ਸੁਪਰਵਾਈਜਰਾਂ ਨੂੰ ਫੋਟੋ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਗੁਰਦਾਸਪੁਰ

ਗੁਰਦਾਸਪੁਰ, 1 ਦਸੰਬਰ (ਸਰਬਜੀਤ ਸਿੰਘ)- ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਨੇ ਵਿਧਾਨ ਸਭਾ ਹਲਕਾ ਦੀਨਾਨਗਰ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ (ਅ.ਜ਼.) ਦੇ ਸਮੂਹ ਸੁਪਰਵਾਈਜਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਯੋਗਤਾ ਮਿਤੀ 1 ਜਨਵਰੀ 2023 ਦੇ ਅਧਾਰ ’ਤੇ ਫੋਟੋ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਕੀਤੇ ਜਾ ਕੰਮ ਵਿੱਚ ਤੇਜ਼ੀ ਲਿਆਉਣ ਤਾਂ ਜੋ ਇੱਕ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਅਧੂਰਾ ਨਾ ਰਹੇ।

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਸੁਪਰਵਾਈਜ਼ਾਂ ਨੂੰ ਹਦਾਇਤ ਕੀਤੀ ਕਿ ਹਰ ਪੋਲਿੰਗ ਸਟੇਸ਼ਨ ਵਿੱਚ 17 ਸਾਲ ਉਮਰ ਦੇ ਸੰਭਾਵੀ ਵੋਟਰਾਂ, 18 ਤੋਂ 19 ਸਾਲ ਦੇ ਵੋਟਰਾਂ ਅਤੇ 19 ਸਾਲ ਤੋਂ ਵੱਧ ਉਮਰ ਦੇ ਕਿੰਨੇ ਵੋਟਰਾਂ ਦੀ ਵੋਟ ਬਣਾਉਣ ਲਈ ਫਾਰਮ ਨੰਬਰ 6 ਇਕੱਤਰ ਕੀਤੇ ਗਏ ਇਸਦੀ ਸੂਚਨਾ ਤੁਰੰਤ ਜ਼ਿਲ੍ਹਾ ਚੋਣ ਦਫ਼ਤਰ ਨੂੰ ਜਮ੍ਹਾਂ ਕਰਾਉਣ। ਇਸ ਤੋਂ ਇਲਾਵਾ ਪੋਲਿੰਗ ਸਟੇਸ਼ਨ ਵਾਈਜ਼ ਪੀ.ਡਬਲਿਊ.ਡੀ. ਵੋਟਰ, 80 ਸਾਲ ਤੋਂ ਉੱਪਰ ਦੇ ਵੋਟਰਾਂ, 100 ਪਲੱਸ ਵੋਟਰਾਂ ਦੀ ਮਾਰਕਿੰਗ ਅਤੇ ਵੈਰੀਫਿਕੇਸ਼ਨ ਅਤੇ ਟੀਨਏਜ਼ਰ ਦੀ ਰਜਿਸਟਰੇਸ਼ਨ ਸਬੰਧੀ ਜਾਣਕਾਰੀ ਵੀ ਨਿਰਧਾਰਤ ਪ੍ਰਾਫਰਾਮੇ ਵਿੱਚ ਭਰ ਕੇ ਜ਼ਿਲ੍ਹਾ ਚੋਣ ਦਫ਼ਤਰ ਨੂੰ ਜਮ੍ਹਾਂ ਕਰਵਾਈ ਜਾਵੇ। ਇਸਦੇ ਨਾਲ ਹੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਬਾਕੀ ਵਿਧਾਨ ਸਭਾ ਹਲਕਿਆਂ ਦੇ ਸੁਪਰਵਾਈਜਰਾਂ ਨੂੰ ਫੋਟੋ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਹਨ।

Leave a Reply

Your email address will not be published. Required fields are marked *