ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ
ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਸੋਹਲ ਪੀ.ਐਚ.ਡੀ ਰਿਟਾ. ਗੁਰਦਾਸਪੁਰ ਵਿੱਚ ਰਹਿ ਚੁੱਕੇ ਐਸ.ਐਸ.ਪੀ ਨੇ ਆਪਣੇ ਵਿਰਸੇ ਨੂੰ ਸੰਭਾਲਣ ਇੱਕ ਵਿਸ਼ੇਸ਼ ਉਪਰਾਲਾ ਕੀਤਾ ਹੈ | ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਸਪੋਰਟਸ ਕੰਪਲੈਕਸ ਗੁਰੁ ਗੋਬਿੰਦ ਸਿੰਘ ਵਿਦਿਆ ਮੰਦਿਰ ਸੀਨੀਅਰ ਸੈਕੇਂਡਰੀ ਸਕੂਲ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਕਰਵਾਈ ਜਾ ਰਹੀ ਦੋ ਦਿਨ੍ਹਾਂ 7ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2022 ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ |
ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਵਿਰਸੇ ਨਾਲ ਜੁੜਨਾ ਚਾਹੀਦਾ ਹੈ | ਗੱਤਕਾ ਖੇਡ ਪੰਜਾਬ ਦੀ ਇਤਿਹਾਸਿਕ ਖੇਡ ਹੈ | ਇਹ ਸਾਨੂੰ ਗੁਰੂਆ ਤੋਂ ਪ੍ਰਾਪਤ ਹੋਈ ਹੈ | ਇਸ ਖੇਡ ਦੀ ਮਾਨ ਮਰਿਆਦਾ ਨੂੰ ਰੱਖਣਾ ਚਾਹੀਦਾ ਹੈ |
ਡਾਕਟਰ ਸੋਹਲ ਕਿ ਖਿਡਾਰੀਆ ਨੂੰ ਅਨੁਸ਼ਾਸ਼ਨ ਵਿੱਚ ਰਹਿ ਕੇ ਹੀ ਖੇਡ ਖੇਡਣੀ ਚਾਹੀਦੀ ਹੈ | ਖੇਡ ਦੇ ਖਿਡਾਰੀਆ ਵਿੱਚ ਇੱਕ ਅਲੱਗ ਹੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ | ਉਨ੍ਹਾਂ ਖਿਡਾਰੀਆ ਨੂੰ ਬਾਣੀ ਤੇ ਬਾਣੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਸੰਤ ਬਾਬਾ ਲਖਵੀਰ ਸਿੰਘ, ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ, ਗਤਕਾ ਫੈਡਰੇਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ, ਪੰਜਾਬ ਗੱਤਕਾ ਐਸੋਸੀਏਸ਼ਨ ਦੇ ਉਪ ਪ੍ਰਧਾਨ ਦਵਿੰਦਰ ਸਿੰਘ, ਵਿੱਤ ਸਕੱਤਰ ਜਗਕਿਰਨ ਕੌਰ, ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਉਤਮ ਕੁਮਾਰ, ਕੁਆਰਡੀਨੇਟਰ ਜਗਦੀਸ਼ ਸਿੰਘ ਕੁਰਾਲੀ, ਗੱਤਕਾ ਖਿਡਾਰੀ ਤੇ ਖੇਡ ਪ੍ਰੇਮੀ ਵੀ ਮੌਜੂਦ ਸਨ |