ਮਾਲੇਰਕੋਟਲਾ, ਗੁਰਦਾਸਪੁਰ, 6 ਫਰਵਰੀ (ਸਰਬਜੀਤ ਸਿੰਘ)–ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਜੋਗੀ ਮਾਜਰਾ ਰੋਡ ਕੁੱਪ ਕਲਾਂ ਮਾਲੇਰਕੋਟਲਾ ਵਿਖੇ ਮਹਾਨ 35000 ਸ਼ਹੀਦ ਸਿੰਘਾਂ ਦੀ ਯਾਦ ਵਿੱਚ 264 ਵਾਂ ਤਿੰਨ ਰੋਜ਼ਾ ਸਲਾਨਾ ਸ਼ਹੀਦੀ ਸਮਾਗਮ ਬਹੁਤ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਵਰੋਸਾਏ ਭਾਈ ਮਨਪ੍ਰੀਤ ਸਿੰਘ ਜੀ ਦੀ ਪ੍ਰਬੰਧਾਂ ਅਤੇ ਸਥਾਨਕ ਸੰਗਤਾਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਮਨਾਇਆ ਜਾ ਰਿਹਾ ਹੈ, ਲੜੀਵਾਰ ਅਖੰਡ ਪਾਠਾਂ ਦੇ ਭੋਗ ਪਾਏ ਜਾ ਰਹੇ ਹਨ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਅਤੇ ਬੀਤੇ ਦਿਨੀਂ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ ਅਤੇ ਅੱਜ ਸਮਾਗਮ ਦੇ ਦੂਜੇ ਰੋਜ਼ ‘ਚ ਵੈਦ ਰੁਲਦਾ ਸਿੰਘ ਜੀ ਦੀ ਸਲਾਨਾ ਬਰਸੀ ਦੇ ਸਬੰਧ ਵਿੱਚ ਪਰਸੋਂ ਤੋਂ ਅਰੰਭ ਕੀਤੇ ਅਖੰਡਪਾਠ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜੱਥੇ ਦੇ ਸਬਦ ਗੁਰਬਾਣੀ ਕੀਰਤਨ ਤੋਂ ਉਪਰੰਤ ਢਾਡੀ ਦਰਬਾਰ ਦੀ ਅਰੰਭਤਾ ਹੋਈ ਜਿਸ ਵਿੱਚ ਪੰਥ ਦੇ ਮਹਾਨ ਢਾਡੀ ਜਥਿਆਂ ਨੇ ਆਈਆਂ ਸੰਗਤਾਂ ਨੂੰ ਸਬਦ ਗੁਰਬਾਣੀ ਨਾਲ ਜੋੜਿਆ ਅਤੇ ਇਸ ਅਸਥਾਨ ਦੇ ਸੰਸਥਾਪਕ ਸੰਤ ਮਹਾਂਪੁਰਸ਼ ਬਾਬਾ ਜੰਗ ਦੇ ਨਾਮ ਸਿਮਰਨ, ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸਮੂਹ ਧਾਰਮਿਕ ਬੁਲਾਰਿਆਂ ਸੰਤਾਂ ਮਹਾਪੁਰਸ਼ਾਂ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਦੱਸਿਆ ਇਸ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ ਦੇ ਆਖਰੀ ਤੇ ਤੀਜੇ ਗੇੜ ‘ਚ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਹੋਰਾਂ ਦੀ ਦੂਸਰੀ ਸਲਾਨਾ ਬਰਸੀ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋ ਰੱਖੇ ਅਖੰਡਪਾਠਾਂ ਦੇ ਸੰਪੂਰਨ ਭੋਗ ਪਾਏ ਜਾਣ ਗੇ ਅਤੇ ਮਹਾਨ ਸਲਾਨਾ ਸ਼ਹੀਦੀ ਸਮਾਗਮ ਦੇ ਧਾਰਮਿਕ ਦੀਵਾਨ ਸਜਾਏ ਜਾਣਗੇ,ਅੱਜ ਦੇ ਸਮਾਗਮ ਵਿੱਚ


