਜ਼ਰ ਸਿੰਘ ਸੌਢੀ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ, ਜਥੇਦਾਰ ਸਤਨਾਮ ਸਿੰਘ ਖਾਪੜਖੇੜੀ, ਭਾਈ ਸੁਖਦੇਵ ਸਿੰਘ ਜਗਰਾਓਂ, ਭਾਈ ਇੰਦਰਜੀਤ ਸਿੰਘ ਕਾਉਂਕੇ,ਸੰਤ ਬੂਟੀ ਦਾਸ ਜੀ, ਭਾਈ ਬਲਵਿੰਦਰ ਸਿੰਘ ਪ੍ਰਧਾਨ ਦੇ ਚਾਗਲੀ ਵਾਲੇ, ਸੂਬਾ ਪ੍ਰਧਾਨ ਪ੍ਰਭਜੋਤ ਸਿੰਘ ਮਾਨਸ਼ਾਹੀਆ, ਬਾਬਾ ਅਨੌਖ ਸਿੰਘ ਕਿਰਪਾਨ ਭੇਟ ਸਾਹਿਬ, ਜਥੇਦਾਰ ਸਤਨਾਮ ਸਿੰਘ ਰਤੜਾ ਤੋ ਇਲਾਵਾ ਸੈਂਕੜੇ ਜਥੇਦਾਰ ਤੇ ਹਜ਼ਾਰਾਂ ਲਾਡਲੀਆਂ ਫੌਜਾਂ ਤੇ ਹੋਰ ਧਾਰਮਿਕ ਸਿਆਸੀ ਸਮਾਜਿਕ ਆਗੂਆਂ ਨੇ ਹਾਜ਼ਰੀ ਭਰੀ ।

Leave a Reply

Your email address will not be published. Required fields are marked *