ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਕਾਦੀਆਂ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਲਈ ਰਿਟਰਨਿੰਗ ਅਫ਼ਸਰ ਨਿਯੁਕਤ ਕੀਤੇ

ਗੁਰਦਾਸਪੁਰ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਵਿੱਚ ਉੱਪ ਮੰਡਲ ਮੈਜਿਸਟ੍ਰੇਟ ਕਲਾਨੌਰ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਚੋਣ ਹਲਕਾ 08-ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ਼.) ਅਤੇ ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੂੰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ ਰਿਟਰਨਿੰਗ ਅਫ਼ਸਰ, ਵਿਧਾਨ ਸਭਾ ਚੋਣ ਹਲਕਾ 06-ਕਾਦੀਆਂ ਨਿਯੁਕਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ, ਡਾ. ਨਿਧੀ ਕੁਮੁਦ ਬਾਮਬਾ ਨੇ ਕਿਹਾ ਕਿ ਇਹ ਦੋਵੇਂ ਅਧਿਕਾਰੀ ਆਪਣੇ ਚੋਣ ਹਲਕਿਆਂ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ/ਚੋਣਾਂ ਦੇ ਕੰਮਾਂ ਦਾ ਨਿਪਟਾਰਾ ਸਮੇਂ ਸਿਰ ਕਰਨਾ ਯਕੀਨੀ ਬਣਾਉਣਗੇ।

Leave a Reply

Your email address will not be published. Required fields are marked *