ਜ਼ੀਰੋ ਵੇਸਟ ਵੀਕ ਤੇ ਪਲਾਸਟਿਕ ਮੁਕਤ ਦਿਵਸ ਸਬੰਧੀ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ

ਗੁਰਦਾਸਪੁਰ

ਗੁਰਦਾਸਪੁਰ 6 ਫਰਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਦੀ ਅਗਵਾਈ ਵਿੱਚ ਵਾਤਾਵਰਣ ਸਿੱਖਿਆ ਪ੍ਰੋਗਰਾਮ 2025-26 ਅਧੀਨ ਸਥਾਨਕ ਗੋਲਡਨ ਕਾਲਜ ਵਿਖੇ ਜ਼ੀਰੋ ਵੇਸਟ ਵੀਕ ਤੇ ਪਲਾਸਟਿਕ ਮੁਕਤ ਦਿਵਸ ਸਬੰਧੀ 90 ਸਕੂਲਾਂ ਦੇ ਅਧਿਆਪਕਾਂ ਦੀ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਹਾਈ/ ਸੈਕੰਡਰੀ ਸਕੂਲ ਦੇ ਈਕੋ ਕਲੱਬ ਇੰਚਾਜਾਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਵੱਲੋਂ ਵਰਕਸ਼ਾਪ ਵਿੱਚ ਪਹੁੰਚ ਕੇ ਅਧਿਆਪਕਾਂ ਨਾਲ ਜ਼ੀਰੋ ਵੇਸਟ ਅਤੇ ਪਲਾਸਟਿਕ ਮੁਕਤ ਵਿਸ਼ੇ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿ ਘਰ ਵਿੱਚੋਂ ਨਿਕਲ ਰਹੇ ਜ਼ੀਰੋ ਵੇਸਟ ( ਕੂੜੇ ) ਨੂੰ ਸਹੀ ਤਰੀਕੇ ਨਾਲ ਨਿਪਟਾਰਾ ਕਰਦੇ , ਇਸ ਨੂੰ ਫਿਰ ਵਰਤੋਂ ਵਿੱਚ ਲਿਆਉਣ ਲਈ ਅਜਿਹੇ ਜਾਗਰੂਕਤਾ ਵਰਕਸ਼ਾਪ ਆਯੋਜਿਤ ਕੀਤੀਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਮਨੁੱਖੀ ਜੀਵਨ ਲਈ ਬਹੁਤ ਘਾਤਕ ਸਾਬਤ ਹੋ ਰਹੀ ਹੈ। ਉਨ੍ਹਾਂ ਪਲਾਸਟਿਕ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਕਰਦੇ ਹੋਏ ਵਿਦਿਆਰਥੀਆਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਕਿਹਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿੱਚ ਈਕੋ ਕਲੱਬ ਬਣਾਏ ਗਏ ਹਨ। ਇਸ ਦੇ ਤਹਿਤ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਬਚਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਦੇਸ਼ ਨੂੰ ਪਲਾਸਟਿਕ ਮੁਕਤ ਕਰਨ ਲਈ ਅਜਿਹੀਆਂ ਵਰਕਸ਼ਾਪ ਆਯੋਜਿਤ ਕੀਤੀਆਂ ਜਾਂਦੀਆਂ ਹਨ ਜੋ ਕਿ ਬਹੁਤ ਲਾਭਦਾਇਕ ਹਨ। ਇਸ ਮੌਕੇ ਰਿਸੋਰਸ ਪਰਸਨ ਸ਼੍ਰੀਮਤੀ ਰਜਨੀ ਸੋਢੀ, ਵਿਨੋਦ ਸ਼ਰਮਾਂ, ਕਮਲਦੀਪ ਗੁਪਤਾ, ਰਵੀ ਕੁਮਾਰ, ਪੰਕਜ ਵਰਮਾ , ਅਰੁਣ ਕੁਮਾਰ, ਸੰਦੀਪ ਸਨਹੋਤਰਾ , ਸੁਨੀਲ ਕੁਮਾਰ, ਅਵਿਨਾਸ਼ ਕੁਮਾਰ ਵੱਲੋਂ ਵਿਸ਼ੇ ਸਬੰਧੀ ਅਧਿਆਪਕਾਂ ਨੂੰ ਵਿਸਥਾਰ ਸਾਹਿਤ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੁਪਰਡੈਂਟ ਪ੍ਰਬੋਧ ਕੁਮਾਰ, ਮੈਡਮ ਅਨੀਤਾ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ, ਅਨੂੰ ਅਰੋੜਾ , ਸੁਮਿਤ ਕੁਮਾਰ, ਸਰਬਜੀਤ ਢੀਗਰਾ, ਰਾਹੁਲ ਲੂਣਾ , ਅਮਨ ਗੁਪਤਾ ਸਟੈਨੋਂ, ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *